ਪੱਛਮੀ ਜਲੰਧਰ ਜਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ: ਹਰਚੰਦ ਸਿੰਘ ਬਰਸਟ

Date:

spot_img

’ਆਪ’ ਉਮੀਦਵਾਰ ਮੋਹਿੰਦਰ ਭਗਤ ਪੜ੍ਹੇ-ਲਿਖੇ ਅਤੇ ਸੂਝਵਾਨ ਵਿਅਕਤੀ
ਜਲੰਧਰ, 01 ਜੁਲਾਈ: ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਹਲਕਾ ਪੱਛਮੀ ਜਲੰਧਰ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ। ’ਆਪ’ ਉਮੀਦਵਾਰ ਮੋਹਿੰਦਰ ਭਗਤ ਪੜ੍ਹੇ-ਲਿਖੇ ਅਤੇ ਸੂਝਵਾਨ ਵਿਅਕਤੀ ਹਨ, ਜੋ ਸਮਾਜ ਦੇ ਹਰ ਵਰਗ ਨਾਲ ਜੁੜੇ ਹੋਏ ਹਨ ਅਤੇ ਲੋਕ ਭਲਾਈ ਤੇ ਸਮਾਜ ਸੇਵਾ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ।

ਹਰਿਆਣਾ ਕੌਸ਼ਲ ਰੁਜਗਾਰ ਨਿਗਮ ਦੇ ਕਰਮਚਾਰੀਆਂ ਨੂੰ ਹਰਿਆਣਾ ਸਰਕਾਰ ਦਾ ਵੱਡਾ ਤੋਹਫਾ

ਇਨ੍ਹਾਂ ਦਾ ਪਰਿਵਾਰ 2 ਪੀੜ੍ਹੀਆਂ ਤੋਂ ਜਲੰਧਰ ਦੇ ਲੋਕਾਂ ਦੀ ਸੇਵਾ ਕਰ ਰਿਹਾ ਹੈ ਅਤੇ ਜਮੀਨੀ ਪੱਧਰ ਤੇ ਲੋਕਾਂ ਨਾਲ ਜੁੜੀਆ ਹੋਇਆ ਹੈ। ਇਨ੍ਹਾਂ ਦੇ ਪਿਤਾ ਚੁੰਨੀ ਲਾਲ ਭਗਤ ਨੇ ਮੰਤਰੀ ਰਹਿੰਦਿਆਂ ਜਲੰਧਰ ਅਤੇ ਪੰਜਾਬ ਦੇ ਵਿਕਾਸ ਲਈ ਵਧੀਆ ਕੰਮ ਕੀਤੇ ਸਨ, ਤੇ ਹੁਣ ਲੋਕਾਂ ਨੂੰ ਵੀ ਆਪ ਉਮੀਦਵਾਰ ਮੋਹਿੰਦਰ ਭਗਤ ਤੋਂ ਇਹੀ ਉਮੀਦ ਹੈ। ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਲੋਕ ਕੰਮ ਕਰਨ ਵਾਲੀ ਪਾਰਟੀ ਨੂੰ ਹੀ ਵੋਟ ਦਿੰਦੇ ਹਨ ਅਤੇ ਆਮ ਆਦਮੀ ਪਾਰਟੀ ਨੇ ਆਪਣੇ 2 ਸਾਲਾਂ ਦੇ ਕਾਰਜਕਾਲ ਵਿੱਚ ਲੋਕ ਭਲਾਈ ਦੇ ਕੰਮਾਂ ਨੂੰ ਹੀ ਪਹਿਲ ਦਿੱਤੀ ਹੈ। ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਆਪਣੇ ਕੰਮਾਂ ਦੇ ਆਧਾਰ ’ਤੇ ਚੋਣਾਂ ਲੜਦੀ ਹੈ ਅਤੇ ਇਸ ਲਈ ’ਆਪ’ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ’ਚ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਨੂੰ ਲੋਕਾਂ ਸਾਹਮਣੇ ਰੱਖਿਆ ਜਾ ਰਿਹਾ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਜ਼ਿਲ੍ਹਾ ਬਠਿੰਡਾ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਏ ਜਾਣਗੇ 6.50 ਲੱਖ ਬੂਟੇ : ਡਿਪਟੀ ਕਮਿਸ਼ਨਰ

👉"ਵਿਸ਼ਵ ਵਾਤਾਵਰਣ ਦਿਵਸ" ਮੌਕੇ ਪਿੰਡ ਡੂੰਮਵਾਲੀ ਵਿਖੇ "ਨਾਨਕ ਬਗੀਚੀ"...