Chandigarh News: AAP; ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੁਣੇ ਦੋ ਵਿਧਾਇਕਾਂ ਚੇਤਨ ਸਿੰਘ ਜੋੜੇਮਾਜ਼ਰਾ ਅਤੇ ਹਰਮੀਤ ਸਿੰਘ ਪਠਾਨਮਾਜ਼ਰਾ ਦੀ ਵਿਧਾਇਕੀ ‘ਤੇ ਤਲਵਾਰ ਲਟਕ ਗਈ ਹੈ। ਦੋਨੋਂ ਵਿਧਾਇਕਾਂ ਨੇ ਬੀਤੇ ਕੱਲ ਆਮ ਆਦਮੀ ਪਾਰਟੀ ਨੂੰ ਛੱਡ ਦਿੱਤਾ ਸੀ ਤੇ ਅੱਜ ਉਨ੍ਹਾਂ ਵੱਲੋਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ(BJP) ਨੂੰ ਜੁਆਇਨ ਕਰ ਲਿਆ ਗਿਆ। ਪ੍ਰੰਤੂ ਉਹ ਕਾਨੂੰਨ ਦੇ ਤਕਨੀਕੀ ਪਹਿਲੂ ਵਿਚ ਫ਼ਸ ਸਕਦੇ ਹਨ ਕਿਉਂਕਿ ਉਨ੍ਹਾਂ ਵਿਰੁਧ ਆਪ ਦੇ ਚੀਫ਼ ਵਿੱਪ ਵੱਲੋਂ ਸਪੀਕਰ ਕੋਲ ਸਿਕਾਇਤ ਕੀਤੀ ਗਈ ਹੈ, ਜਿਸਦੇ ਵਿਚ ਦਾਅਵਾ ਕੀਤਾ ਗਿਆ ਕਿ ਦੂਜੀ ਪਾਰਟੀ ਜੁਆਇੰਨ ਕਰਨ ਤੋ ਪਹਿਲਾਂ ਇੰਨ੍ਹਾਂ ਵਿਧਾਇਕਾਂ ਵੱਲੋਂ ਅਸਤੀਫ਼ਾ ਨਹੀਂ ਦਿੱਤਾ ਗਿਆ, ਜਿਸਦੇ ਚੱਲਦੇ ਇੰਨ੍ਹਾਂ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ।
ਇਹ ਵੀ ਪੜ੍ਹੋ 👉ਲਹਿਰਾਗਾਗਾ ਨੇੜੇ ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ ‘ਤੇ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਬਰਿੰਦਰ ਕੁਮਾਰ ਗੋਇਲ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਸਦਾ ਖੁਲਾਸਾ ਕੀਤਾ ਕਿ ਸਿਕਾਇਤ ਵਿਚ ਸਡਿਊਲ 10 ਤਹਿਤ ਦੋਨਾਂ ਵਿਧਾਇਕਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇ। ਉਨ੍ਹਾਂ ਦਸਿਆ ਕਿ ਇਸ ਸ਼ਿਕਾਇਤ ਦੇ ਆਧਾਰ ‘ਤੇ ਦੋਨਾਂ ਵਿਧਾਇਕਾਂ ਨੂੰ ਪੱਖ ਰੱਖਣ ਲਈ 5 ਨਵੰਬਰ ਨੁੰ ਸੱਦਿਆ ਗਿਆ ਹੈ ਤੇ ਜੇਕਰ ਜਵਾਬ ਸੰਤੁਸ਼ਟਜਨਕ ਨਾ ਹੋਇਆ ਤਾਂ ਅੱਗੇ ਕਾਨੂੰਨ ਮੁਤਾਬਕ ਕਰਵਾਈ ਕੀਤੀ ਜਾਵੇਗੀ। ਜਿਕਰਯੋਗ ਹੈ ਕਿ ਅੱਜ ਆਪ ਛੱਡ ਕੇ ਤਿੰਨ ਵਿਧਾਇਕਾਂ ਨੇ ਭਾਜਪਾ ਵਿਚ ਸਮੂਲੀਅਤ ਕੀਤੀ ਹੈ ਪ੍ਰੰਤੂ ਸਾਬਕਾ ਆਈਪੀਐਸ ਅਧਿਕਾਰੀ ਤੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਹੀ ਆਪਣਾ ਅਸਤੀਫ਼ਾ ਬੀਤੇ ਕੱਲ ਸਪੀਕਰ ਨੂੰ ਭੇਜ ਦਿੱਤਾ ਸੀ, ਜਿਸਨੂੰ ਅੱਜ ਸਵੀਕਾਰ ਕਰ ਲਿਆ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




