ਕਾਰ ਹਾਦਸੇ ਵਿਚ ਇਟਲੀ ਤੋਂ ਪਰਤੇ ਨੌਜਵਾਨ ਦੀ ਹੋਈ ਦਰਦਨਾਕ ਮੌ+ਤ

0
81
+1

ਹੁਸ਼ਿਆਰਪੁਰ, 11 ਅਕਤੂਬਰ: ਬੀਤੀ ਰਾਤ ਜ਼ਿਲ੍ਹੇ ਦੇ ਗੜ੍ਹਸੰਕਰ ਇਲਾਕੇ ’ਚ ਵਾਪਰੇ ਇੱਕ ਦਰਦਨਾਕ ਕਾਰ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਹੈ। ਮ੍ਰਿਤਕ ਨੌਜਵਾਨ ਹਾਲੇ ਇੱਕ ਹਫ਼ਤਾ ਪਹਿਲਾਂ ਹੀ ਇਟਲੀ ਤੋਂ ਵਾਪਸ ਪਰਤਿਆ ਸੀ। ਘਟਨਾ ਸਮੇਂ ਉਹ ਇੱਕ ਨਜਦੀਕੀ ਪਿੰਡ ਵਿਚ ਵਿਆਹ ਤੋਂ ਪਹਿਲਾਂ ਰੱਖੇ ਜਾਗੋ ਸਮਾਗਮ ਵਿਚ ਸ਼ਾਮਲ ਹੋ ਕੇ ਵਾਪਸ ਪਰਤ ਰਿਹਾ ਸੀ। ਦਸਿਆ ਜਾ ਰਿਹਾ ਕਿ ਤੇਜ ਰਫ਼ਤਾਰ ਕਾਰ ਪਿੰਡ ਰਾਮਪੁਰ ਬਿਲੜੋ ਕੋਲ ਇੱਟਾਂ ਦੇ ਭੱਠੇ ਨਾਲ ਜਾ ਟਕਰਾਈ, ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ।

 

ਇਹ ਵੀ ਪੜੋ: ਵਿਜੀਲੈਂਸ ਵੱਲੋਂ 50,000 ਰੁਪਏ ਦੀ ਰਿਸ਼ਵਤ ਲੈਂਦਾ ਚਰਚਿਤ ਐਸ.ਐਚ.ਓ. ਅਤੇ ਉਸ ਦਾ ਸਾਥੀ ਕਾਬੂ

ਇਸ ਘਟਨਾ ਵਿਚ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਪੁੱਤਰ ਰਾਜ ਕੁਮਾਰ ਪਿੰਡ ਹਾਜ਼ੀਪੁਰ ਦੇ ਤੌਰ ‘ਤੇ ਹੋਈ ਹੈ। ਮ੍ਰਿਤਕ ਨੌਜਵਾਨ ਦਾ 9 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਹੁਣ ਉਸਨੇ ਪਤਨੀ ਸਹਿਤ ਕੈਨੇਡਾ ਜਾਣਾ ਸੀ। ਪੁਲਿਸ ਨੇ ਮਾਮਲੇ ਦੀ ਸੂਚਨਾਂ ਮਿਲਦੇ ਹੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ।

 

+1

LEAVE A REPLY

Please enter your comment!
Please enter your name here