ਕਾਲਜ਼ ‘ਚ ਲੜਕੀ ਦਾ ਗੋ+ਲੀ ਮਾਰ ਕੇ ਕਤਲ ਕਰਨ ਵਾਲੇ ਵਿਦਿਆਰਥੀ ਦੀ ਵੀ ਹੋਈ ਮੌ+ਤ

Date:

spot_img

Tarn Taran News: ਲੰਘੀ 9 ਫ਼ਰਵਰੀ ਨੂੰ ਤਰਨਤਾਰਨ ਦੇ ਪਿੰਡ ਉਸਮਾਂ ‘ਚ ਸਥਿਤ ਲਾਅ ਕਾਲਜ਼ ਦੇ ਵਿਚ ਆਪਣੀ ਹੀ ਸਹਿਪਾਠੀ ਵਿਦਿਆਰਥਣ ਸੰਦੀਪ ਕੌਰ ਦਾ ਗੋਲੀ ਮਾਰ ਕੇ ਕਤਲ ਕਰਨ ਵਾਲੇ ਨੌਜਵਾਨ ਪ੍ਰਿੰਸ ਰਾਜ ਦੀ ਵੀ ਮੌਤ ਹੋ ਗਈ ਹੈ। ਉਸਨੇ ਸੰਦੀਪ ਦਾ ਕਤਲ ਕਰਨ ਤੋਂ ਬਾਅਦ ਕਾਲਜ਼ ਦੇ ਕਮਰੇ ਵਿਚ ਖੁਦ ਨੂੰ ਵੀ ਗੋਲੀ ਮਾਰ ਲਈ ਸੀ ਤੇ ਪਿਛਲੇ ਦੋ ਦਿਨਾਂ ਤੋਂ ਹਸਪਤਾਲ ਵਿਚ ਵੈਂਟੀਲੇਟਰ ‘ਤੇ ਪਿਆ ਜਿੰਦਗੀ-ਮੌਤ ਦੀ ਲੜਾਈ ਲੜ ਰਿਹਾ ਸੀ। ਇਹ ਸਾਰੀ ਘਟਨਾ ਕਲਾਸਰੂਮ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਸੀ।

ਇਹ ਵੀ ਪੜ੍ਹੋ  ਸ਼ਰਾਬ ਨਾਲ ਡੱਕੇ ਪੁਲਿਸ ਮੁਲਾਜਮ ਨੇ ਨੌਜਵਾਨ ਕੁੜੀ ਨੂੰ ਕਾਰ ਹੇਠ ਦਰੜਿਆ;ਲੋਕਾਂ ਨੇ ਫ਼ੜ ਕੇ ਕੀਤਾ ਪੁਲਿਸ ਹਵਾਲੇ

ਪ੍ਰਿੰਸ ਪਿੰਡ ਮੱਲੀਆਂ ਦਾ ਰਹਿਣ ਵਾਲਾ ਸੀ, ਜਦੋਂ ਕਿ ਸੰਦੀਪ ਪਿੰਡ ਨੌਸ਼ਹਿਰਾ ਪੰਨੂਆਂ ਦੀ ਰਹਿਣ ਵਾਲੀ ਸੀ। ਦੋਵੇਂ ਹੀ ਲਾਅ ਕਾਲਜ਼ ਵਿਚ ਪਹਿਲੇ ਸਾਲ ਦੇ ਵਿਦਿਆਰਥੀ ਸਨ। ਪ੍ਰਿੰਸ ਉੱਪਰ ਲੜਕੀ ਨਾਲ ਜਬਰੀ ਵਿਆਹ ਲਈ ਦਬਾਅ ਪਾਏ ਜਾਣ ਦੀ ਗੱਲ ਸਾਹਮਣੇ ਆਈ ਸੀ। ਹਾਲਾਂਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਸੰਦੀਪ ਦੀ ਮੰਗਣੀ ਹੋ ਚੁੱਕੀ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਘਟਨਾ ਤੋਂ ਤੁਰੰਤ ਬਾਅਦ ਪ੍ਰਿੰਸ ਰਾਜ ਵਿਰੁਧ ਕਤਲ ਦਾ ਮੁਕੱਦਮਾ ਦਰਜ਼ ਕੀਤਾ ਗਿਆ ਸੀ ਪ੍ਰੰਤੂ ਹੁਣ ਉਸਦੀ ਮੌਤ ਹੋ ਚੁੱਕੀ ਹੈ ਤੇ ਫ਼ਿਰ ਵੀ ਕੇਸ ਦੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

पीएम नरेंद्र मोदी के प्रयासों से विश्व की विधा बना योग: केंद्रीय मंत्री मनोहर लाल

👉प्रधानमंत्री नरेंद्र मोदी ने देश और दुनिया के नागरिकों...

जापान में चल रहे अंतरराष्ट्रीय गीता महोत्सव के दौरान हुआ भव्य अंतरराष्ट्रीय योग दिवस का आयोजन

👉मुख्यमंत्री नायब सिंह सैनी ने वीडियो मैसेज के माध्यम...

सरकारी अस्पतालों व मेडिकल कॉलेजों की छतों पर लगेंगे सोलर पैनल- मुख्यमंत्री

👉मुख्यमंत्री ने प्रदेश के सरकारी अस्पतालों के आधुनिकीकरण व...