ਓ.ਟੀ.ਐਸ-3 ਦੀ ਸ਼ਾਨਦਾਰ ਸਫਲਤਾ; 137.66 ਕਰੋੜ ਰੁਪਏ ਦਾ ਕਰ ਮਾਲੀਆ ਹੋਇਆ ਇਕੱਤਰ: ਹਰਪਾਲ ਸਿੰਘ ਚੀਮਾ

Date:

spot_img

ਬਾਕੀ ਰਹਿੰਦੇ 11,559 ਡੀਲਰਾਂ ਨੂੰ ਮੌਕਾ ਦੇਣ ਲਈ ਸਕੀਮ 16 ਅਗਸਤ ਤੱਕ ਵਧਾਈ ਗਈ
ਚੰਡੀਗੜ੍ਹ, 3 ਜੁਲਾਈ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਯਕਮੁਸ਼ਤ ਨਿਪਟਾਰਾ (ਸੋਧ) ਯੋਜਨਾ (ਓ.ਟੀ.ਐਸ.-3) ਪਿਛਲੀਆਂ ਸਕੀਮਾਂ ਨੂੰ ਪਛਾੜਦਿਆਂ ਦੇਸ਼ ਦੇ ਸਭ ਤੋਂ ਸਫਲ ਵਿੱਤੀ ਪ੍ਰਬੰਧਨ ਵਿੱਚੋਂ ਇੱਕ ਸਾਬਿਤ ਹੋਈ ਹੈ।ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਓ.ਟੀ.ਐਸ.-3 ਦੌਰਾਨ ਕਰ ਮਾਲੀਏ ਵਿੱਚ 137.66 ਕਰੋੜ ਰੁਪਏ ਇਕੱਤਰ ਹੋਏ ਹਨ ਜੋ ਪਿਛਲੀਆਂ ਸਰਕਾਰਾਂ ਦੁਆਰਾ ਲਾਗੂ ਕੀਤੀਆਂ ਗਈਆਂ ਓ.ਟੀ.ਐਸ-1 ਅਤੇ ਓ.ਟੀ.ਐਸ-2 ਤੋਂ ਇਕੱਤਰ ਹੋਏ ਕੁੱਲ 13.15 ਕਰੋੜ ਦੇ ਮੁਕਾਬਲੇ ਕਿਤੇ ਜਿਆਦਾ ਹੈ। ਵਿਤ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਤੀ ਇਸ ਯੋਜਨਾ ਦੀ ਪ੍ਰਭਾਵਸ਼ੀਲਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਕਰਪਾਲਣਾ ਵਾਲੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਓ.ਟੀ.ਐੱਸ.-3 ਲਈ ਬਿਨੈ ਕਰਨ ਸਮੇਂ ਵਧੀਕ ਕਾਨੂੰਨੀ ਘੋਸ਼ਣਾ ਫਾਰਮ ਜਮਾ ਕਰਨ ਦੀ ਸਹੂਲਤ ਨੇ ਡੀਲਰਾਂ ਲਈ ਰਾਹ ਸੌਖੀ ਕਰ ਦਿੱਤੀ। ਉਨ੍ਹਾਂ ਕਿਹਾ ਕਿ 58,756 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਲਿਆ ਹੈ ਅਤੇ 1 ਲੱਖ ਰੁਪਏ ਤੱਕ ਦੀ ਸਲੈਬ ਵਿੱਚ 50,774 ਡੀਲਰਾਂ ਲਈ 215.92 ਕਰੋੜ ਰੁਪਏ ਮੁਆਫ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 1 ਲੱਖ ਤੋਂ 1 ਕਰੋੜ ਰੁਪਏ ਤੱਕ ਦੀ ਸਲੈਬ ਵਿੱਚ 7,982 ਡੀਲਰਾਂ ਲਈ 414.67 ਕਰੋੜ ਰੁਪਏ ਮੁਆਫ਼ ਕੀਤੇ ਗਏ ਹਨ।ਵਿੱਤ ਮੰਤਰੀ ਚੀਮਾ ਨੇ ਓ.ਟੀ.ਐਸ-3 ਦੀ ਸਫਲਤਾ ਦਾ ਸਿਹਰਾ ਇਸ ਦੀ ਨਿਵੇਸ਼ਕ ਪੱਖੀ ਪਹੁੰਚ ਅਤੇ ਕਰਦਾਤਾਵਾਂ ਦੀ ਸਹਾਇਤਾ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਿੱਤਾ।

ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਵਾਲਾ ਵੀਜ਼ਾ ਪੈਲੇਸ ਇਮੀਗਰੇਸ਼ਨ ਦਾ ਮਾਲਕ ਸਾਥੀ ਗ੍ਰਿਫਤਾਰ

ਉਨ੍ਹਾਂ ਕਿਹਾ ਕਿ ਇਸ ਸਕੀਮ ਦੀ ਮਿਆਦ 16 ਅਗਸਤ, 2024 ਤੱਕ ਵਧਾਉਣ ਦਾ ਉਦੇਸ਼ ਬਾਕੀ ਰਹਿੰਦੇ 11,559 ਡੀਲਰਾਂ ਨੂੰ ਇਸ ਪਹਿਲਕਦਮੀ ਤੋਂ ਲਾਭ ਲੈਣ ਲਈ ਹੋਰ ਸਮਾਂ ਪ੍ਰਦਾਨ ਕਰਨਾ ਹੈ।ਇਥੇ ਜਿਕਰਯੋਗ ਹੈ ਕਿ 15 ਨਵੰਬਰ, 2023 ਨੂੰ ਬਕਾਇਆ ਕਰਾਂ ਦੀ ਵਸੂਲੀ ਲਈ ਲਾਗੂ ਕੀਤੀ ਗਈ ਪੰਜਾਬ ਯਕਮੁਸ਼ਤ ਨਿਪਟਾਰਾ ਯੋਜਨਾ, 2023, ਕਰਦਾਤਾਵਾਂ ਨੂੰ ਆਪਣੇ ਬਕਾਏ ਦਾ ਨਿਪਟਾਰਾ ਕਰਨ ਲਈ ਇੱਕ ਵਾਰ ਦਾ ਮੌਕਾ ਪ੍ਰਦਾਨ ਕਰਦੀ ਹੈ। ਇਸ ਯੋਜਨਾ ਤਹਿਤ ਸਾਲ 2016-17 ਤੱਕ ਦੇ ਕੇਸਾਂ ਅਤੇ 1 ਕਰੋੜ ਰੁਪਏ ਤੱਕ ਦੇ ਬਕਾਏ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਸਕੀਮ ਵਿੱਚ 31 ਮਾਰਚ, 2024 ਤੱਕ 1 ਲੱਖ ਰੁਪਏ ਤੱਕ ਦੇ ਬਕਾਏ ਦੇ ਮਾਮਲੇ ਵਿੱਚ ਕਰ, ਵਿਆਜ ਅਤੇ ਜੁਰਮਾਨੇ ਦੀ ਪੂਰੀ ਛੋਟ ਸ਼ਾਮਲ ਹੈ, ਜਦੋਂਕਿ ਇੱਕ ਲੱਖ ਰੁਪਏ ਤੋਂ ਇੱਕ ਕਰੋੜ ਰੁਪਏ ਤੱਕ ਦੇ ਬਕਾਏ ਲਈ 100% ਵਿਆਜ, 100% ਜੁਰਮਾਨੇ, ਅਤੇ 50% ਕਰ ਦੀ ਮੁਆਫੀ ਹੈ।

 

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...