spot_img

ਨੈਸ਼ਨਲ ਡਿਫੈਂਸ ਕਾਲਜ (ਐਨਡੀਸੀ) ਦੀ ਸਟੱਡੀ ਟੀਮ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

Date:

spot_img

Chandigarh News:ਨੈਸ਼ਨਲ ਡਿਫੈਂਸ ਕਾਲਜ (ਐਨਡੀਸੀ), ਨਵੀਂ ਦਿੱਲੀ ਦੇ 65ਵੇਂ ਐਨਡੀਸੀ ਕੋਰਸ ਦੀ ਸਟੱਡੀ ਟੀਮ ਨੇ ਅੱਜ ਇੱਥੇ ਮਾਣਯੋਗ ਰਾਜਪਾਲ, ਪੰਜਾਬ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।
ਇਹ ਦੌਰਾ ਐਨਡੀਸੀ ਦੇ ਸਾਲਾਨਾ ਕੋਰਸ ਦੇ ਹਿੱਸੇ ਵਜੋਂ ਆਯੋਜਿਤ ਕੀਤਾ ਗਿਆ ਸੀ, ਜਿਸਦਾ ਉਦੇਸ਼ ਭਾਗ ਲੈਣ ਵਾਲੇ ਅਧਿਕਾਰੀਆਂ ਨੂੰ ਭਾਰਤ ਦੀ ਸਮਾਜਿਕ, ਰਾਜਨੀਤਿਕ, ਆਰਥਿਕ ਅਤੇ ਪ੍ਰਸ਼ਾਸਕੀ ਪ੍ਰਣਾਲੀ ਦੀ ਡੂੰਘੀ ਸਮਝ-ਬੂਝ ਪ੍ਰਦਾਨ ਕਰਨਾ ਸੀ।ਕਮਾਂਡਰ ਐਨਡੀਸੀ ਏਅਰ ਮਾਰਸ਼ਲ ਹਰਦੀਪ ਬੈਂਸ ਏਵੀਐਸਐਮ, ਵੀਐਸਐਮ ਦੀ ਅਗਵਾਈ ਵਿੱਚ 65ਵੇਂ ਐਨਡੀਸੀ ਕੋਰਸ ਦੀ 17 ਮੈਂਬਰੀ ਸਟੱਡੀ ਟੀਮ ਵਿੱਚ ਭਾਰਤ, ਮੰਗੋਲੀਆ, ਸ਼੍ਰੀਲੰਕਾ, ਮਿਸਰ, ਕੋਰੀਆ ਗਣਰਾਜ, ਓਮਾਨ ਅਤੇ ਰੂਸ ਦੇ ਫੌਜੀ ਅਧਿਕਾਰੀ ਸ਼ਾਮਲ ਸਨ,ਜੋ ਰਾਸ਼ਟਰੀ ਸੁਰੱਖਿਆ ਅਤੇ ਰਣਨੀਤਕ ਅਧਿਐਨ ਦੇ ਖੇਤਰ ਵਿੱਚ ਸਿਖਲਾਈ ਲੈ ਰਹੇ ਹਨ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਵੱਲੋਂ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ 703 ਰਣਨੀਤਕ ਥਾਵਾਂ ‘ਤੇ ਲਗਾਏ ਜਾਣਗੇ 2300 ਸੀਸੀਟੀਵੀ ਕੈਮਰੇ

ਇਸ ਮੌਕੇ ‘ਤੇ, ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਐਨਡੀਸੀ ਦੀ ਸਟੱਡੀ ਟੀਮ ਦਾ ਸਵਾਗਤ ਕੀਤਾ ਅਤੇ ਭਾਰਤ ਦੀ ਰਾਸ਼ਟਰੀ ਸੁਰੱਖਿਆ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਨੇ ਪੰਜਾਬ ਦੇ ਇਤਿਹਾਸਕ, ਸਮਾਜਿਕ ਅਤੇ ਆਰਥਿਕ ਪਹਿਲੂਆਂ ‘ਤੇ ਚਾਨਣਾ ਪਾਇਆ ਅਤੇ ਰਾਜ ਪ੍ਰਸ਼ਾਸਨ ਦੀਆਂ ਪ੍ਰਮੁੱਖ ਨੀਤੀਆਂ, ਵਿਕਾਸ ਪਹਿਲਕਦਮੀਆਂ ਨਾਲ ਸਬੰਧਤ ਮੁੱਦਿਆਂ ਬਾਰੇ ਵੀ ਜਾਣੂ ਕਰਵਾਇਆ।ਅਧਿਐਨ ਟੀਮ ਦੇ ਮੈਂਬਰਾਂ ਨੇ ਰਾਜਪਾਲ ਨਾਲ ਵਿਚਾਰ-ਵਟਾਂਦਰੇ ਦੌਰਾਨ ਅੰਦਰੂਨੀ ਸੁਰੱਖਿਆ, ਖੇਤੀਬਾੜੀ ਅਰਥਵਿਵਸਥਾ, ਉਦਯੋਗਿਕ ਵਿਕਾਸ, ਸਰਹੱਦੀ ਸੁਰੱਖਿਆ ਅਤੇ ਪੰਜਾਬ ਨਾਲ ਸਬੰਧਤ ਸ਼ਾਸਨ ਦੇ ਹੋਰ ਮਹੱਤਵਪੂਰਨ ਪਹਿਲੂਆਂ ‘ਤੇ ਵੀ ਚਰਚਾ ਕੀਤੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

ਗੌਰ ਤਲਬ ਹੈ ਕਿ ਨੈਸ਼ਨਲ ਡਿਫੈਂਸ ਕਾਲਜ (ਐਨਡੀਸੀ) ਹਰ ਸਾਲ ‘ਰਾਸ਼ਟਰੀ ਸੁਰੱਖਿਆ ਅਤੇ ਰਣਨੀਤਕ ਅਧਿਐਨ’ ‘ਤੇ ਇੱਕ ਵਿਆਪਕ ਕੋਰਸ ਕਰਵਾਉਂਦਾ ਹੈ, ਜਿਸ ਵਿੱਚ ਸੀਨੀਅਰ ਫੌਜੀ ਅਤੇ ਸਿਵਲ ਅਧਿਕਾਰੀ ਹਿੱਸਾ ਲੈਂਦੇ ਹਨ, ਜਿਸ ਵਿੱਚ ਮਿੱਤਰ ਦੇਸ਼ਾਂ ਦੇ ਫੌਜੀ ਅਧਿਕਾਰੀ ਵੀ ਸ਼ਾਮਲ ਹੁੰਦੇ ਹਨ।ਇਸ ਮੌਕੇ ਰਾਜਪਾਲ ਦੇ ਪ੍ਰਮੁੱਖ ਸਕੱਤਰ, ਵਿਵੇਕ ਪ੍ਰਤਾਪ ਸਿੰਘ ਅਤੇ ਅਮਿਤ ਢਾਕਾ, ਡਾਇਰੈਕਟਰ, ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ), ਪੰਜਾਬ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...