ਖੇਤੀਬਾੜੀ ਵਿਭਾਗ ਦੀਆਂ ਟੀਮਾਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਰ ਰਹੀਆਂ ਜਾਗਰੂਕ

Date:

spot_img

ਫਾਜ਼ਿਲਕਾ, 20 ਅਕਤੂਬਰ:ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਟੀਮਾਂ ਲਗਾਤਾਰ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਹਿੱਤ ਜਾਗਰੂਕ ਵੈਨਾ ਪਿੰਡਾਂ ਵਿੱਚ ਭੇਜੀਆਂ ਗਈਆਂ ਹਨ ਜਿਸ ਰਾਹੀਂ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਖੇਤੀਬਾੜੀ ਅਧਿਕਾਰੀ ਵੀ ਕਿਸਾਨਾਂ ਨਾਲ ਪਿੰਡਾਂ ਤੇ ਖੇਤਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਰਹੇ ਹਨ।

ਇਹ ਵੀ ਪੜ੍ਹੋ: ਨਗਰ ਨਿਗਮ ਤੇ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਜਾਰੀ ਕੀਤੇ ਵੱਡੇ ਹੁਕਮ

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਤਾਜ਼ਾ ਪੱਟੀ, ਬੱਲੂਆਣਾ, ਰਾਮਗੜ੍ਹ, ਪੱਟੀਬਿੱਲਾ, ਦਲਮੀਰਖੇੜਾ, ਲਾਲੋਵਾਲੀ, ਜੋੜਕੀ ਕੰਕਰਵਾਲੀ, ਬਹਿਕ ਖਾਸ, ਅਭੁੱਨ, ਛੱਪੜੀ ਵਾਲਾ, ਹੀਰਾਂਵਾਲੀ, ਘੱਲੂ, ਚੱਕ ਖਿਓ ਵਾਲਾ, ਮਹੂਆਣਾ ਬੋਦਲਾ, ਰਾਮਸਰਾ, ਖੀਰਪੁਰ, ਵਾਹਵ ਵਾਲਾ, ਮੰਨੇਵਾਲਾ, ਬਾਹਮਣੀ, ਚੱਕ ਪੁਨਾ ਵਾਲੀ, ਖੂਬਨ, ਮੋਹਰ ਸਿੰਘ ਵਾਲਾ, ਆਲਮਗੜ੍ਹ, ਰਾਜਪੁਰਾ, ਆਹਲ ਬੋਦਲਾ, ਰੋਹੇੜਿਆਂ ਵਾਲੀ, ਮੌਜਮ, ਝੋਕ ਡਿੱਪੂ ਲਾਣਾ, ਬਹਿਕ ਖਾਸ, ਜੋੜਕੀ ਅੰਧੇਵਾਲੀ, ਗੱਡਾਡੋਬ, ਲੱਧੂ ਵਾਲਾ, ਗਿਦੜਾਂ ਵਾਲੀ, ਓਜਾ ਵਾਲੀ, ਬੇਗਾਵਾਲੀ ਆਦਿ ਪਿੰਡਾਂ ਵਿੱਚ ਪਹੁੰਚ ਗਏ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਪ੍ਰੇਰਿਤ ਕੀਤਾ ਗਿਆ ਅਤੇ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ|

ਇਹ ਵੀ ਪੜ੍ਹੋ: ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ: ਮੁੱਖ ਮੰਤਰੀ

ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਪਿੰਡਾਂ ਵਿਚ ਤਾਇਨਾਤ ਕੀਤੇ ਗਏ ਨੋਡਲ ਅਫ਼ਸਰ ਵੀ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਖੇਤੀਬਾੜੀ ਦੇ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਇਸ ਦਾ ਸਹੀ ਪ੍ਰਬੰਧਨ ਕਰਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਅਤੇ ਜਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾਵੇ। ਉਹਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਮੁਸ਼ਕਿਲ ਆ ਰਹੀ ਹੈ ਤਾਂ ਉਹ ਆਪਣੇ ਪਿੰਡ ਨਾਲ ਸੰਬੰਧਿਤ ਨੋਡਲ ਅਫਸਰ ਨਾਲ ਸੰਪਰਕ ਜਰੂਰ ਕਰਨ|

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...