Panjab University Chandigarh ‘ਚ ਸੈਨੇਟ ਚੋਣਾਂ ਨੂੰ ਲੈ ਕੇ ਸ਼ੁਰੂ ਹੋਇਆ ਸੰਘਰਸ਼ ਪੱਕੇ ਮੋਰਚੇ ਵਿਚ ਤਬਦੀਲ

Date:

spot_img

Punjab News: Panjab University Chandigarh ‘ਚ ਸੈਨੇਟ ਚੋਣਾਂ ਨੂੰ ਲੈ ਕੇ ਬੀਤੇ ਕੱਲ ਵਿਦਿਆਰਥੀਆਂ ਵੱਲੋਂ ਸ਼ੁਰੂ ਹੋਇਆ ਸੰਘਰਸ਼ ਹੁਣ ਪੱਕੇ ਮੋਰਚੇ ਵਿਚ ਤਬਦੀਲ ਹੋ ਗਿਆ ਹੈ। ਇਸ ਸੰਘਰਸ਼ ਨੂੰ ਪੰਜਾਬ ਭਰ ਵਿਚੋਂ ਮਿਲੀ ਵੱਡੀ ਹਿਮਾਇਤ ਤੋਂ ਬਾਅਦ ਉਤਸ਼ਾਹ ਵਿਚ ਆਏ ਵਿਦਿਆਰਥੀ ਆਗੂਆਂ ਨੇ ਐਲਾਨ ਕੀਤਾ ਹੈ ਕਿ ਸੈਨੇਟ ਚੋਣਾਂ ਦੇ ਐਲਾਨ ਤੱਕ ਇਹ ਮੋਰਚਾ ਜਾਰੀ ਰਹੇਗਾ। ਇਸਦੇ ਲਈ ਅੱਜ ਮੰਗਲਵਾਰ ਨੁੰ ਮੁੜ ਧਰਨੇ ਵਾਲੀ ਥਾਂ ਉੱਪਰ ਸਟੇਜ਼ ਲੱਗੇਗੀ ਤੇ ਕੇਂਦਰ ਵੱਲੋਂ ਕੀਤੇ ਜਾ ਰਹੇ ਧੱਕੇ ਵਿਰੁਧ ਅਵਾਜ਼ ਉੱਠੇਗੀ। ਜਿਕਰਯੋਗ ਹੈਕਿ ਵਿਦਿਆਰਥੀਆਂ ਦੇ ਇਸ ਸੰਘਰਸ਼ ਨੂੰ ਕਿਸਾਨਾਂ, ਵੱਖ ਵੱਖ ਸਿਆਸੀ ਪਾਰਟੀਆਂ, ਸਾਬਕਾ ਵਿਦਿਆਰਥੀਆਂ, ਸਮਾਜਿਕ ਕਾਰਕੁੰਨਾਂ, ਨਿਹੰਗ ਸਿੰਘਾਂ ਤੋਂ ਇਲਾਵਾ ਸਮਾਜ ਦੇ ਹੋਰਨਾਂ ਵਰਗਾਂ ਤੋਂ ਵੀ ਵੱਡਾ ਸਮਰਥਨ ਮਿਲਿਆ ਹੈ, ਜਿਸ ਕਾਰਨ ਪੁਲਿਸ ਵੱਲੋਂ ਲਗਾਈਆਂ ਰੋਕਾਂ ਲੋਕਾਂ ਦੇ ਹੜ੍ਹ ਅੱਗੇ ਟਿਕ ਨਹੀਂ ਪਾਈਆਂ ਸਨ ਤੇ ਪੰਜਾਬ ਯੂਨੀਵਰਸਿਟੀ ਅੰਦਰ ਹਜ਼ਾਰਾਂ ਦੀ ਤਾਦਾਦ ਵਿਚ ਲੋਕ ਪੁੱਜ ਗਏ ਸਨ।

ਇਹ ਵੀ ਪੜ੍ਹੋ Delhi Blast; ਧਮਾਕੇ ‘ਚ ਮਰਨ ਵਾਲਿਆਂ ਦੀ ਗਿਣਤੀ 9 ਹੋਈ, ਧਮਾਕੇ ਵਾਲੀ ਕਾਰ ਦੇ ਮਾਲਕ ਬਾਰੇ ਲੱਗਿਆ ਪਤਾ

ਜਿਸਤੋਂ ਬਾਅਦ ਵਿੱਚ ਦਿੱਲੀ ਕਿਸਾਨ ਮੋਰਚੇ ਦੀ ਤਰਜ਼ ‘ਤੇ ਹੀ ਯੂਨੀਵਰਸਿਟੀ ਅੰਦਰ ਲੰਗਰ ਸ਼ੁਰੂ ਹੋ ਗਿਆ ਤੇ ਰੈਣ-ਬਸੇਰਾ ਬਣ ਗਿਆ। ਹਾਲਾਂਕਿ ਇਸਤੋਂ ਪਹਿਲਾਂ ਦਿਨ ਭਰ ਵਿਦਿਆਰਥੀਆਂ ਤੇ ਉਨ੍ਹਾਂ ਦੀ ਹਿਮਾਇਤ ਵਿਚ ਆਏ ਦੀਆਂ ਪੁਲਿਸ ਨਾਲ ਝੜਪਾਂ ਹੁੰਦੀਆਂ ਰਹੀਆਂ ਅਤੇ ਕਈ ਵਾਰ ਪੁਲਿਸ ਨੇ ਹਲਕਾ ਲਾਠੀਚਾਰਜ਼ ਵੀ ਕੀਤਾ ਪ੍ਰੰਤੂ ਆਖਰਕਾਰ ਵਿਦਿਆਰਥੀ ਤੇ ਉਨ੍ਹਾਂ ਦੀ ਹਿਮਾਇਤ ਵਿਚ ਆਏ ਲੋਕ ਗੇਟਾਂ ਨੂੰ ਤੋੜ ਕੇ ਅੰਦਰ ਦਾਖਲ ਹੋਣ ਵਿਚ ਸਫ਼ਲ ਰਹੇ ਹਨ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਯੂਨੀਵਰਸਿਟੀ ਦੇ ਸੈਨੇਟ ਨੂੰ ਭੰਗ ਕਰ ਦਿੱਤਾ ਸੀ, ਜਿਸਦਾ ਵੱਡਾ ਵਿਰੋਧ ਹੋਇਆ ਸੀ। ਜਿਸ ਕਾਰਨ ਕੇਂਦਰ ਨੂੰ ਇਹ ਫੈਸਲਾ ਵਾਪਸ ਲੈਣਾ ਪਿਆ। ਪ੍ਰੰਤੂ ਵਿਦਿਆਰਥੀਆਂ ਵਿਚ ਇਸ ਗੱਲ ਦਾ ਖ਼ਦਸਾ ਹੈ ਕਿ ਆਉਣ ਵਾਲੇ ਸਮੇਂ ਵਿਚ ਕੇਂਦਰ ਅਜਿਹੀ ਕੋਸ਼ਿਸ ਮੁੜ ਕਰ ਸਕਦਾ ਹੈ, ਜਿਸਦੇ ਚੱਲਦੇ ਉਹ ਸੈਨੇਟ ਚੋਣਾਂ ਨੂੰ ਜਲਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

Popular

More like this
Related

विकसित भारत संकल्प सम्मेलन में ग्रामीण भारत के विकास पर हुआ मंथन’

👉’उद्योग एवं वाणिज्य मंत्री राव नरबीर सिंह ने मुख्य...