ਚੰਡੀਗੜ੍ਹ, 19 ਮਈ: ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਕੁੰਨਬਾ ਲਗਾਤਾਰ ਮਜਬੂਤ ਹੁੰਦਾ ਦਿਖਾਈ ਦੇ ਰਿਹਾ ਹੈ। ਦੱਸ ਦਈਏ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਲੀਡਰਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਅੱਜ ਸਭ ਤੋਂ ਪਹਿਲਾਂ ਝਟਕਾ ਫਿਰੋਜ਼ਪੁਰ ਹਲਕੇ ‘ਚ ਅਕਾਲੀ ਦਲ ਨੂੰ ਮਿਲਿਆ ਹੈ ਜਿੱਥੇ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹਾਂ ਪਰਿਸ਼ਦ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਸੰਧੂ ਸੀਐਮ ਭਗਵੰਤ ਮਾਨ ਅਤੇ ਕੈਬਨਟ ਮੰਤਰੀ ਡਾਕਟਰ ਬਲਜੀਤ ਕੌਰ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਿਲ ਹੋ ਗਏ ਹਨ।
ਇਸ ਤੋਂ ਬਾਅਦ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਪਾਰਟੀ ਨੂੰ ਹੋਰ ਮਜਬੂਤੀ ਮਿਲੀ ਹੈ। ਕੁਝ ਦਿਨ ਪਹਿਲਾਂ ਅਕਾਲੀ ਦਲ ਦੇ ਸੀਨੀਅਰ ਲੀਡਰ ਤਲਬੀਰ ਗਿੱਲ ਵੱਲੋਂ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਗਿਆ ਸੀ ਤੇ ਉਹਨਾਂ ਦੀ ਹੀ ਮੌਜੂਦਗੀ ਵਿੱਚ ਅੱਜ ਸਾਬਕਾ ਵਿਧਾਇਕ ਡਾਕਟਰ ਦਲਬੀਰ ਸਿੰਘ ਵੇਰਕਾ ਤੇ ਐਸਜੀਪੀਸੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਸੀਐਮ ਭਗਵੰਤ ਮਾਨ ਨੇ ਖੁਦ ਇਹਨਾਂ ਆਗੂਆਂ ਦੀ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ ਹੈ।
ਉੱਥੇ ਹੀ ਜੇਕਰ ਗੱਲ ਕੀਤੀ ਜਾਵੇ ਪਟਿਆਲਾ ਦੀ ਤਾਂ ਪਟਿਆਲਾ ਦੇ ਸਾਬਕਾ ਡਿਪਟੀ ਮੇਅਰ ਇੰਦਰਜੀਤ ਸਿੰਘ ਬੋਪਾਰਾਏ ਆਪਣੇ ਸਾਥੀਆਂ ਸਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਇਸ ਤੋਂ ਇਲਾਵਾ ਭਾਜਪਾ ਦੇ ਕਈ ਸਾਬਕਾ ਕੌਂਸਲਰਾਂ ਨੇ ਵੀ ਆਮ ਆਦਮੀ ਪਾਰਟੀ ਦਾ ਪੱਲ੍ਹਾ ਫੜ ਲਿਆ ਹੈ। ਅਕਾਲੀ ਦਲ ਦੇ BC ਵਿੰਗ ਦੇ ਪ੍ਰਧਾਨ ਰਹੇ ਰਣਜੀਤ ਸਿੰਘ ਵੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।
ਜੇਕਰ ਗੱਲ ਕਰੀ ਜਾਵੇ ਚੰਡੀਗੜ੍ਹ ਦੀ ਤਾਂ ਚੰਡੀਗੜ੍ਹ ਵਿੱਚ ਵੀ ਆਮ ਆਦਮੀ ਪਾਰਟੀ ਦੀ ਤਾਕਤ ਵਿੱਚ ਲਗਾਤਾਰ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਹਰਦੀਪ ਸਿੰਘ ਬੁਟਰੇਲਾ ਜੋ ਕਿ ਕੁਝ ਦਿਨ ਪਹਿਲਾਂ ਹੀ ਅਕਾਲੀ ਦਲ ਨੂੰ ਛੱਡ ਕੇ ਤੇ ਚੰਡੀਗੜ੍ਹ ਵਿੱਚ ਆਪਣੀ ਲੋਕ ਸਭਾ ਟਿਕਟ ਨੂੰ ਦਰਕਿਨਾਰ ਕਰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਈ ਸੀ। ਅੱਜ ਉਹਨਾਂ ਦੀ ਅਤੇ ਸੀਐਮ ਮਾਨ ਦੀ ਮੌਜੂਦਗੀ ਚ ਕਈ ਸੀਨੀਅਰ ਅਹੁਦੇਦਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।
Share the post "ਆਮ ਆਦਮੀ ਪਾਰਟੀ ਨੂੰ ਮਿਲੀ ਮਜ਼ਬੂਤੀ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਫੜ੍ਹਿਆ ‘ਆਪ’ ਪਾਰਟੀ ਦਾ ਪਲ੍ਹਾਂ"