
ਮਲੋਟ,19 ਜਨਵਰੀ:26 ਜਨਵਰੀ ਨੂੰ ਗਣਤੰਤਰਤਾ ਦਿਵਸ ਵੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਾਣਾ ਮੰਡੀ ਮਲੋਟ ਵਿਖੇ ਉਪ ਮੰਡਲ ਪ੍ਰਸ਼ਾਸਨ ਵੱਲੋਂ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ, ਇਹ ਜਾਣਕਾਰੀ ਉਪ ਮੰਡਲ ਮੈਜਿਸਟ੍ਰੇਟ ਡਾ. ਸੰਜੀਵ ਕੁਮਾਰ ਨੇ ਸਾਂਝੀ ਕੀਤੀ।ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਨਵਰੀ ਦਾ ਮਹੀਨਾ ਸੜ੍ਹਕ ਸੁਰੱਖਿਆ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਵਜੋਂ ਮਨਾਇਆ ਜਾਂਦਾ ਹੈ। ਜਿਸ ਤਹਿਤ ਇਸ ਸਾਲ 26 ਜਨਵਰੀ ਮੌਕੇ ‘ਤੇ ਸਕੂਲੀ ਵਿਦਿਆਰਥੀਆਂ ਵੱਲੋਂ ਸੜਕ ਸਰੁੱਖਿਆ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਨਾਟਕ, ਕੋਰੀਓਗ੍ਰਾਫੀ ਅਤੇ ਕਵਿਤਾਵਾਂ ਦੀ ਪੇਸ਼ਕਾਰੀ ਵੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ ਪੰਜਾਬ ‘ਚ ਔਰਤਾਂ ਨੂੰ 1000-1000 ਦੇਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਅਹਿਮ ਐਲਾਨ
ਉਨ੍ਹਾਂ ਕਿਹਾ ਕਿ ਗਣਤੰਤਰਤਾ ਦਿਵਸ ਮੌਕੇ ਸੜਕ ਸਰੁੱਖਿਆ ਅਤੇ ਟਰੈਫਿਕ ਨਿਯਮਾਂ ਸਬੰਧੀ ਸਹੁੰ ਵੀ ਚੁਕਵਾਈ ਜਾਵੇਗੀ ਤਾਂ ਜੋ ਸਮਾਜ ਨੂੰ ਟਰੈਫਿਕ ਨਿਯਮ ਅਤੇ ਸੜ੍ਹਕ ਸਰੁੱਖਿਆ ਸਬੰਧੀ ਜਾਗਰੂਕ ਕੀਤਾ ਜਾ ਸਕੇ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਵੀ ਡਾ. ਸੰਜੀਵ ਕੁਮਾਰ, ਪੀ.ਸੀ.ਐਸ. ਦੀ ਪਹਿਲਕਦਮੀ ਤਹਿਤ 26 ਜਨਵਰੀ 2024 ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕਾਂ ਦੀ ਸਹੂਲਤਾਂ ਸਬੰਧੀ ਸਕੀਮਾਂ ਸਬੰਧੀ ਨਾਟਕ ਅਤੇ 15 ਅਗਸਤ 2024 ਨੂੰ ਸੁਤੰਤਰਤਾ ਦਿਵਸ ਮੌਕੇ ‘ਤੇ ਨਸ਼ਿਆ ਦੇ ਮਾੜੇ ਪ੍ਰਭਾਵ ਸਬੰਧੀ ਨਾਟਕ ਅਤੇ ਕੋਰੀਓਗ੍ਰਾਫੀ ਦੀ ਪੇਸ਼ਕਾਰੀ ਕਰਵਾਈ ਗਈ ਸੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਗਣਤੰਤਰਤਾ ਦਿਵਸ ਦੇ ਪ੍ਰੋਗਰਾਮਾਂ ਦਾ ਵਿਸ਼ਾ ਰਹੇਗਾ ਸੜਕ ਸੁਰੱਖਿਆ ਅਤੇ ਟਰੈਫਿਕ ਨਿਯਮ – ਐਸ.ਡੀ.ਐਮ."




