ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ : ਸ਼ੌਕਤ ਅਹਿਮਦ ਪਰੇ

Date:

spot_img

75 ਫੀਸਦੀ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਆਈ ਗਿਰਾਵਟ
ਬਠਿੰਡਾ, 8 ਨਵੰਬਰ : ਜ਼ਿਲ੍ਹੇ ਦੀਆਂ 95 ਫੀਸਦੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਤੇ 5 ਫੀਸਦੀ ਮੰਡੀਆਂ ਵਿੱਚ ਥੋੜੀ ਬਹੁਤੀ ਸਮੱਸਿਆ ਹੈ ਜੋ ਕਿ ਜਲਦ ਹੱਲ ਕਰ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਸਿਰੀਏਵਾਲਾ ਦੀ ਆਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲੀਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ।

ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ

ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੇ ਲਿਫਟਿੰਗ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆ ਰਹੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਅਗਾਂਹ ਵਧੂ ਸੋਚ ਮਾਲਕ ਤੇ ਵਾਤਾਵਰਣ ਪ੍ਰੇਮੀ ਕਿਸਾਨਾਂ ਦੇ ਸਹਿਯੋਗ ਸਦਕਾ ਇਸ ਵਾਰ 75 ਫੀਸਦੀ ਪਰਾਲੀ ਸਾੜਨ ਦੀ ਘਟਨਾਵਾਂ ’ਚ ਗਿਰਾਵਟ ਆਈ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿਹਾ ਕਿ ਉਹ ਹੈਪੀ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਖਰੀਦਣ ਜਿਸ ’ਤੇ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਸਬਸਿਡੀ ਦਿੱਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਡੇ ਕਿਸਾਨ ਛੋਟੇ ਕਿਸਾਨਾਂ ਨੂੰ ਪੂਰਨ ਸਹਿਯੋਗ ਦੇਣ।

ਪਰਾਲੀ ਸਾੜਨ ’ਤੇ ਜੁਰਮਾਨਾ ਦੁੱਗਣਾ ਕਰਨ ਲਈ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਦੀ ਕੀਤੀ ਸਖ਼ਤ ਨਿਖੇਧੀ

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹੇ ਦੇ ਪਿੰਡ ਸੀਰੀਏਵਾਲਾ ਦੇ ਵਾਤਾਵਰਨ ਪ੍ਰੇਮੀ ਅਤੇ ਅਗਾਂਹ ਵਧੂ ਸੋਚ ਦੇ ਮਾਲਕ ਕਿਸਾਨ ਕੁਲਵਿੰਦਰ ਸਿੰਘ ਨੇ ਕਿਹਾ ਕਿ ਉਸ ਨੇ ਪਿਛਲੇ ਸਾਲ ਕਰੀਬ 10 ਏਕੜ ਕਣਕ ਦੀ ਬਜਾਈ ਹੈਪੀ ਸੀਡਰ ਮਸ਼ੀਨ ਨਾਲ ਕੀਤੀ ਸੀ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਉਹ ਇਸ ਸਾਲ ਵੀ 40-50 ਏਕੜ ਤੋਂ ਇਲਾਵਾ 15 ਏਕੜ ਮਲਚਿੰਗ ਵੀ ਕਰੇਗਾ। ਇਸ ਮੌਕੇ ਉਨਾਂ ਹੋਰਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹੈਪੀ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਕੇ ਖੇਤੀ ਕਰਨ ਇਸ ਨਾਲ ਜਿੱਥੇ ਉਨ੍ਹਾਂ ਦੀ ਫ਼ਸਲ ਝਾੜ ਵੱਧ ਨਿਕਲੇਗਾ, ਉਥੇ ਹੀ ਆਮਦਨ ਵਿੱਚ ਵੀ ਵਾਧਾ ਹੋਵੇਗਾ।

 

spot_img
spot_img

Share post:

Popular

More like this
Related

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...