WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਐਸ. ਏ. ਐਸ. ਨਗਰ

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 7 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਛੋਟੀਆਂ ਸਨਅੱਤਾਂ ਅਤੇ ਨਿਰਯਾਤ ਨਿਗਮ ਲਿਮਟਿਡ (ਪੀ.ਐਸ.ਆਈ.ਈ.ਸੀ.) ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਧੋਖਾਧੜੀ ਕਰਨ ਸਬੰਧੀ ਮੁਕੱਦਮੇ ’ਚ ਲੋੜੀਂਦੇ ਤਿੰਨ ਹੋਰ ਦੋਸ਼ੀਆਂ ਦਰਸ਼ਨ ਕੁਮਾਰ ਉਰਫ ਦਰਸ਼ਨ ਗਰਗ ਅਤੇ ਅਮਰਜੀਤ ਸਿੰਘ, ਦੋਵੇਂ ਸੇਵਾਮੁਕਤ ਅਸਟੇਟ ਅਫਸਰ ਅਤੇ ਵਿਜੇ ਕੁਮਾਰ ਗੁਪਤਾ, ਸੀਨੀਅਰ ਸਹਾਇਕ ਨੂੰ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਮੁਹਾਲੀ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀ.ਜੇ.ਐਮ.) ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ

ਸਿੱਖਿਆ ਦਾ ਮਿਆਰ ਉਚਾ ਚੁੱਕਣਾ ਪੰਜਾਬ ਸਰਕਾਰ ਦਾ ਮੁੱਖ ਟੀਚਾ: ਵਿਧਾਇਕ ਭੁੱਲਰ

ਜਿਸ ਪਿੱਛੋਂ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਪਹਿਲਾਂ ਹੀ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 420, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)1 ਦੇ 13(2) ਤਹਿਤ ਐਫਆਈਆਰ ਨੰਬਰ 04 ਮਿਤੀ 8 ਮਾਰਚ 2024 ਨੂੰ ਵਿਜੀਲੈਂਸ ਦੇ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਪੰਜਾਬ, ਐਸਏਐਸ ਨਗਰ ਵਿਖੇ ਕੇਸ ਦਰਜ ਕੀਤਾ ਹੋਇਆ ਹੈ।ਉਨ੍ਹਾਂ ਦੱਸਿਆ ਕਿ ਉਕਤ ਮੁਲਾਜ਼ਮਾਂ ਨੇ ਹੋਰਨਾਂ ਨਾਲ ਮਿਲ ਕੇ ਫਰਜ਼ੀ ਖ਼ਰੀਦਦਾਰ, ਜਾਅਲੀ ਪਤੇ ਅਤੇ ਫਰਜ਼ੀ ਫਰਮਾਂ ਦੀ ਵਰਤੋਂ ਕਰਕੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਹੈ।

 

Related posts

ਮੁੱਖ ਮੰਤਰੀ ਵੱਲੋਂ ਮੁਹਾਲੀ ਵਿਖੇ ਇਨੋਵੇਸ਼ਨ ਪੰਜਾਬ ਮਿਸ਼ਨ ਦੇ ਸਮਾਗਮ ਦਾ ਉਦਘਾਟਨ

punjabusernewssite

ਵਿਜੀਲੈਂਸ ਵੱਲੋਂ ਰਿਸ਼ਵਤ ਦੇ ਦੋਸ਼ਾਂ ਹੇਠ ਕਾਬੂ ਕੀਤਾ ਮਿਲਕ ਪਲਾਂਟ ਦਾ ਮੈਨੇਜਰ ਨਿਕਲਿਆਂ ਕਰੋੜਪਤੀ

punjabusernewssite

ਸ਼ਹੀਦਾਂ ਦੀ ਮਹਾਨ ਕੁਰਬਾਨੀ ਸਦਕਾ ਹੀ ਅਸੀਂ ਅਜ਼ਾਦੀ ਦੀ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ : ਮਨੀਸ਼ ਤਿਵਾੜੀ

punjabusernewssite