ਦਰਿਆਵਾਂ ਦੇ ਪਾੜ ਪੂਰਨ ਦੇ ਕੰਮਾਂ ‘ਚ ਹੋਰ ਤੇਜ਼ੀ ਲਿਆਂਦੀ ਜਾਵੇ: ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਹਦਾਇਤ

Date:

spot_img

Chandigarh News:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਧਿਕਾਰੀਆਂ ਨੂੰ ਦਰਿਆਵਾਂ ਦੇ ਪਾੜਾਂ ਨੂੰ ਪੂਰਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਇਥੇ ਹੰਗਾਮੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਚੱਲ ਰਹੇ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸੂਬੇ ਭਰ ਵਿੱਚ ਬੰਨ੍ਹਾਂ ਦੇ ਪਾੜਾਂ ਨੂੰ ਪੂਰਨ ਅਤੇ ਸੰਵੇਦਨਸ਼ੀਲ ਹਿੱਸਿਆਂ ਨੂੰ ਮਜ਼ਬੂਤ ਕਰਨ ਲਈ ਵਿੱਢੇ ਕਾਰਜਾਂ ਬਾਰੇ ਵੀ ਜਾਣਕਾਰੀ ਲਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਰਿਪੋਰਟ ਹੋਏ 44 ਪਾੜਾਂ ਵਿੱਚੋਂ ਜ਼ਿਆਦਾਤਰ ਪਾੜ ਪਹਿਲਾਂ ਹੀ ਪੂਰੇ ਜਾ ਚੁੱਕੇ ਹਨ ਜਦੋਂ ਕਿ ਬਾਕੀ ਪਾੜਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਭਵਿੱਖ ਵਿੱਚ ਪਾਣੀ ਦਾ ਵੱਧ ਵਹਾਅ ਆਉਂਦਾ ਹੈ ਤਾਂ ਵਿਭਾਗ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ ਰਹੇ।ਉਨ੍ਹਾਂ ਅੱਗੇ ਕਿਹਾ ਕਿ ਇਸ ਔਖੀ ਘੜੀ ਵਿੱਚ ਇਹ ਬੇਹੱਦ ਜ਼ਰੂਰੀ ਹੈ ਕਿ ਇਨ੍ਹਾਂ ਕਾਰਜਾਂ ਲਈ ਵਿਭਾਗ ਦੇ ਸਾਰੇ ਸਰੋਤ ਜੁਟਾਏ ਜਾਣ ਅਤੇ ਇਸ ਦੇ ਮੁਕੰਮਲ ਹੋਣ ਤੱਕ ਸਖ਼ਤ ਨਿਗਰਾਨੀ ਰੱਖੀ ਜਾਵੇ।

ਇਹ ਵੀ ਪੜ੍ਹੋ ਦੂਜੀ ਕਿਸ਼ਤ ਵਜੋਂ 5000 ਰੁਪਏ ਦੀ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀ ਕਾਬੂ

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਇਨ੍ਹਾਂ ਬੰਨ੍ਹਾਂ ਅਤੇ ਹੋਰ ਵਿਭਾਗੀ ਸੰਪਤੀਆਂ ਨੂੰ ਹੋਏ ਨੁਕਸਾਨ ਸਬੰਧੀ ਚੱਲ ਰਹੇ ਮੁਲਾਂਕਣ ਨੂੰ ਵੀ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਦੀ ਸਮੇਂ ਸਿਰ ਮੁਰੰਮਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਇਨ੍ਹਾਂ ਸੁਰੱਖਿਆ ਉਪਾਵਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਦਰਿਆਵਾਂ ਕੰਢੇ ਵਸਦੇ ਲੋਕਾਂ, ਖੇਤੀਬਾੜੀ ਜ਼ਮੀਨਾਂ ਅਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਮੁੱਖ ਇੰਜੀਨੀਅਰ (ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ, ਮੁੱਖ ਇੰਜੀਨੀਅਰ (ਨਹਿਰਾਂ) ਸ. ਸ਼ੇਰ ਸਿੰਘ, ਮੁੱਖ ਇੰਜੀਨੀਅਰ (ਹੈੱਡਕੁਆਰਟਰ) ਸ. ਜਤਿੰਦਰ ਪਾਲ ਸਿੰਘ, ਮੁੱਖ ਇੰਜੀਨੀਅਰ (ਡਿਜ਼ਾਈਨ) ਸ੍ਰੀ ਵਿਜੈ ਕੁਮਾਰ ਗਰਗ ਅਤੇ ਹੋਰ ਅਧਿਕਾਰੀ ਸ਼ਾਮਲ ਸਨ।

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img
spot_img

Share post:

Popular

More like this
Related

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਆਪਣੇ ਪੰਜ ਆਗੂਆਂ ਵਿਰੁਧ ਵੱਡੀ ਕਾਰਵਾਈ; ਕੀਤੇ ਮੁਅੱਤਲ

Amritsar News: ਪਿਛਲੀਆਂ ਲੋਕ ਸਭਾ ਚੋਣਾਂ ਵਿਚ ਖਡੂਰ ਸਾਹਿਬ...

Roop Kaur Sandhu ਵੱਲੋਂ ਅੱਜ ਇੱਕ ਹੋਰ ਵੱਡੇ ‘ਅਕਾਲੀ’ ਬਾਰੇ ਖੁਲਾਸੇ ਦਾ ਐਲਾਨ!

Amritsar News: Roop Kaur Sandhu; ਪਹਿਲਾਂ ਹੀ ਸ਼੍ਰੋਮਣੀ ਕਮੇਟੀ...

गुजरात दौरे से हरियाणा को मिले 50 हजार करोड़ रुपये से अधिक के निवेश प्रस्ताव

👉डिफेंस, रियल एस्टेट और ऑयल एवं गैस क्षेत्र में...

प्रधानमंत्री नरेंद्र मोदी की जन्मभूमि गुजरात बनेगी हरियाणा की विकास गाथा की सारथी

👉मुख्यमंत्री नायब सिंह सैनी के दो दिवसीय गुजरात दौरे...