Bathinda News:ਐਸ. ਐਸ. ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਪੰਜਾਬੀ ਵਿਭਾਗ ਦੇ ਮੁੱਖੀ ਡਾ. ਸਿਮਰਜੀਤ ਕੌਰ ਦੀ ਸਰਪ੍ਰਸਤੀ ਵਿੱਚ 28 ਫਰਵਰੀ, 2025 ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਰੀਦਕੋਟ- ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ ਜ਼ੋਨ ਵੱਲੋਂ ਕਰਵਾਏ ਗਏ ਅੰਤਰ ਕਾਲਜ ਯੁਵਕ ਮੇਲਾ-2025 ਵਿੱਚ ਭਾਗ ਲਿਆ । ਜਿਸ ਵਿੱਚ ਪ੍ਰਭਜੋਤ ਕੌਰ ਅਤੇ ਮੁਸਕਾਨ (ਬੀ.ਏ ਭਾਗ-ਤੀਜਾ), ਤਨਵੀਰ ਕੌਰ (ਬੀ.ਏ ਭਾਗ-ਪਹਿਲਾ) ਨੇ ਨੈਤਿਕ ਸਿੱਖਿਆ ਦੇ ਪੇਪਰ ਵਿੱਚ ਮੈਰਿਟ ਵਿੱਚ ਸਥਾਨ ਹਾਸਿਲ ਕੀਤਾ ।
ਇਹ ਵੀ ਪੜ੍ਹੋ ਤੜਕਸਾਰ ਮੁੜ ਪੰਜਾਬ ’ਚ ਬਦਮਾਸ਼ਾਂ ਦਾ ਪੁਲਿਸ ਨਾਲ ਹੋਇਆ ਮੁਕਾਬਲਾ, ਦੋ ਜਖ਼ਮੀ
ਨਿਹਾਰਿਕਾ (ਬੀ. ਭਾਗ ਤੀਜਾ) ਦੀ ਵਿਦਿਆਰਥਣ ਨੇ ਪੈਰ੍ਹਾ ਲਿਖਣ ਵਿੱਚ ਦੂਜਾ ਸਥਾਨ ਹਾਸਿਲ ਕੀਤਾ ਅਤੇ ਭੂਮਿਕਾ (ਬੀ.ਏ ਭਾਗ-ਦੂਜਾ) ਦੀ ਵਿਦਿਆਰਥਣ ਨੇ ਪੋਸਟਰ ਬਣਾਉਣ ਵਿੱਚ ਦੂਜਾ ਸਥਾਨ ਹਾਸਿਲ ਕੀਤਾ । ਕਾਲਜ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਜਨਰਲ ਸਕੱਤਰ ਸ਼੍ਰੀ ਵਿਕਾਸ ਗਰਗ ਅਤੇ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਮੈਰਿਟ ਵਿੱਚ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਮਰਜੀਤ ਕੌਰ ਅਤੇ ਮੈਡਮ ਅਮਨਦੀਪ ਕੌਰ ਮੈਡਮ ਰਤਿੰਦਰ ਕੌਰ, ਮੈਡਮ ਗੁਰਮਿੰਦਰ ਜੀਤ ਕੌਰ ਅਤੇ ਮੈਡਮ ਸੀਮਾ ਰਾਣੀ ਨੂੰ ਵਧਾਈ ਦਿੱਤੀ ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕਰਵਾਏ ਗਏ ਅੰਤਰ-ਕਾਲਜ ਯੁਵਕ ਮੇਲਾ ਵਿੱਚ SSD Gril College ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ"