Parvinder Singh Jhota ਦੇ ਭੋਗ ਤੇ ਸ਼ਰਧਾਂਜਲੀ ਸਮਾਗਮ ਦਾ ਸਥਾਨ ਬਦਲਿਆ

Date:

spot_img

👉15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗਾ ਸਮਾਗਮ; ਡਿਪਟੀ ਕਮਿਸ਼ਨਰ ਦੀ ਕੋਠੀ ਨੇੜੇ 26 ਦਿਨਾਂ ਤੋਂ ਚੱਲ ਰਿਹਾ ਧਰਨਾ ਸਮਾਪਤ, ਆਵਾਜਾਈ ਲਈ ਸਾਰੇ ਰਸਤੇ ਖੋਲ੍ਹੇ
Mansa News: Parvinder Singh Jhota; ਨਸ਼ਿਆਂ ਵਿਰੁੱਧ ਲੜਾਈ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦਾ ਸਥਾਨ ਬਦਲ ਦਿੱਤਾ ਗਿਆ ਹੈ। ਹੁਣ ਇਹ ਸਮਾਗਮ 15 ਨਵੰਬਰ, ਦਿਨ ਐਤਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਵੇਗਾ। ਪਹਿਲਾਂ ਇਹ ਸਮਾਗਮ ਇਤਿਹਾਸਕ ਗੁਰਦੁਆਰਾ ਸ੍ਰੀ ਸੁਲੀਸਰ ਸਾਹਿਬ, ਪਿੰਡ ਕੋਟਧਰਮੂ ਵਿਖੇ ਰੱਖਿਆ ਗਿਆ ਸੀ। ਪੰਜਾਬ ਭਰ ਤੋਂ ਸੰਗਤਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਸਮਾਜਿਕ ਜਥੇਬੰਦੀਆਂ ਅਤੇ ਨਸ਼ਿਆਂ ਵਿਰੁੱਧ ਸੰਘਰਸ਼ਸ਼ੀਲ ਲੋਕਾਂ ਦੇ ਵੱਡੀ ਗਿਣਤੀ ਵਿੱਚ ਪੁੱਜਣ ਦੀ ਸੰਭਾਵਨਾ ਦੇ ਮੱਦੇਨਜ਼ਰ ਸਮਾਗਮ ਦਾ ਸਥਾਨ ਤਬਦੀਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉SGPC ਦੀ ਚੋਣ ਤੋਂ ਪਹਿਲਾਂ Bibi Jangir Kaur ਮੁੜ ਅਕਾਲੀ ਦਲ ਵਿੱਚ ਕਰਨਗੇ ਘਰ ਵਾਪਸੀ!

ਐਕਸ਼ਨ ਕਮੇਟੀ ਮਾਨਸਾ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੀ ਸੋਚ ਨੂੰ ਜਿਊਂਦਾ ਰੱਖਣ ਅਤੇ ਉਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਲੜਾਈ ਨੂੰ ਅੱਗੇ ਵਧਾਉਣ ਲਈ ਭੋਗ ਮੌਕੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਨਾਂ ’ਤੇ ਬਣਾਈ ਗਈ ਨਸ਼ਿਆਂ ਵਿਰੁੱਧ ਟਾਸਕ ਫੋਰਸ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਆਉਣ ਵਾਲੇ ਸਮੇਂ ਵਿੱਚ ਨਵੇਂ ਪ੍ਰੋਗਰਾਮ ਉਲੀਕੇ ਜਾਣਗੇ।

ਇਹ ਵੀ ਪੜ੍ਹੋ 👉ਮੰਦਭਾਗੀ ਖਬਰ; ਦੀਵਾਲੀ ਮੌਕੇ ਗਰਦਨ ਕੋਲ ਪਟਾਕਾ ਫ਼ਟਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌ/ਤ

ਇਸੇ ਦੌਰਾਨ ਡਿਪਟੀ ਕਮਿਸ਼ਨਰ ਦੀ ਕੋਠੀ ਨੇੜੇ ਮੁੱਖ ਮਾਰਗ ਉੱਤੇ ਪਿਛਲੇ 26 ਦਿਨਾਂ ਤੋਂ ਚੱਲ ਰਿਹਾ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ। ਧਰਨਾ ਸਮਾਪਤ ਹੋਣ ਮਗਰੋਂ ਰਾਹਗੀਰਾਂ ਦੀ ਸਹੂਲਤ ਲਈ ਮੁੱਖ ਮਾਰਗ ਸਮੇਤ ਸਾਰੇ ਰਸਤੇ ਆਵਾਜਾਈ ਲਈ ਖੋਲ੍ਹ ਦਿੱਤੇ ਗਏ ਹਨ। ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀ ਰੁਕਾਵਟ ਦੂਰ ਹੋਣ ਨਾਲ ਆਮ ਲੋਕਾਂ ਨੂੰ ਰਾਹਤ ਮਿਲੀ ਹੈ। ਹਾਲਾਂਕਿ ਧਰਨਾ ਸਮਾਪਤ ਕਰਨ ਦੇ ਬਾਵਜੂਦ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਜਾਰੀ ਰਹੇਗੀ।

ਇਹ ਵੀ ਪੜ੍ਹੋ 👉ਦੀਵਾਲੀ ਮੌਕੇ ਚੱਲੀਆਂ ਗੋ*ਲੀ*ਆਂ; ਇੱਕ ਨੌਜਵਾਨ ਦੀ ਮੌ/ਤ, ਮੌਕੇ ‘ਤੇ ਪੁੱਜਿਆ ASI ਵੀ ਹੋਇਆ ਜ਼/ਖ਼/ਮੀ

ਝੋਟਾ ਦੇ ਪਿਤਾ ਭੀਮ ਸਿੰਘ ਫੌਜੀ ਅਤੇ ਪਤਨੀ ਮਨਪ੍ਰੀਤ ਕੌਰ ਨੇ ਕਿਹਾ ਕਿ ਉਹ ਪਰਵਿੰਦਰ ਸਿੰਘ ਝੋਟਾ ਦੀ ਸੋਚ ਅਤੇ ਨਸ਼ਿਆਂ ਵਿਰੁੱਧ ਲੜਨ ਦੇ ਜਜ਼ਬੇ ਨੂੰ ਅੱਗੇ ਲਿਜਾਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਝੋਟਾ ਵੱਲੋਂ ਸ਼ੁਰੂ ਕੀਤੀ ਲੜਾਈ ਨੂੰ ਕਿਸੇ ਵੀ ਹਾਲਤ ਵਿੱਚ ਰੁਕਣ ਨਹੀਂ ਦਿੱਤਾ ਜਾਵੇਗਾ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨ ਜਾਰੀ ਰਹਿਣਗੇ।ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਸੋਚ ਨੂੰ ਅੱਗੇ ਲਿਜਾਣਾ ਹੀ ਉਸ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਲਈ ਪਰਿਵਾਰ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਸੰਘਰਸ਼ਸ਼ੀਲ ਲੋਕਾਂ ਦੇ ਨਾਲ ਖੜ੍ਹਾ ਰਹੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

CM Nayab Singh Saini ने भगवान विश्वकर्मा दिवस पर किया नमन

👉संत कबीर कुटीर में भगवान विश्वकर्मा की पूजा-अर्चना कर...

SGPC ਦੀ ਚੋਣ ਤੋਂ ਪਹਿਲਾਂ Bibi Jangir Kaur ਮੁੜ ਅਕਾਲੀ ਦਲ ਵਿੱਚ ਕਰਨਗੇ ਘਰ ਵਾਪਸੀ!

Kapurthala News : ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਤੋਂ ਬਾਅਦ...