ਜਿਉਂਦ ‘ਚ ਪੁਲਿਸ ਦੀ ਕੁੱਟ ਦਾ ਸ਼ਿਕਾਰ ਬਣੇ ਕਿਸਾਨ ਦਾ ਇਲਾਜ਼ ਸਰਕਾਰੀ ਖਰਚੇ ‘ਤੇ ਹੋਵੇ: ਸਿੰਗਾਰਾ ਸਿੰਘ ਮਾਨ

Date:

spot_img

Bathinda News: 18 ਫਰਵਰੀ ਨੂੰ ਪਿੰਡ ਜਿਉਂਦ ਵਿਖੇ ਸ਼ਾਂਤਮਈ ਪਿੰਡ ਦੀ ਸੱਥ ਵਿੱਚ ਬੈਠੇ ਕਿਸਾਨਾਂ ਉੱਪਰ ਬਠਿੰਡਾ ਪੁਲਿਸ ਵੱਲੋਂ ਢਾਹੇ ਕਹਿਰ ਦੌਰਾਨ ਪਿੰਡ ਮਾੜੀ ਦੇ ਕਿਸਾਨ ਚਰਨਜੀਤ ਸਿੰਘ ਪੁੱਤਰ ਮੁਕੰਦ ਸਿੰਘ ਦੀ ਲੱਤ ਚਕਨਾਚੂਰ ਹੋ ਗਈ ਅਤੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ। ਇਸ ਕਿਸਾਨ ਨੂੰ ਪਹਿਲਾਂ ਰਾਮਪੁਰਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਹਾਲਤ ਬਹੁਤ ਗੰਭੀਰ ਹੋਣ ਤੋਂ ਬਾਅਦ ਹੁਣ ਉਸਨੂੰ ਡੀਐਮਸੀ ਹਸਪਤਾਲ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਜ਼ਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਦੱਸਿਆ ਕਿ ਬਠਿੰਡਾ ਡੀਸੀ ਦਫਤਰ ਅੱਗੇ 18 ਫਰਵਰੀ ਨੂੰ ਸ਼ਾਂਤਮਈ ਧਰਨਾ ਦੇਣਾ ਸੀ।

ਇਹ ਵੀ ਪੜ੍ਹੋ  ਕਿਸਾਨ, ਮਜਦੂਰ ਤੇ ਮੁਲਾਜਮ ਜਥੇਬੰਦੀਆਂ ਨੇ ਭਾਜਪਾ ਪ੍ਰਧਾਨ ਸਰੂਪ ਸਿੰਗਲਾ ਦੇ ਘਰ ਅੱਗੇ ਦਿੱਤਾ ਰੋਸ਼ ਧਰਨਾ

ਕਿਸਾਨ ਉੱਥੇ ਜਾਣ ਲਈ ਜਿਉਂਦ ਪਿੰਡ ਦੀ ਸੱਥ ਵਿੱਚ ਇਕੱਠੇ ਹੋ ਰਹੇ ਸਨ ਤਾਂ ਬਿਨਾਂ ਕਿਸੇ ਭੜਕਾਹਟ ਤੇ ਹੋਰ ਕਾਰਨ ਬਠਿੰਡਾ ਜਿਲੇ ਦੀ ਐਸਐਸਪੀ ਜੋਤੀ ਯਾਦਵ ਬੈਂਸ ਵੱਲੋਂ ਬਠਿੰਡਾ ਤੋਂ 50 ਕਿਲੋਮੀਟਰ ਦੂਰ ਬੈਠੇ ਕਿਸਾਨਾਂ ਤੇ ਅਥਰੂ ਗੈਸ ਦੇ ਗੋਲੇ ਸਿੱਟੇ ਗਏ ਡਾਂਗਾਂ ਭਰਾਈਆਂ ਗਈਆਂ ਇੱਟਾਂ ਰੋੜੇ ਚਲਾਏ ਗਏ ਜਿਸ ਨਾਲ ਘਰਾਂ ਵਿੱਚ ਬੈਠੇ ਮਜ਼ਦੂਰ ਪਰਿਵਾਰਾਂ, ਉਹਨਾਂ ਮਕਾਨਾਂ ਤੇ ਪਸ਼ੂਆਂ ਦਾ ਨੁਕਸਾਨ ਕੀਤਾ ਗਿਆ। ਕਿਸਾਨਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਜਿਸ ਨਾਲ ਇੱਕ ਨੌਜਵਾਨ ਦਾ ਅਥਰੂ ਗੈਸ ਦੇ ਗੋਲੇ ਨਾਲ ਹੱਥ ਪਾਟ ਗਿਆ ਅਤੇ ਪਿੰਡ ਮਾੜੀ ਦੇ ਕਿਸਾਨ ਚਰਨਜੀਤ ਸਿੰਘ ਨੂੰ ਐਸ ਐਸ ਪੀ ਦੀ ਅਗਵਾਈ ਵਿੱਚ ਪੁਲਿਸ ਅਫਸਰਾਂ ਅਤੇ ਮੁਲਾਜ਼ਮਾਂ ਨੇ ਇਹਨਾਂ ਕੁੱਟਿਆ ਕਿ ਉਹਦੀ ਹਾਲਤ ਬਹੁਤ ਗੰਭੀਰ ਬਣੀ ਹੋਈ ਹੈ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਪੰਜਾਬ ਪੁਲਿਸ ਦੇ ਦੋ ਜਵਾਨ ਨਾਕੇ ‘ਤੇ ਲੜ੍ਹੇ; ਚਲਾਈਆਂ ਗੋ+ਲੀ+ਆਂ, ਦੋਨਾਂ ਦੀ ਹੋਈ ਮੌ+ਤ

ਉਹਨਾਂ ਮੰਗ ਕੀਤੀ ਕਿ ਇਸ ਗਰੀਬ ਕਿਸਾਨ ਦਾ ਇਲਾਜ ਮਾਹਰ ਡਾਕਟਰਾਂ ਤੋਂ ਸਰਕਾਰੀ ਖਰਚੇ ਤੇ ਕਰਾਇਆ ਜਾਵੇ ਅਤੇ ਇਸ ਘਟਨਾ ਦੀ ਕਿਸੇ ਨਿਰਪੱਖ ਏਜੰਸੀ ਤੋਂ ਜਾਂਚ ਕਰਵਾ ਕੇ ਦੋਸ਼ੀ ਅਧਿਕਾਰੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ, ਪੁਲਿਸ ਹਮਲੇ ਨਾਲ ਹੋਏ ਸਾਰੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਅਤੇ ਸਾਰੇ ਜਖਮੀਆਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਜੇਕਰ ਪ੍ਰਸ਼ਾਸਨ ਨੇ ਇਹਨਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਂਦੇ ਦਿਨਾਂ ਵਿੱਚ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...