Punjabi Khabarsaar
ਮੁਲਾਜ਼ਮ ਮੰਚ

ਅਧਿਆਪਕ ਜਥੇਬੰਦੀਆਂ ਵੱਲੋਂ ਪੰਚਾਇਤੀ ਚੋਣ ਡਿਊਟੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਚੋਣ ਅਮਲੇ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਡਿਊਟੀਆਂ ਲਗਾਉਣ ਵਿੱਚ ਸਪੱਸ਼ਟ ਨੀਤੀ ਅਪਣਾਉਣ ਦੀ ਮੰਗ
ਬਠਿੰਡਾ , 4 ਅਕਤੂਬਰ: ਪੰਜਾਬ ਵਿੱਚ ਰਾਜ ਚੋਣ ਕਮਿਸ਼ਨ ਵੱਲੋਂ 15 ਅਕਤੂਬਰ 2024 ਨੂੰ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਅਧਿਆਪਕ ਜਥੇਬੰਦੀਆਂ ਵੱਲੋਂ ਚੋਣ ਡਿਊਟੀ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ ਗਿਆ।ਇਸ ਮੌਕੇ ਗੱਲਬਾਤ ਕਰਦਿਆਂ ਜਗਪਾਲ ਬੰਗੀ, ਰਾਜਵੀਰ ਮਾਨ, ਜੋਨੀ ਸਿੰਗਲਾ ਨੇ ਦੱਸਿਆ ਕਿ ਜਿਲ੍ਹਾ ਅਧਿਕਾਰੀਆਂ ਤੋਂ ਹਰੇਕ ਵੋਟਿੰਗ ਕੇਂਦਰ ’ਤੇ ਢੁੱਕਵੀਂ ਗਿਣਤੀ ਵਿੱਚ ਸੁਰੱਖਿਆ ਕਰਮੀ ਲਗਾਉਣ ਦੀ ਮੰਗ ਕੀਤੀ ਗਈ ਹੈ ਤਾਂ ਜੋ ਡਿਊਟੀ ਮੁਲਾਜ਼ਮਾਂ ਦੀ ਸੁਰੱਖਿਆ ਦੇ ਨਾਲ ਨਾਲ ਨਿਰਪੱਖ ਚੋਣ ਵੀ ਯਕੀਨੀ ਹੋ ਸਕੇ। ਗਿਣਤੀ ਦਾ ਕੰਮ ਵੋਟਿੰਗ ਸਟਾਫ਼ ਤੋਂ ਵੱਖਰੇ ਗਿਣਤੀ ਸਟਾਫ਼ ਲਗਾਕੇ ਵੱਖਰੇ ਕੇਂਦਰੀਕ੍ਰਿਤ ਕੇਂਦਰ ਸਥਾਪਿਤ ਕਰਕੇ ਵਧੇਰੇ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਉਣ ਦੀ ਮੰਗ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼

ਮੁਲਾਜ਼ਮਾਂ ਦੇ ਸੰਬੰਧਿਤ ਬਲਾਕ ਤੋਂ ਬਾਹਰ ਲੱਗੀਆਂ ਚੋਣ ਡਿਊਟੀਆਂ ਕੱਟਣ, ਵਿਧਵਾ/ਤਲਾਕਸ਼ੁਦਾ/ਛੋਟੇ ਬੱਚਿਆਂ ਦੀਆਂ ਮਾਵਾਂ/ਗਰਭਵਤੀ ਮਹਿਲਾਵਾਂ, ਕਰੋਨੀਕਲ ਬਿਮਾਰੀਆਂ ਤੋਂ ਪੀੜਤਾਂ ਅਤੇ ਸੇਵਾ ਮੁਕਤੀ ਦੇ ਅਖਰੀਲੇ ਛੇ ਮਹੀਨੇ ਦੇ ਸਮੇਂ ਵਿੱਚਲੇ ਮੁਲਾਜ਼ਮਾਂ ਤੇ ਦਿਵਿਆਂਗਾਂ ਦੀਆਂ ਡਿਊਟੀਆਂ ਕੱਟਣ ਲਈ ਸਪੱਸ਼ਟ ਨੀਤੀ ਅਪਣਾਉਣ ਅਤੇ ਇਸ ਕੰਮ ਲਈ ਜਿਲ੍ਹਾ/ਤਹਿਸੀਲ ਪੱਧਰ ’ਤੇ ਲੋੜੀਂਦਾ ਬੋਰਡ ਸਥਾਪਿਤ ਕਰਕੇ ਇਤਰਾਜ਼ ਮੰਗੇ ਜਾਣ। ਇਸ ਤੋਂ ਇਲਾਵਾ ਔਰਤ ਮੁਲਾਜ਼ਮਾਂ ਅਤੇ ਪਰਖ ਕਾਲ ਅਧੀਨ ਮੁਲਾਜ਼ਮਾਂ ਦੀ ਡਿਊਟੀ ਪ੍ਰਜਾਈਡਿੰਗ ਅਫਸਰ ਵਜੋਂ ਨਾ ਲਗਾਉਣ, ਕਪਲ ਕੇਸ ਵਿੱਚ ਦੋਨਾਂ ਵਿੱਚੋਂ ਇੱਕ ਮੁਲਾਜ਼ਮ ਦੀ ਹੀ ਚੋਣ ਡਿਊਟੀ ਲਗਾਉਣ, ਪੋਲਿੰਗ ਸਟਾਫ ਨੂੰ ਚੋਣ ਡਿਊਟੀ ਲਈ ਬਣਦਾ ਮਿਹਨਤਾਨਾ ਦੇਣ, ਖਾਣਾ ਬਣਾਉਣ ਵਾਲੀਆਂ ਕੁੱਕਾਂ ਦਾ ਵੀ ਬਣਦਾ ਮਿਹਨਤਾਨਾ ਕੁਕਿੰਗ ਕਾਸਟ ਤੋਂ ਵੱਖਰੇ ਰੂਪ ਵਿੱਚ ਦੇਣ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਡਿਊਟੀ ਬਾਕੀ ਵਿਭਾਗਾਂ ਦੇ ਮੁਲਾਜ਼ਮਾਂ ਦੇ ਅਨੁਪਾਤਕ ਹੀ ਲਗਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਅੰਮ੍ਰਿਤਪਾਲ ਸੈਣੇਵਾਲਾ, ਨਰਿੰਦਰ ਬੱਲੂਆਣਾ, ਸੁਨੀਲ ਕੁਮਾਰ, ਗੁਰਜੰਟ ਸਿੰਘ ਸਿਵੀਆਂ ਆਦਿ ਵੀ ਹਾਜ਼ਰ ਸਨ।

 

Related posts

ਤਹਿਸੀਲਦਾਰ ਦੀ ਮੁਅੱਤਲੀ ਵਿਰੁਧ ਭੜਕੇ ਮਾਲ ਅਧਿਕਾਰੀ, ਦੋ ਦਿਨਾਂ ਲਈ ਕੀਤਾ ਕੰਮਕਾਜ਼ ਠੱਪ

punjabusernewssite

ਬੀ.ਐੱਡ ਅਧਿਆਪਕ ਯੂਨੀਅਨ ਵੱਲੋਂ ਸਕੂਲਾਂ ਵਿੱਚ ਜਲਦ ਮਾਸਟਰ ਕੇਡਰ ਦੀਆਂ ਅਸਾਮੀਆਂ ਭਰਨ ਦੀ ਮੰਗ

punjabusernewssite

ਤਨਖਾਹਾਂ ਨਾਂ ਮਿਲਣ ਕਾਰਨ ਭੜਕੇ ਸੀਵਰੇਜ ਬੋਰਡ ਕਾਮੇ ਕੀਤੀ ਰੋਸ ਰੈਲੀ

punjabusernewssite