ਖੁਸਬਾਜ਼ ਜਟਾਣਾ ਦੇ ਨਾਲ ਹੋਏ ਹਾਦਸੇ ਦੀ ਨਿਰਪੱਖ ਜਾਂਚ ਕਰਕੇ ਸੱਚ ਸਾਹਮਣੇ ਲਿਆਂਦਾ ਜਾਵੇ: ਰਾਜਾ ਵੜਿੰਗ

Date:

spot_img

Bathinda News: ਬੀਤੇ ਕੱਲ ਹਰਿਆਣਾ ਦੇ ਸੋਨੀਪਤ ਨਜ਼ਦੀਕ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਕਾਂਗਰਸੀ ਆਗੂ ਖ਼ੁਸਬਾਜ਼ ਸਿੰਘ ਜਟਾਣਾ ਦੇ ਅੰਤਿਮ ਸੰਸਕਾਰ ਮੌਕੇ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ, ‘‘ਖੁਸ਼ਬਾਜ ਜਟਾਣਾ ਕਾਂਗਰਸ ਦੇ ਨਿਧੜਕ ਲੀਡਰ ਸਨ ਅਤੇ ਬੂਥ ਪੱਧਰ ‘ਤੇ ਜੁੜੇ ਹੋਏ ਸਨ, ਜਿਨਾਂ ਨੇ ਹਰ ਵਰਗ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਈ ਸੀ ਤੇ ਉਹਨਾਂ ਦੀ ਐਕਸੀਡੈਂਟ ਵਿੱਚ ਮੌਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।” ਉਹਨਾਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਣੀਪਤ ਦੀ ਪੁਲਿਸ ਕਮਿਸ਼ਨਰ ਵੱਲੋਂ ਵਿਸ਼ਵਾਸ ਦਵਾਇਆ ਗਿਆ ਹੈ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਹੋਵੇਗੀ ਤੇ ਸਾਰਾ ਸੱਚ ਸਾਹਮਣੇ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ ਹਜ਼ਾਰਾਂ ਸੇਜ਼ਲ ਅੱਖਾਂ ਨੇ ਖ਼ੁਸਬਾਜ਼ ਸਿੰਘ ਜਟਾਣਾ ਨੂੰ ਦਿੱਤੀ ਅੰਤਿਮ ਵਿਦਾਈ

ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਸਮੇਤ ਮਰਹੂਮ ਆਗੂ ਦਾ ਪ੍ਰਵਾਰ, ਉਸਨੂੰ ਚਾਹੁਣ ਵਾਲੇ ਵੀ ਇਹੀ ਚਾਹੁੰਦੇ ਹਨ ਕਿ ਇਸ ਸਾਰੇ ਹਾਦਸੇ ਦੀ ਸਚਾਈ ਸਾਹਮਣੇ ਆਵੇ। ਰਾਜਾ ਵੜਿੰਗ ਨੇ ਦਸਿਆ ਕਿ ਪੁਲਿਸ ਨੇ ਯਕੀਨ ਦਿਵਾਇਆ ਹੈ ਕਿ ਹਾਦਸਾ ਕਰਨ ਵਾਲਾ ਟਰੱਕ ਚਾਲਕ ਵੀ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਵੜਿੰਗ ਨੇ ਵਿਸ਼ਵਾਸ ਦਵਾਇਆ ਕਿ ਸਮੂਹ ਕਾਂਗਰਸ ਪਾਰਟੀ ਪਰਿਵਾਰ ਦੇ ਨਾਲ ਖੜੀ ਹੈ ਅਤੇ ਹਰ ਦੁੱਖ ਸੁੱਖ ਵਿੱਚ ਪੂਰਾ ਸਾਥ ਦਿੱਤਾ ਜਾਵੇਗਾ। ਉਧਰ, ਜਟਾਣਾ ਦੀ ਐਕਸੀਡੈਂਟ ਵਿੱਚ ਡਰਾਈਵਰ ਸਮੇਤ ਹੋਈ ਮੌਤ ਦੇ ਮਾਮਲੇ ‘ਤੇ ਅੱਜ ਰਾਮ ਬਾਗ ਵਿੱਚ ਹਰ ਵਿਅਕਤੀ ਵੱਲੋਂ ਸਵਾਲ ਖੜੇ ਕੀਤੇ ਗਏ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਵੀ ਮੰਗੀ ਗਈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...