Site icon Punjabi Khabarsaar

ਸਿੱਖਿਆ ਵਿਭਾਗ ਦੇ ਹੜਤਾਲੀ ਕਰਮਚਾਰੀਆਂ ਵੱਲੋਂ ਨਿਗਮ ਚੋਣਾਂ ਵੱਲ ਰੁੱਖ ਕਰਨ ਦੀ ਤਿਆਰੀ

👉ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ 8ਵੇਂ ਦਿਨ ਚ ਦਾਖਿਲ
ਬਠਿੰਡਾ, 11 ਦਸੰਬਰ: ਆਪਣੀਆਂ ਹੱਕੀ ਮੰਗਾਂ ਜਿਵੇਂ ਪੱਕਾ ਕਰਨ,ਤਨਖਾਹ ਕਟੋਤੀ ਬੰਦ ਕਰਨ ਅਤੇ ਤਨਖਾਹਾਂ ਚ ਵਾਧੇ ਨੂੰ ਲੈ ਕੇ ਹੜਤਾਲ ਤੇ ਚੱਲ ਰਹੇ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਵੱਲੋਂ ਨਗਰ ਨਿਗਮ ਅਤੇ ਨਗਰ ਕੋਸਲ ਚੋਣਾਂ ਵੱਲ ਨੂੰ ਰੁੱਖ ਕਰਨ ਦੀ ਤਿਆਰੀ ਕਰ ਲਈ ਹੈ। ਵਾਰ ਵਾਰ ਮੰਗਾਂ ਮੰਨਣ ਦੇ ਬਾਵਜੂਦ ਮਸਲੇ ਹੱਲ ਨਾ ਹੋਣ ਦੀ ਸੂਰਤ ਵਿੱਚ ਇੰਨ੍ਹਾ ਮੁਲਾਜ਼ਮਾਂ ਵੱਲੋਂ ਸਖਤ ਕਦਮ ਚੁੱਕਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮੁਲਾਜ਼ਮ 5 ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਾਲੀਆਂ ਜਗ੍ਹਾ ’ਤੇ ਰੋਸ ਪ੍ਰਦਰਸ਼ਨ ਤੇ ਪ੍ਰਚਾਰ ਕਰਨਗੇ।

ਇਹ ਵੀ ਪੜ੍ਹੋ Bathinda News: ਕਾਂਗਰਸ ਨੇ ਨਿਗਮ ਦੀ ਉਪ ਚੋਣ ਲਈ ਮੱਖਣ ਲਾਲ ਠੇਕੇਦਾਰ ਨੂੰ ਐਲਾਨਿਆਂ ਉਮੀਦਵਾਰ

ਸਿੱਖਿਆ ਵਿਭਾਗ ਦੇ ਦਫਤਰੀ ਕਾਮਿਆ ਦੀ ਪੂਰੇ ਪੰਜਾਬ ਦੇ ਦਫ਼ਤਰਾਂ ਵਿੱਚ ਕਲਮ ਛੋੜ ਹੜਤਾਲ ਅੱਠਵੇਂ ਦਿਨ ਵੀ ਜਾਰੀ ਰਹੀ ਅਤੇ ਸਿੱਖਿਆ ਭਵਨ ਦੇ ਬਾਹਰ ਪੱਕਾ ਧਰਨਾ ਅੱਜ ਚੋਦਵੇਂ ਦਿਨ ਵਿੱਚ ਦਾਖਿਲ ਹੋ ਗਿਆ। ਆਗੂਆ ਨੇ ਕਿਹਾ 14 ਮਾਰਚ 2024 ਨੂੰ ਮੰਗਾਂ ਮੰਨਣ ਉਪਰੰਤ ਦਫ਼ਤਰੀ ਮੁਲਾਜ਼ਮਾਂ ਨੂੰ 8886 ਅਧਿਆਪਕਾਂ ਦੀ ਤਰਜ ਤੇ ਰੈਗੂਲਰ ਕਰਨ ਸਬੰਧੀ ਪੰਜਾਬ ਦੇ ਐਡਵੋਕੇਟ ਜਨਰਲ ਵੀ ਆਪਣੀ ਸਹਿਮਤੀ ਦੇ ਚੁੱਕੇ ਹਨ ਅਤੇ ਹੁਣ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ ਵਿੱਚ ਕੋਈ ਕਾਨੂੰਨੀ ਅੜਚਨ ਨਹੀਂ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੀਆਂ ਪਲੇਅ ਵੇਅ ਸਕੂਲਾਂ ਲਈ ਹਦਾਇਤਾਂ, ਸਕੂਲਾਂ ‘ਚ ਸੀਸੀਟੀਵੀ ਹੋਏ ਲਾਜ਼ਮੀ

ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਰਮਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੀ ਅਫਸਰਸ਼ਾਹੀ ਸਰਕਾਰ ਦੇ ਮੰਤਰੀਆ ਨੂੰ ਟਿੱਚ ਜਾਣਦੀ ਹੈ ਅਤੇ 14 ਮਾਰਚ 2024 ਨੂੰ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਵਿਚ ਮਸਲਾ ਹੱਲ ਹੋਣ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਫਾਈਲਾਂ ਦੀਆ ਘੁੰਮਣਘੇਰੀਆ ਵਿਚ ਪਾਇਆ ਹੋਇਆ ਹੈ। ਇਸ ਮੌਕੇ ਮੌਜੂਦ ਆਗੂ ਸ਼ੇਰ ਸਿੰਘ, ਸੁਖਚਰਨ ਸਿੰਘ, ਪ੍ਰਦੀਪ ਸਿੰਘ ਅਤੇ ਲੇਖਰਾਜ ਨੇ ਕਿਹਾ ਕਿ ਮੁਲਾਜ਼ਮ ਵਿਭਾਗ ਦੇ ਅਫਸਰਾਂ ਦੇ ਭਰੋਸੇ ਪਹਿਲਾਂ ਵੀ ਦੋ ਵਾਰ ਹੜਤਾਲ ਵਾਪਿਸ ਲੈ ਚੁੱਕੇ ਹਨ ਪਰ ਹੜਤਾਲ ਵਾਪਿਸ ਲੈਣ ਉਪਰੰਤ ਵਿਭਾਗ ਮੁਲਾਜ਼ਮਾਂ ਦੀਆਂ ਮੰਗਾਂ ਤੇ ਫਿਰ ਚੁੱਪੀ ਵੱਟ ਲੈਦਾ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

Exit mobile version