WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਹੁਸ਼ਿਆਰਪੁਰ

ਵਿਜੀਲੈਂਸ ਬਿਊਰੋ ਨੇ ਗਰੀਬ ਪਰਿਵਾਰਾਂ ਲਈ ਚੌਲਾਂ ਦੀ ਵੰਡ ’ਚ ਹੋਏ 1.55 ਕਰੋੜ ਰੁਪਏ ਦੇ ਗ਼ਬਨ ਦਾ  ਕੀਤਾ ਪਰਦਾਫਾਸ਼

1138 ਬੋਰੀਆਂ ਨਾਲ ਲੱਦੇ ਦੋ ਟਰੱਕ ਕੀਤੇ ਜ਼ਬਤ-ਤਿੰਨ ਦੋਸ਼ੀ ਗ੍ਰਿਫਤਾਰ
ਹੁਸ਼ਿਆਰਪੁਰ, 21 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ  ਸਣੇ  ਦੋ ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਜੈ ਜੈਨੇਂਦਰ ਫਰਮ ਦੇ ਠੇਕੇਦਾਰ ਹਰੀਸ਼ ਦਲਾਲ, ਸ਼ਿਵ ਸ਼ਕਤੀ ਰਾਈਸ ਮਿੱਲ ਗੜ੍ਹਸ਼ੰਕਰ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ, ਅੰਜਨੀ ਰਾਈਸ ਮਿੱਲ ਕੁੱਤੀਵਾਲ ਕਲਾਂ, ਮੌੜ ਮੰਡੀ, ਬਠਿੰਡਾ ਦੇ ਮਾਲਕ, ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਦੀ ਜਾਂਚ ਦੌਰਾਨ ਭਾਰਤੀ ਖੁਰਾਕ ਨਿਗਮ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਗਲੋਬਲ ਵੇਅਰਹਾਊਸ ਦੇ ਅਧਿਕਾਰੀਆਂ/ਕਰਮਚਾਰੀਆਂ/ਨਿਗਰਾਨਾਂ ਦੀ ਭੂਮਿਕਾ ਵੀ  ਵਿਚਾਰੀ ਜਾਵੇਗੀ।

ਮਲੇਰਕੋਟਲਾ ਦੇ 185 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਜਾਰੀ: ਡਾ.ਬਲਜੀਤ ਕੌਰ

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ‘ਭਾਰਤ ਬ੍ਰਾਂਡ’ ਸਕੀਮ ਤਹਿਤ ਰਾਸ਼ਟਰੀ ਸਹਿਕਾਰੀ ਖ਼ਪਤਕਾਰ ਫੈਡਰੇਸ਼ਨ ਆਫ ਇੰਡੀਆ ਵੱਲੋਂ ਬਠਿੰਡਾ, ਭੁੱਚੋ, ਮੌੜ, ਰਾਮਪੁਰਾ ਫੂਲ ਅਤੇ ਬੁਢਲਾਡਾ ਦੇ ਗਰੀਬ ਪਰਿਵਾਰਾਂ ਨੂੰ ਲਗਭਗ 70,000 ਮੀਟ੍ਰਿਕ ਟਨ ਚੌਲ ਵੰਡੇ ਜਾ ਰਹੇ ਸਨ, ਜਿੰਨ੍ਹਾਂ ਦੀ ਕੀਮਤ ਲਗਭਗ 130 ਕਰੋੜ ਰੁਪਏ ਬਣਦੀ ਹੈ। ਇਨ੍ਹਾਂ ਵਿੱਚੋਂ 1000 ਮੀਟ੍ਰਿਕ ਟਨ ਚੌਲ 5 ਕਿਲੋ ਅਤੇ 10 ਕਿਲੋ ਦੀ ਥੈਲਿਆਂ ਵਿੱਚ 18.50 ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵੰਡੇ ਜਾਣੇ ਸੀ। ਬਠਿੰਡਾ ਜ਼ਿਲ੍ਹੇ ਵਿੱਚ 29 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਇਹ ਚੌਲ ਲਾਭਪਾਤਰੀਆਂ ਨੂੰ ਸਪਲਾਈ ਕਰਨ ਦਾ ਟੈਂਡਰ ਜੈ ਜੈਨੇਂਦਰ ਫਰਮ ਨੂੰ ਦਿੱਤਾ ਗਿਆ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਲਾਭਪਾਤਰੀਆਂ ਦੇ 3.40 ਕਰੋੜ ਰੁਪਏ ਦੇ ਚੌਲਾਂ ਵਿੱਚ ਗਬਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  ਸੂਚਨਾ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕਰ ਲਏ ਹਨ, ਜੋ ਫਤਿਆਬਾਦ ਦੇ ਕਸਬਾ ਹਮਜਾਪੁਰ ਭੇਜੇ ਜਾਣੇ ਸਨ ,ਪਰ ਟੈਂਡਰਰ ਫਰਮ ਨੇ ਚੌਲਾਂ ਨੂੰ ਅੱਗੇ ਚੌਲ-ਫ਼ਰੋਸ਼ਾਂ ਨੂੰ ਸਿੱਧੇ ਵੇਚਣ ਦੇ ਇਰਾਦੇ ਨਾਲ ਨਾ ਤਾਂ ਚੌਲਾਂ ਦੀ ਸਫਾਈ ਨਹੀਂ ਕੀਤੀ ਅਤੇ ਨਾ ਹੀ ਚੌਲ ਬੋਰੀਆਂ ਵਿੱਚ ਭਰੇ।

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ’ਚ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਉਕਤ ਫਰਮ ਗਰੀਬ ਲੋਕਾਂ ਲਈ ਰੱਖੇ ਸਰਕਾਰੀ ਸਟਾਕ ਨੂੰ 34 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮਹਿੰਗੇ ਭਾਅ ਵੇਚ ਕੇ ਗਬਨ ਕਰਨਾ ਚਾਹੁੰਦੀ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਜੈ ਜਨੇਂਦਰ ਫਰਮ ਦੇ ਮਾਲਕਾਂ ਨੇ ਹਰੀਸ਼ ਕੁਮਾਰ ਨਾਮਕ ਦਲਾਲ ਅਤੇ ਭਾਰਤੀ ਖੁਰਾਕ ਨਿਗਮ ਦੇ ਅਣਪਛਾਤੇ ਅਧਿਕਾਰੀਆਂ ਰਾਹੀਂ ਇਸ ਗੋਦਾਮ ਦੇ ਅਧਿਕਾਰੀਆਂ/ਕਰਮਚਾਰੀਆਂ/ਨਿਗਰਾਨਾਂ ਨਾਲ ਮਿਲੀਭੁਗਤ ਕਰਕੇ ਗਲੋਬਲ ਵੇਅਰਹਾਊਸ (ਸੋਮਾ ਵੇਅਰਹਾਊਸ), ਮੌੜ ਮੰਡੀ ਤੋਂ ਚੌਲ ਹਾਸਲ ਕਰਕੇ ਰਿਸ਼ਵਤ ਦੇਣ ਤੋਂ ਬਾਅਦ ਇੰਨਾਂ ਚੌਲਾਂ ਦੀਆਂ ਬੋਰੀਆਂ ਨੂੰ ਅੰਜਨੀ ਰਾਈਸ ਮਿੱਲ, ਕੁੱਤੀਵਾਲ ਕਲਾਂ, ਮੌੜ ਮੰਡੀ ਵਿਖੇ ਭੇਜ ਦਿੱਤਾ ਅਤੇ ਇਸ ਤੋਂ ਬਾਅਦ ਚੌਲਾਂ ਦੀਆਂ ਬੋਰੀਆਂ ਨੂੰ ਇਨ੍ਹਾਂ ਟਰੱਕਾਂ ਰਾਹੀਂ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਲਿਜਾਇਆ ਜਾਣਾ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਸਾਰੇ ਮੁਲਜ਼ਮਾਂ ਅਤੇ ਉਕਤ ਫਰਮਾਂ ਦੇ ਮਾਲਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ  ਹੈ।

Related posts

ISI ਨੂੰ ਗੁਪਤਾ ਸੂਚਨਾਵਾਂ ਦੇਣ ਵਾਲਾ ਨੌਜਵਾਨ ਪੁਲਿਸ ਵੱਲੋਂ ਕਾਬੂ

punjabusernewssite

ਪਰਚਾ ਰਾਜ ਖਤਮ ਕਰਾਂਗੇ, ਸਾਰੇ ਝੂਠੇ ਪਰਚੇ ਰੱਦ ਕਰਾਂਗੇ : ਅਰਵਿੰਦ ਕੇਜਰੀਵਾਲ

punjabusernewssite

ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ ’ਆਪ’ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਭੁਲੱਥ ’ਚ ਜਨਸਭਾ ਨੂੰ ਕੀਤਾ ਸੰਬੋਧਨ

punjabusernewssite