spot_img
spot_img
spot_img

ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਫੂਕਿਆ ਸਰਕਾਰ ਦਾ ਪੁਤਲਾ

Date:

spot_img

ਬਠਿੰਡਾ, 12 ਅਕਤੂਬਰ: ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਪੱਕਾ ਨਾ ਕਰਨ ਦੇ ਵਿਰੋਧ ਵਜੋਂ ’ਦੁਸਹਿਰੇ’ ਦੇ ਤਿਉਹਾਰ ਮੌਕੇ ਪਲਾਂਟ ਦੇ ਮੁੱਖ ਗੇਟ ’ਤੇ ਰੋਸ਼ ਰੈਲੀ ਕੀਤੀ ਗਈ। ਇਸ ਦੌਰਾਨ ਪੰਜਾਬ ਸਰਕਾਰ ਦਾ ਰਾਵਨਰੂਪੀ ਪੁਤਲਾ ਵੀ ਫ਼ੂਕਿਆ ਗਿਆ। ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ,ਹਰਦੀਪ ਸਿੰਘ ਤੱਗੜ ਨੇ ਕਿਹਾ ਕਿ ਸਮੁੱਚੇ ਪਾਵਰਕਾਮ ਅਤੇ ਟਰਾਂਸਕੋ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ

ਇਹ ਵੀ ਪੜ੍ਹੋ:Arbind Modi: ਪੰਜਾਬ ਦੀ ਵਿੱਤੀ ਹਾਲਾਤ ਮਜਬੂਤ ਕਰਨ ਲਈ ਸਰਕਾਰ ਵੱਲੋਂ ‘ਵਿੱਤੀ ਮਾਹਰ’ ਸਲਾਹਕਾਰ ਵਜੋਂ ਨਿਯੁਕਤ

ਪਰ ਪੰਜਾਬ ਸਰਕਾਰ ਅਤੇ ਪਾਵਰਕਾਮ/ਟਰਾਂਸਕੋ ਦੀ ਮੈਨੇਜਮੈਂਟ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਸਮੇਤ ਹੋਰ ਸਮੂਹ ਮੰਗਾਂ ਨੂੰ ਪ੍ਰਵਾਨ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਜਦੋਂ ਕਿ ਸਮੁੱਚੇ ਵਿਭਾਗ ਵਿੱਚ ਸਮੇਤ ਸਰਕਾਰੀ ਥਰਮਲ ਪਲਾਂਟਾਂ,ਹਾਈਡਲ ਪ੍ਰੋਜੈਕਟਾਂ,ਗਰਿੱਡਾਂ,ਦਫਤਰਾਂ,ਸਟੋਰਾਂ ਅਤੇ ਸਮੁੱਚੇ ਫੀਲਡ ਵਿੱਚ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਖਾਲੀ ਆਸਾਮੀਆਂ ਦੇ ਵਿਰੁੱਧ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਇਹਨਾਂ ਉਕਤ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਭਰਤੀ ਪਾਵਰਕਾਮ ਅਤੇ ਟਰਾਂਸਕੋ ਦੀ ਮੈਨੇਜਮੈਂਟ ਦੀ ਮੰਗ ਅਨੁਸਾਰ ਵੱਖ-ਵੱਖ ਕੰਪਨੀਆਂ ਰਾਹੀਂ ਬਕਾਇਦਾ ਖਾਲੀ ਪਈਆਂ ਅਸਾਮੀਆਂ ਦੇ ਵਿਰੁੱਧ ਕੀਤੀ ਹੋਈ ਹੈ।

ਇਹ ਵੀ ਪੜ੍ਹੋ:ਦੇਸ਼ ’ਚ ਮੁੜ ਵਾਪਰਿਆਂ ਭਿਆਨਕ ਰੇਲ ਹਾਦਸਾ, ਦੋ ਦਰਜ਼ਨ ਸਵਾਰੀਆਂ ਹੋਈਆਂ ਜਖ਼+ਮੀ

ਆਗੂਆਂ ਨੇ ’ਪੰਜਾਬ ਸਰਕਾਰ’ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਬਿਜਲੀ ਕਾਨੂੰਨ 2003/2022 ਨੂੰ ਰੱਦ ਕੀਤਾ ਜਾਵੇ,ਪਾਵਰਕਾਮ ਅਤੇ ਟਰਾਂਸਕੋ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗ ਵਿੱਚ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜ਼ਰਤਾਂ ਦੇ ਕਾਨੂੰਨ 1948/ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਮੁਤਾਬਿਕ ਗੁਜ਼ਾਰੇਯੋਗ ਤਨਖਾਹ ਨਿਸ਼ਚਿਤ ਕੀਤੀ ਜਾਵੇ,ਚਿੱਪਾਂ ਵਾਲੇ ਮੀਟਰ ਲਾਉਣ ਦੀ ਨੀਤੀ ਨੂੰ ਰੱਦ ਕੀਤਾ ਜਾਵੇ ਅਤੇ ਮੰਗ ਪੱਤਰ ਵਿੱਚ ਦਰਜ਼ ਹੋਰ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ।

 

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਬਠਿੰਡਾ ‘ਚ 8 ਦਿਨਾਂ ਤੋਂ ਲਾਪਤਾ 18 ਸਾਲਾਂ ਨੌਜਵਾਨ ਦੀ ਲਾਸ਼ ਬਰਾਮਦ; ਪਿੰਡ ‘ਚ ਫੈਲੀ ਸਨਸਨੀ

👉ਦੋਸਤਾਂ ਵੱਲੋਂ ਦਿੱਤੇ ਚਿੱਟੇ ਦੀ ਓਵਰਡੋਜ਼ ਨਾਲ ਹੋਈ ਸੀ...

International News: ਮੱਝ ਦਾ ਨਾਂਅ ‘ਟਰੰਪ’ ਹੋਣ ਕਰਕੇ ਹਲਾਲ ਹੋਣ ਤੋਂ ਬੱਚ ਗਈ..! ਵੀਡੀਓ ਵਾਇਰਲ

International News:  ਬੰਗਲਾਦੇਸ਼ ਵਿੱਚ ਇਕ ਅਜੀਬੋ-ਗਰੀਬ ਰੰਗ ਵਾਲੀ ਮੱਝ...

Himachal News: ਪੰਜਾਬੀ ਮੁੰਡਿਆ ਨੇ ਹਿਮਾਚਲ ‘ਚ ਕਰਤੀ ਠਾਹ-ਠਾਹ..! ਵੀਡੀਓ ਵਾਇਰਲ

Himachal News: ਕਸੋਲ ਦੇ ਸੈਰਗਾਹ ਇਲਾਕੇ ਵਿੱਚ ਸ਼ਾਮ ਵੇਲੇ...

IPL 2026 ਫਾਈਨਲ ਮਹਾਂਮੁਕਾਬਲਾ, ਅੱਜ RCB vs Gujarat Titans ਫਾਈਨਲ

IPL 2026 Final Special : ਆਈਪੀਐਲ 2026 ਦਾ ਮਹਾਂਮੁਕਾਬਲਾ...