ਬਠਿੰਡਾ, 16 ਦਸੰਬਰ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀਕਾਮ ਸਮੈਸਟਰ ਪਹਿਲਾਂ ਦੇ ਨਤੀਜ਼ੇ ਵਿਚ ਸਥਾਨਕ ਮਾਲਵਾ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕਾਲਜ ਦੀ ਹੋਣਹਾਰ ਵਿਦਿਆਰਥਣ ਆਸਥਾ ਨੇ 81 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂ ਜਸਪ੍ਰੀਤ ਕੌਰ ਨੇ 78 ਪ੍ਰਤੀਸ਼ਤ ਨੰਬਰ ਲੈ ਕੇ ਕਾਲਜ ਵਿਚੋਂ ਦੂਜਾ ਸਥਾਨ ਅਤੇ ਅਰਸ਼ਵੀਰ ਕੌਰ ਨੇ 76 ਪ੍ਰਤੀਸ਼ਤ ਨੰਬਰ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ ਰਾਜ ਕੁਮਾਰ ਗੋਇਲ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਿਭਾਗ ਦੇ ਮੁਖੀ ਮੈਡਮ ਸਿਵਾਨੀ ਰਾਣੀ ਅਤੇ ਸਟਾਫ ਨੂੰ ਵਧਾਈ ਦਿੱਤੀ
ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਇਹ ਹੋਣਹਾਰ ਵਿਦਿਆਰਥੀ ਆਪਣੇ ਮਾਪੇ ਅਤੇ ਕਾਲਜ ਦਾ ਨਾਮ ਆਸਮਾਨ ਦੀਆਂ ਬੁਲੰਦੀਆਂ ’ਤੇ ਲੈ ਕੇ ਜਾਣਗੇ। ਪ੍ਰਿੰਸੀਪਲ ਨੇ ਕਾਲਜ ਦੇ ਦੂਜੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਵੀ ਇਨ੍ਹਾਂ ਵਿਦਿਆਰਥੀਆਂ ਤੋਂ ਪ੍ਰੇਰਣਾ ਲੈ ਕੇ ਆਪਣੇ ਜੀਵਨ ਵਿੱਚ ਅਜਿਹੀਆਂ ਉਪਲੱਬਧੀਆਂ ਹਾਸਲ ਕਰਨ ਦੇ ਨਾਲ ਹੀ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਵੀ ਭਵਿੱਖ ਵਿਚ ਹੋਰ ਜਿਆਦਾ ਮਿਹਨਤ ਦੇ ਲਗਨ ਨਾਲ ਪੜਾਉਣ ਤਾਂ ਜੋ ਵਿਦਿਆਰਥੀ ਅੱਜ ਦੇ ਆਧੁਨਿਕ ਸਮੇਂ ਦੇ ਹਾਣੀ ਬਣ ਸਕਣ। ਕਾਲਜ ਮੈਨੇਜਮੈਂਟ ਨੇ ਪੜ੍ਹਾਈ ਵਿਚ ਮੱਲਾਂ ਮਾਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਦੇ ਸਾਲਾਨਾ ਸਮਾਰੋਹ ਵਿਚ ਸਨਮਾਨਿਤ ਕਰਨ ਦਾ ਐਲਾਨ ਕੀਤਾ।
Share the post "ਬੀਕਾਮ ਸਮੈਸਟਰ ਪਹਿਲੇ ਦੇ ਨਤੀਜ਼ੇ ’ਚ ਮਾਲਵਾ ਕਾਲਜ਼ ਦੇ ਵਿਦਿਆਰਥੀਆਂ ਨੇ ਮਾਰੀਆਂ ਵੱਡੀਆਂ ਮੱਲਾਂ"