ਬੱਸ ਹਾਦਸੇ ਦੇ ਸ਼ਿਕਾਰ ਪੀੜਤ ਪ੍ਰਵਾਰਾਂ ਨੂੰ ਮੁਆਵਜ਼ਾ ਤੇ ਨੌਕਰੀਆਂ ਦਿਵਾਉਣ ਦੇ ਲਈ ਉਗਰਾਹਾ ਜਥੇਬੰਦੀ ਵੱਲੋਂ ਧਰਨਾ ਸ਼ੁਰੂ

0
79

ਬਠਿੰਡਾ, 6 ਜਨਵਰੀ: ਐਸਕੇਐਮ ਦੇ ਸੱਦੇ ਤਹਿਤ ਟੋਹਾਣਾ ਕਿਸਾਨ ਮਹਾਂਪੰਚਾਇਤ ਵਿੱਚ ਪਿੰਡ ਕੋਠਾ ਗੁਰੂ ਤੋਂ ਜਾ ਰਹੀ ਬੱਸ ਹਾਦਸਾ ਗ੍ਰਸਤ ਹੋਣ ਕਾਰਨ ਬੱਸ ਵਿੱਚ ਸਵਾਰ ਸ਼ਹੀਦ ਹੋਈਆਂ ਤਿੰਨ ਕਿਸਾਨ ਔਰਤਾਂ ਦੇ ਪਰਿਵਾਰਾਂ ਅਤੇ ਜਖਮੀ ਹੋਏ ਕਿਸਾਨਾਂ ਨੂੰ ਮੁਆਵਜਾ ਦਿਵਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡਿਪਟੀ ਕਮਿਸ਼ਨਰ ਅੱਗੇ ਸ਼ਹੀਦ ਕਿਸਾਨ ਔਰਤਾਂ ਨੂੰ ਮੋਨ ਧਾਰਕੇ ਸ਼ਰਧਾਂਜਲੀ ਦੇਣ ਤੋਂ ਬਾਅਦ ਧਰਨਾ ਸ਼ੁਰੂ ਕਰ ਦਿੱਤਾ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ, ਜਰਨਲ ਸਕੱਤਰ ਹਰਜਿੰਦਰ ਸਿੰਘ ਜਿਲਾ ਆਗੂ ਜਗਦੇਵ ਸਿੰਘ ਜੋਗੇਵਾਲਾ ਅਤੇ ਔਰਤ ਜਥੇਬੰਦੀ ਦੇ ਜ਼ਿਲਾ ਪ੍ਰਧਾਨ ਹਰਿੰਦਰ ਕੌਰ ਬਿੰਦੂ ਨੇ ਸਰਕਾਰ ਦੁਆਰਾ ਘਟਨਾ ਦੇ ਦੋ ਦਿਨ ਬੀਤਣ ਦੇ ਬਾਵਜੂਦ ਮੰਗਾਂ ਸਬੰਧੀ ਧਾਰੀ ਮੁਜਰਮਾਨਾ ਚੁੱਪ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਇਹ ਵੀ ਪੜ੍ਹੋ ਅੱਧੀ ਰਾਤ ਨੂੰ ਚੋਰ ਫ਼ੜਣਾ ਮਹਿੰਗਾ ਪਿਆ, ਗੋ+ਲੀਆਂ ਚੱਲਣ ਕਾਰਨ ਚੋਰ ਦੇ ਨਾਲ ਮਾਲਕ ਦੀ ਵੀ ਹੋਈ ਮੌ+ਤ

ਉਹਨਾਂ ਕਿਹਾ ਕਿ ਹਸਪਤਾਲਾਂ ਚ ਸਰਕਾਰ ਦੁਆਰਾ ਤੁਰੰਤ ਮੁਫਤ ਸਿਹਤ ਸਹੂਲਤ ਦੇਣ ਦੀ ਬਜਾਏ ਉਹਨਾਂ ਨੂੰ ਫਰਿਸ਼ਤਾ ਸਕੀਮ ਤਹਿਤ ਇਲਾਜ ਦੇ ਪ੍ਰਬੰਧ ਅਧੀਨ ਆ ਰਹੀਆਂ ਤਕਨੀਕੀ ਦਿੱਕਤਾਂ ਕਾਰਨ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸ਼ਹੀਦ ਹੋਈਆਂ ਤਿੰਨ ਔਰਤਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ, ਇੱਕ ਜੀਅ ਨੂੰ ਸਰਕਾਰੀ ਨੌਕਰੀ ਤੇ ਪਰਿਵਾਰ ਸਿਰ ਚੜਿਆ ਸਾਰਾ ਕਰਜ਼ਾ ਖਤਮ ਕਰਵਾਉਣ, ਗੰਭੀਰ ਜਖਮੀਆਂ ਨੂੰ ਪੰਜ ਪੰਜ ਲੱਖ ਰੁਪਏ ਅਤੇ ਹੋਰ ਜਖਮੀਆਂ ਨੂੰ ਦੋ ਦੋ ਲੱਖ ਰੁਪਏ ਦਾ ਮੁਆਵਜ਼ਾ ਦਿਵਾਉਣ ਤੱਕ ਧਰਨਾ ਜਾਰੀ ਰਹੇਗਾ। ਬੁਲਾਰਿਆਂ ਨੇ ਮੰਗ ਕੀਤੀ ਕਿ ਜਖਮੀਆਂ ਦਾ ਇਲਾਜ ਮਾਹਰ ਡਾਕਟਰਾਂ ਦੁਆਰਾ ਸਰਕਾਰੀ ਖਰਚੇ ਤੇ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੁਆਰਾ ਕੇਂਦਰ ਸਰਕਾਰ ਵੱਲੋ ਕਾਰਪਰੇਟਾਂ ਦਾ ਅਨਾਜ ਅਤੇ ਜਮੀਨਾਂ ’ਤੇ ਕਬਜ਼ਾ ਕਰਾਉਣ ਵਿਰੁੱਧ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਕਾਰਪਰੇਟਾਂ ਨੂੰ ਕਿਸਾਨਾਂ ਦੀਆਂ ਜਮੀਨਾਂ ਹਥਿਆਉਣ ਲਈ ਉਹਨਾਂ ਦੇ ਪੱਖ ਦੇ ਕਾਨੂੰਨ ਬਣਾਏ ਜਾ ਰਹੇ ਹਨ।

ਇਹ ਵੀ ਪੜ੍ਹੋ Big News: Supreme Court ਵੱਲੋਂ ਗਠਿਤ ਕਮੇਟੀ ਪੁੱਜੀ ਖਨੌਰੀ ਬਾਰਡਰ, ਕੀਤੀ ਜਗਜੀਤ ਸਿੰਘ ਡੱਲੇਵਾਲ ਨਾਲ ਮੀਟਿੰਗ

ਕਿਸਾਨ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਇੰਨੇ ਵੱਡੇ ਹਮਲੇ ਵਿਰੁੱਧ ਸਮੂਹ ਕਿਰਤੀ ਲੋਕ ਸੰਘਰਸ਼ਾਂ ਦੇ ਮੈਦਾਨ ਵਿੱਚ ਆਉਣ ਤਾਂ ਕਿ ਖੇਤੀ ਖੇਤਰ ਵਿੱਚੋਂ ਬਾਹਰ ਕਰਕੇ ਕਾਰਪੋਰੇਟਾਂ ਦਾ ਦਖਲ ਬੰਦ ਕੀਤਾ ਜਾ ਸਕੇ। ਅੱਜ ਦੇ ਧਰਨੇ ਵਿੱਚ ਸ਼ਹੀਦ ਹੋਈਆਂ ਤਿੰਨਾਂ ਔਰਤਾਂ ਦੇ ਪਰਿਵਾਰਾਂ ਨੇ ਵੀ ਸਮੂਲੀਅਤ ਕੀਤੀ। ਧਰਨੇ ਨੂੰ ਬਲਜੀਤ ਸਿੰਘ ਪੂਹਲਾ, ਸੁਖਜੀਤ ਸਿੰਘ ਕੋਠਾ ਗੁਰੂ,ਪੰਜਾਬ ਖੇਤ ਮਜਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਅਤੇ ਜ਼ਿਲਾ ਆਗੂ ਤੀਰਥ ਸਿੰਘ ਕੋਠਾ ਗੁਰੂ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਅਮਰਜੀਤ ਸਿੰਘ ਕੋਠਾ ਗੁਰੂ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਆਗੂ ਕੁਲਵੰਤ ਸਿੰਘ, ਕ੍ਰਾਂਤੀਕਾਰੀ ਸੈਨਿਕ ਯੂਨੀਅਨ ਦੇ ਆਗੂ ਜਗਤਾਰ ਸਿੰਘ ਨੇ ਵੀ ਸੰਬੋਧਨ ਕੀਤਾ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here