ਸੱਚ ਦੀ ਜਿੱਤ ਹੈ ਮਨੀਸ਼ ਸਿਸੋਦੀਆ ਦੀ ਜ਼ਮਾਨਤ-ਭਗਵੰਤ ਮਾਨ

Date:

spot_img

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ’ਚੋਂ ਬਾਹਰ ਆਏ ਹਨ – ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 9 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਨੀਸ਼ ਸਿਸੋਦੀਆ ਨੂੰ ਜਮਾਨਤ ਮਿਲਣ ਤੋਂ ਬਾਅਦ ਆਪਣੇ ’ਐਕਸ’ ਅਕਾਊਂਟ ’ਤੇ ਲਿਖਿਆ ਕਿ ’ਮਨੀਸ਼ ਸਿਸੋਦੀਆ ਦੀ ਜ਼ਮਾਨਤ ਸੱਚਾਈ ਦੀ ਜਿੱਤ ਹੈ।’ ਇਸ ਲਈ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਵੀ ਧਨਵਾਦ ਕੀਤਾ। ਦੂਜੇ ਪਾਸੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਨੂੰ ਲਗਭਗ 17 ਮਹੀਨਿਆਂ ਬਾਅਦ ਜ਼ਮਾਨਤ ਮਿਲੀ ਹੈ ਅਤੇ ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਝੂਠੇ ਕੇਸ ਤੋਂ ਬਾਹਰ ਆਏ ਹਨ।

ਮੁੱਖ ਮੰਤਰੀ ਵੱਲੋਂ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਦਾ ਆਗਾਜ਼

ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲਗਾਤਾਰ ਵਿਰੋਧੀ ਪਾਰਟੀਆਂ ’ਤੇ ਝੂਠੇ ਕੇਸ ਦਰਜ ਕਰਕੇ ਜਾਂਚ ਨੂੰ ਜਾਣਬੁੱਝ ਕੇ ਲੰਮਾ ਖਿੱਚ ਰਹੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਨੀਸ਼ ਸਿਸੋਦੀਆ ਦੇਸ਼ ਵਿੱਚ ਇਸ ਗੱਲ ਲਈ ਜਾਣੇ ਜਾਂਦੇ ਹਨ ਕਿ ਉਨ੍ਹਾਂ ਨੇ ਬੱਚਿਆਂ ਲਈ ਚੰਗੀ ਸਿੱਖਿਆ ਅਤੇ ਚੰਗੇ ਸਕੂਲ ਬਣਾਏ ਹਨ। ਉਹ ਸਕੂਲ ਆਫ ਐਮੀਨੈਂਸ ਦਾ ਕੰਨਸੈਪਟ ਲੈ ਕੇ ਆਏ ਅਤੇ ਅਧਿਆਪਕਾਂ ਨੂੰ ਚੰਗੀ ਸਿਖਲਾਈ ਲਈ ਵਿਦੇਸ਼ਾਂ ਭੇਜਿਆ, ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਲਈ ਵਿਸ਼ੇਸ਼ ਪ੍ਰਬੰਧ ਕੀਤੇ, ਜਿਨ੍ਹਾਂ ਬੱਚਿਆਂ ਨੂੰ ਮਨੀਸ਼ ਸਿਸੋਦੀਆ ਨੇ ਚੰਗੀ ਸਿੱਖਿਆ ਦਿੱਤੀ ਉਹ ਅੱਜ ਚੰਗੇ ਅਹੁਦਿਆਂ ’ਤੇ ਹਨ।

 

spot_img
spot_img

Share post:

Popular

More like this
Related

ਪ੍ਰਾਈਵੇਟ ਏਜੰਟ ਰਾਹੀਂ 5,000 ਰੁਪਏ ਰਿਸ਼ਵਤ ਲੈਂਦਾ ਇੱਕ ਹੋਰ ਪਟਵਾਰੀ ਵਿਜੀਲੈਂਸ ਦੇ ਅੜਿੱਕੇ ਚੜਿਆ

Jalandhar News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ...