👉ਲਾਡਵਾ ਵਿੱਚ ਸੀ.ਆਈ.ਆਈ. ਦੀ ਪੰਜਵੀਂ ‘ਇਨੋਵੇਟਿਵ ਫਾਰਮਰਜ਼ ਮੀਟ’ ਦੇ ਸਮਾਪਤੀ ਮੌਕੇ ਬੋਲੇ ਮੁੱਖ ਮੰਤਰੀ
👉ਖੇਤੀ ਮਸ਼ੀਨਰੀ, ਪਾਣੀ ਦੀ ਸੰਭਾਲ, ਮਿੱਟੀ ਦੀ ਸਿਹਤ ਅਤੇ ਪਰਾਲੀ ਪ੍ਰਬੰਧਨ ਵਿੱਚ ਨਵੇਂ ਤਰੀਕੇ ਅਪਣਾਉਣ ਦਾ ਸੱਦਾ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਿਸਾਨ ਦੀ ਲਾਗਤ ਘਟੇ, ਮਿਹਨਤ ਘੱਟ ਹੋਵੇ ਅਤੇ ਫ਼ਸਲ ਦਾ ਮੁਨਾਫ਼ਾ ਵਧੇ, ਉਹੀ ਤਕਨੀਕ ਉਸ ਲਈ ਅਸਲੀ ਇਨੋਵੇਸ਼ਨ (ਨਵੀਨਤਾ) ਹੈ। ਕਿਸੇ ਵੀ ਤਕਨੀਕ ਦੀ ਅਸਲੀ ਸਫਲਤਾ ਕਿਸਾਨ ਦੇ ਹਿਸਾਬ-ਕਿਤਾਬ ਦੀ ਕਾਪੀ ਵਿੱਚ ਦਿਖਾਈ ਦੇਣੀ ਚਾਹੀਦੀ ਹੈ। ਕਿਸਾਨ ਲਈ ਉਹੀ ਤਕਨੀਕ ਲਾਹੇਵੰਦ ਹੈ, ਜੋ ਉਸ ਦੀ ਪਹੁੰਚ ਵਿੱਚ ਹੋਵੇ, ਆਸਾਨੀ ਨਾਲ ਵਰਤੀ ਜਾ ਸਕੇ ਅਤੇ ਜਿਸ ਦੀ ਮੁਰੰਮਤ ਵੀ ਪਿੰਡ ਦੇ ਆਸ-ਪਾਸ ਹੋ ਸਕੇ।ਮੁੱਖ ਮੰਤਰੀ ਬੁੱਧਵਾਰ ਨੂੰ ਕੁਰੂਕਸ਼ੇਤਰ ਦੇ ਲਾਡਵਾ ਵਿੱਚ ਸੀ.ਆਈ.ਆਈ. ਦੀ ਪੰਜਵੀਂ ‘ਇਨੋਵੇਟਿਵ ਫਾਰਮਰਜ਼ ਮੀਟ’ ਦੇ ਸਮਾਪਤੀ ਮੌਕੇ ਬੋਲ ਰਹੇ ਸਨ। ਮੁੱਖ ਮੰਤਰੀ ਨੇ ਇਸ ਮੌਕੇ ਲਗਾਈ ਗਈ ਖੇਤੀ ਸੰਦਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਅਤੇ ਜਾਇਜ਼ਾ ਲਿਆ। ਇਸ ਦੇ ਨਾਲ ਹੀ ਪ੍ਰਗਤੀਸ਼ੀਲ ਕਿਸਾਨਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਇਨੋਵੇਟਿਵ ਫਾਰਮਰਜ਼ ਮੀਟ ਦੀ ਖਾਸੀਅਤ ਇਹ ਹੈ ਕਿ ਚਰਚਾ ਵੱਡੇ ਸ਼ਹਿਰਾਂ ਜਾਂ ਹਾਲਾਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਨੂੰ ਸਿੱਧਾ ਕਿਸਾਨਾਂ ਦੇ ਵਿਚਕਾਰ ਲਿਜਾਇਆ ਜਾ ਰਿਹਾ ਹੈ।
👉ਪਾਣੀ ਅਤੇ ਮਿੱਟੀ ਦੀ ਸਿਹਤ ਲਈ ਤਕਨੀਕ ਜ਼ਰੂਰੀ
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਖੇਤੀ ਦੇ ਸਾਹਮਣੇ ਮੌਸਮ ਦੀ ਅਨਿਸ਼ਚਿਤਤਾ, ਪਾਣੀ ਦੀ ਵਧਦੀ ਘਾਟ ਅਤੇ ਮਿੱਟੀ ਦੀ ਵਿਗੜਦੀ ਸਿਹਤ ਵਰਗੀਆਂ ਗੰਭੀਰ ਸਮੱਸਿਆਵਾਂ ਹਨ। ਇਸ ਲਈ ਅਜਿਹੀ ਖੇਤੀ ਵੱਲ ਵਧਣਾ ਪਵੇਗਾ, ਜੋ ਬਦਲਦੇ ਹਾਲਾਤ ਦਾ ਮੁਕਾਬਲਾ ਕਰ ਸਕੇ ਅਤੇ ਕਿਸਾਨ ਦੀ ਆਮਦਨ ਨੂੰ ਵਧਾ ਸਕੇ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਝੋਨੇ ਅਤੇ ਕਣਕ ਦੀ ਖੇਤੀ ਦਾ ਖਾਸ ਮਹੱਤਵ ਹੈ। ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ, ਫ਼ਸਲ ਮੁਤਾਬਕ ਸੂਖਮ ਸਿੰਚਾਈ ਅਤੇ ਖੇਤ ਨੂੰ ਪੱਧਰਾ ਕਰਨ ਵਰਗੇ ਉਪਰਾਲੇ ਲਾਹੇਵੰਦ ਹੋ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਆਪਣੀ ਜ਼ਮੀਨ ਦੀ ਜਾਂਚ ਕਰਵਾਉਣ ਅਤੇ ਉਸਦੀ ਲੋੜ ਮੁਤਾਬਕ ਖਾਦ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਫ਼ਸਲ ਚੱਕਰ, ਜੈਵਿਕ ਪਦਾਰਥ ਅਤੇ ਵਿਗਿਆਨਕ ਸਲਾਹ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਸੰਭਾਲਣ ਉੱਤੇ ਵੀ ਜ਼ੋਰ ਦਿੱਤਾ।
👉ਇੱਕ ਮਸ਼ੀਨ ਦਾ ਲਾਭ ਅਨੇਕਾਂ ਕਿਸਾਨਾਂ ਤੱਕ ਪੁੱਜੇ
ਮੁੱਖ ਮੰਤਰੀ ਨੇ ਕਿਹਾ ਕਿ ਛੋਟਾ ਕਿਸਾਨ ਹਰ ਮਹਿੰਗੀ ਮਸ਼ੀਨ ਇਕੱਲਾ ਨਹੀਂ ਖਰੀਦ ਸਕਦਾ। ਇਸ ਲਈ ਕਿਸਾਨ ਸਮੂਹਾਂ, ਸਹਿਕਾਰੀ ਸੁਸਾਇਟੀਆਂ ਅਤੇ ਕਿਰਾਏ ‘ਤੇ ਮਸ਼ੀਨ ਮੁਹੱਈਆ ਕਰਵਾਉਣ ਵਾਲੇ ਕੇਂਦਰਾਂ ਦੀ ਭੂਮਿਕਾ ਅਹਿਮ ਹੈ। ਇੱਕ ਮਸ਼ੀਨ ਦਾ ਲਾਭ ਅਨੇਕਾਂ ਖੇਤਾਂ ਤੱਕ ਪੁੱਜਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਨੌਜਵਾਨ ਮਸ਼ੀਨ ਚਲਾਉਣ, ਉਸਦੀ ਮੁਰੰਮਤ ਕਰਨ ਅਤੇ ਖੇਤੀ ਨਾਲ ਜੁੜੀਆਂ ਸੇਵਾਵਾਂ ਦੇਣ ਦਾ ਕੰਮ ਸਿੱਖਣ। ਇਸ ਨਾਲ ਕਿਸਾਨ ਦਾ ਖਰਚਾ ਘਟਣ ਦੇ ਨਾਲ-ਨਾਲ ਪਿੰਡ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ।
👉ਕੁਦਰਤੀ ਖੇਤੀ ਨੂੰ ਵਧਾਵਾ ਦੇਣ ਲਈ ਸਿਖਲਾਈ ਅਤੇ ਸਹਾਇਤਾ
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕਿਸਾਨ ਭਲਾਈ ਸਰਕਾਰ ਦੀ ਤਰਜੀਹ ਹੈ। ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ, ਸਿੰਚਾਈ ਸਹੂਲਤਾਂ ਦਾ ਵਿਸਤਾਰ ਕਰਨ, ਕੁਦਰਤੀ ਖੇਤੀ ਨੂੰ ਵਧਾਵਾ ਦੇਣ, ਫ਼ਸਲ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਖੇਤੀ ਨੂੰ ਤਕਨੀਕ ਨਾਲ ਜੋੜਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਕੁਦਰਤੀ ਖੇਤੀ ਨੂੰ ਹੁਣ ਦੇਣ ਲਈ ਸ਼ੁਰੂ ਕੀਤੇ ਗਏ ਪੋਰਟਲ ‘ਤੇ ਲਗਭਗ 2 ਲੱਖ ਕਿਸਾਨਾਂ ਨੇ 3 ਲੱਖ ਏਕੜ ਰਕਬੇ ਦੀ ਰਜਿਸਟ੍ਰੇਸ਼ਨ ਕਰਵਾਈ ਹੈ। ਇਨ੍ਹਾਂ ਵਿੱਚੋਂ 44 ਹਜ਼ਾਰ ਏਕੜ ਰਕਬੇ ਵਿੱਚ ਕੁਦਰਤੀ ਖੇਤੀ ਅਪਣਾਉਣ ਲਈ 23 ਹਜ਼ਾਰ 930 ਕਿਸਾਨਾਂ ਦੀ ਤਸਦੀਕ ਕੀਤੀ ਜਾ ਚੁੱਕੀ ਹੈ। ਸਾਲ 2025-26 ਵਿੱਚ ਸੂਬੇ ਵਿੱਚ 20 ਹਜ਼ਾਰ 727 ਏਕੜ ਰਕਬੇ ‘ਤੇ ਕੁਦਰਤੀ ਖੇਤੀ ਕੀਤੀ ਗਈ।
👉ਝੋਨੇ ਦੀ ਸਿੱਧੀ ਬਿਜਾਈ ਨਾਲ ਕਿਸਾਨਾਂ ਨੂੰ ਪ੍ਰਤੀ ਏਕੜ ਕਰੀਬ 15 ਹਜ਼ਾਰ ਰੁਪਏ ਤੱਕ ਦਾ ਫਾਇਦਾ, ਪਾਣੀ ਦੀ ਵੀ ਬਚਤ: ਸ਼ਾਮ ਸਿੰਘ ਰਾਣਾ
ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਾਮ ਸਿੰਘ ਰਾਣਾ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਪਣਾਉਣੀ ਚਾਹੀਦੀ ਹੈ। ਇਸ ਨਾਲ ਕਿਸਾਨਾਂ ਨੂੰ ਲਗਭਗ 15 ਹਜ਼ਾਰ ਰੁਪਏ ਪ੍ਰਤੀ ਏਕੜ ਤੱਕ ਦਾ ਫਾਇਦਾ ਹੋ ਸਕਦਾ ਹੈ, ਜਿਸ ਵਿੱਚ 10 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਲਾਗਤ ਦੀ ਬਚਤ ਹੁੰਦੀ ਹੈ ਅਤੇ ਸਰਕਾਰ ਵੱਲੋਂ ਵੀ 4 ਤੋਂ 5 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਨਾਲ ਪਾਣੀ ਦੀ ਵੀ ਬਚਤ ਹੁੰਦੀ ਹੈ। ਸ੍ਰੀ ਰਾਣਾ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪਾਣੀ, ਮਿੱਟੀ ਅਤੇ ਹਵਾ ਦਾ ਸੰਤੁਲਨ ਵਿਗੜ ਰਿਹਾ ਹੈ ਅਤੇ ਜ਼ਮੀਨ ਦੀ ਸਿਹਤ ਵੀ ਖਰਾਬ ਹੋ ਰਹੀ ਹੈ, ਇਸ ਲਈ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਖੇਤੀ ਦੀ ਟਿਕਾਊ ਵਿਵਸਥਾ ਲਈ ਸਾਨੂੰ ਹੋਰ ਗੰਭੀਰਤਾ ਨਾਲ ਕੰਮ ਕਰਨ ਦੀ ਲੋੜ ਹੈ।ਇਸ ਮੌਕੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਸੀ.ਆਈ.ਆਈ. ਹਰਿਆਣਾ ਦੇ ਪ੍ਰਧਾਨ ਸ੍ਰੀ ਸਾਕੇਤ ਭਾਟੀਆ ਅਤੇ ਹੋਰ ਅਹੁਦੇਦਾਰ ਤੇ ਭਾਰੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




