Bathinda News: ਵਾਈਸ ਚਾਂਸਲਰ ਦੀ ਅਗਵਾਈ ਹੇਠ ਬਠਿੰਡਾ ਸਥਿਤ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਦੇ ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਦੇ ਵਿਦਿਆਰਥੀਆਂ ਨੇ ਮੁੜ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਕਈ ਸਾਲਾਂ ਤੋਂ ਇਹ ਵਿਭਾਗ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਲਈ ਰੁਜ਼ਗਾਰ ਯੋਗ ਬਣਾ ਕੇ ਆਪਣਾ ਫਰਜ਼ ਨਿਭਾ ਰਿਹਾ ਹੈ। ਇਸ ਕੈਂਪਸ ਦੇ ਵਿਦਿਆਰਥੀ ਵੱਖ-ਵੱਖ ਸਰਕਾਰੀ ਤੇ ਗੈਰ ਸਰਕਾਰੀ ਵਿਭਾਗਾਂ ਵਿੱਚ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ Punjab Cabinet ਦੀ ਮੀਟਿੰਗ ਅੱਜ;ਬਜ਼ਟ ਸੈਸ਼ਨ ਸੱਦਣ ਸਹਿਤ ਕਈ ਮਹੱਤਵਪੂਰਨ ਫੈਸਲਿਆਂ ’ਤੇ ਲੱਗੇਗੀ ਮੋਹਰ
ਇਸੇ ਹੀ ਰੀਤ ਨੂੰ ਅੱਗੇ ਵਧਾਉਂਦੇ ਹੋਏ, ਹਾਲ ਹੀ ਵਿੱਚ ਐਮ.ਏ ਅੰਗਰੇਜ਼ੀ, ਐਮ.ਏ.ਪੰਜਾਬੀ ਅਤੇ ਐਮ.ਏ ਇਕਨੋਮਿਕਸ (ਭਾਗ ਪਹਿਲਾ ਅਤੇ ਭਾਗ ਦੂਜਾ) ਦੇ ਵਿਦਿਆਰਥੀਆਂ ਨੇ ਯੂਜੀਸੀ ਨੈੱਟ (UGC-NET) ਅਤੇ ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਪੀ.ਐਸ.ਟੀ.ਈ.ਟੀ. (PSTET) ਦੀ ਪ੍ਰੀਖਿਆ ਪਾਸ ਕੀਤੀ। ਇਹਨਾਂ ਪ੍ਰੀਖਿਆਵਾਂ ਨੂੰ ਪਾਸ ਕਰਨ ਵਾਲੇ ਵਿਦਿਆਰਥੀਆਂ ਵਿਚ ਜਸ਼ਨਪ੍ਰੀਤ ਕੌਰ, ਚੈਰੀ, ਰਮਨਦੀਪ ਕੌਰ ਨੇ ਯੂਜੀਸੀ ਨੈੱਟ (UGC-NET) ਕਲੀਅਰ ਕੀਤਾ।
ਇਹ ਵੀ ਪੜ੍ਹੋ DAV College ਵੱਲੋਂ ‘ਸੀਵਰੇਜ ਪਾਣੀ ਅਤੇ ਇਸਦਾ ਇਲਾਜ’ ਵਿਸ਼ੇ ‘ਤੇ ਐਕਸਟੈਂਸ਼ਨ ਲੈਕਚਰ ਦਾ ਆਯੋਜਨ
ਅਕਾਸ਼ਦੀਪ ਕੌਰ, ਮਨਪ੍ਰੀਤ ਸਿੰਘ, ਗੁਰਮੀਤ ਕੌਰ, ਨਵਦੀਪ ਕੌਰ, ਖੁਸ਼ੀ, ਸ਼ਵੇਤਾ ਸਿੰਘ, ਜਸਪ੍ਰੀਤ ਕੌਰ, ਅਨਮੋਲ ਕੌਰ, ਵਿਕਾਸਦੀਪ ਕੌਰ, ਰਣਜੀਤ ਕੌਰ, ਮਨਵਿੰਦਰ, ਕੁਲਦੀਪ, ਨਿਸ਼ਾ ਨੇ ਪੀ.ਐਸ.ਟੀ.ਈ.ਟੀ (PSTET) ਦੀ ਪ੍ਰੀਖਿਆ ਪਾਸ ਕੀਤੀ। ਵਿਭਾਗ ਦੇ ਮੁਖੀ ਡਾ. ਨਵਦੀਪ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਸਾਰੇ ਫੈਕਲਟੀ ਮੈਂਬਰਾਂ ਦਾ ਵਿਦਿਆਰਥੀਆਂ ਨੂੰ ਦਿੱਤੇ ਵੱਡਮੁੱਲੇ ਮਾਰਗਦਰਸ਼ਨ ਲਈ ਧੰਨਵਾਦ ਕੀਤਾ। ਇਸ ਮੌਕੇ ਡਾਇਰੈਕਟਰ ਡਾ. ਕਮਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਸਮੂਹ ਸਟਾਫ ਦੀ ਇਹਨਾਂ ਯਤਨਾਂ ਲਈ ਸ਼ਲਾਘਾ ਕੀਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


