ਫ਼ਿਰੋਜ਼ਪੁਰ 19 ਜਨਵਰੀ:ਡਿਪਟੀ ਕਮਿਸ਼ਨਰ ਦੀਪਸਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਏਡੀਸੀ-ਕਮ-ਆਰਟੀਏ ਡਾ. ਨਿਧੀ ਕੁਮੁਦ ਬੰਬਾਹ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 2025 ਤਹਿਤ ਕਰਨਬੀਰ ਸਿੰਘ ਛੀਨਾ ਆਰ.ਟੀ.ਓ. ਫ਼ਿਰੋਜ਼ਪੁਰ ਦੀ ਅਗਵਾਈ ਵਿੱਚ ਫ਼ਿਰੋਜ਼ਪੁਰ ਟਰਾਂਸਪੋਰਟ ਵਿਭਾਗ ਵੱਲੋਂ ਕੌਮੀ ਰੋਡ ਸੇਫਟੀ ਮਹੀਨੇ ਤਹਿਤ ਸਵੇਰ ਦੀ ਸੈਰ ਕਰਦੇ ਹੋਏ ਲੋਕਾਂ ਨੂੰ ਰੋਡ ਸੇਫਟੀ ਸਬੰਧੀ ਜਾਗਰੂਕ ਕੀਤਾ ਗਿਆ
ਇਹ ਵੀ ਪੜ੍ਹੋ ਪੰਜਾਬ ‘ਚ ਔਰਤਾਂ ਨੂੰ 1000-1000 ਦੇਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਅਹਿਮ ਐਲਾਨ
ਅਤੇ ਧੁੰਦ ਦੌਰਾਨ ਘੱਟ ਵਿਜੀਬਿਲਟੀ ਨੂੰ ਧਿਆਨ ਵਿੱਚ ਰੱਖਦੇ ਹੋਏ ਅਵਾਜਾਈ ਵਾਲੇ ਰਸਤਿਆਂ ਧਿਆਨ ਨਾਲ ਚੱਲਣ ਤੇ ਪਾਰਕਾਂ ਵਿੱਚ ਹੀ ਸੈਰ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਧੁੰਦ ਕਾਰਨ ਸੁਚੇਤ ਰਹਿ ਕੇ ਡਰਾਈਵਿੰਗ ਕਰਨ ਲਈ ਵੀ ਹਦਾਇਤ ਕੀਤੀ ਗਈ ਤਾਂ ਜੋ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ। ਇਸ ਦੌਰਾਨ ਆਰਟੀਓ ਸਟਾਫ ਅੰਕੁਸ਼ ਪੁਪਨੇਜਾ ਤੇ ਸਨੇਹਦੀਪ ਸਿੰਘ ਵੀ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਟਰਾਂਸਪੋਰਟ ਵਿਭਾਗ ਵੱਲੋਂ ਕੌਮੀ ਰੋਡ ਸੇਫਟੀ ਮਹੀਨੇ ਤਹਿਤ ਸੈਰ ਕਰਨ ਵਾਲੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ"