👉ਪੰਜਾਬ ਕਾਂਗਰਸ ਦੇ ਸਹਿ ਇੰਚਾਰਜ਼ ਰਵਿੰਦਰ ਡਾਲਵੀਆਂ ਨੇ 2027 ਦੀਆਂ ਚੋਣਾਂ ਲਈ ਵਰਕਰਾਂ ਨੂੰ ਡਟਣ ਦਾ ਦਿੱਤਾ ਸੱਦਾ
Talwandi Sabo News: ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਅਤੇ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਤਲਵੰਡੀ ਸਾਬੋ ਵਿਖੇ ਹੋਈ ਵਰਕਰ ਮੀਟਿੰਗ ਰੈਲੀ ਦਾ ਰੂਪ ਧਾਰਨ ਕਰ ਗਈ। ਇਸ ਰੈਲੀ ਨੂੰ ਸੰਬੋਧਨ ਕਰਨ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੈਕਟਰੀ ਅਤੇ ਪੰਜਾਬ ਮਾਮਲਿਆਂ ਦੇ ਸਹਾਇਕ ਇੰਚਾਰਜ ਰਵਿੰਦਰ ਡਾਲਵੀਆਂ ਵਿਸ਼ੇਸ਼ ਤੌਰ ‘ਤੇ ਪੁੱਜੇ ਹੋਏ ਸਨ, ਜਿੰਨ੍ਹਾਂ ਵਰਕਰਾਂ ਦੇ ਉਤਸ਼ਾਹ ਨੂੰ ਦੇਖਦਿਆਂ ਅਪੀਲ ਕੀਤੀ ਕਿ ਉਹ 2027 ਦੀਆਂ ਚੋਣਾਂ ਲਈ ਹੁਣ ਤੋਂ ਡਟ ਜਾਣ। ਇਸ ਮੌਕੇ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ।
ਇਹ ਵੀ ਪੜ੍ਹੋ Bathinda Police ਨੇ ਖੁੱਲ੍ਹੀ ਬੋਲੀ ਰਾਹੀਂ 151 ਵਹੀਕਲ ਵੇਚ ਕੇ ਵੱਟੇ 41 ਲੱਖ 41 ਹਜ਼ਾਰ ਰੁਪਏ
ਇਸ ਦੌਰਾਨ ਬਲਾਕ ਤੇ ਬੂਥ ਪੱਧਰ ਦੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਤਲਵੰਡੀ ਸਾਬੋ ਹਲਕੇ ਦੇ ਇੰਚਾਰਜ਼ ਤੇ ਜ਼ਿਲ੍ਹਾ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਨੇ ਸਮੁੱਚੀ ਲੀਡਰਸ਼ਿਪ ਨੂੰ ਜਿੱਥੇ ਜੀਅ ਆਇਆ ਕਿਹਾ, ਉਥੇ ਹੀ ਕਿਹਾ ਕਿ ਹਲਕਾ ਤਲਵੰਡੀ ਸਾਬੋ ‘ਚ ਕਾਂਗਰਸ ਪਾਰਟੀ ਲਗਾਤਾਰ ਮਜ਼ਬੂਤੀ ਵੱਲ ਵਧ ਰਹੀ ਹੈ ਅਤੇ ਇਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਰਕਰ ਦਿਨ ਰਾਤ ਇੱਕ ਕਰ ਦੇਣਗੇ। ਪੰਜਾਬ ਅਤੇ ਕੇਂਦਰ ਸਰਕਾਰ ਨੂੰ ਘੇਰਦਿਆਂ ਸ: ਜਟਾਣਾ ਨੇ ਦਾਅਵਾ ਕੀਤਾ ਕਿ ਹੁਣ ਮੁੜ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਲੋਕਾਂ ਦੇ ਸਹਿਯੋਗ ਅਤੇ ਵਰਕਰਾਂ ਦੇ ਉਤਸ਼ਾਹ ਨੁੰ ਦੇਖਦਿਆਂ ਭਰੋਸਾ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਅਤੇ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਮਿਲਣਗੀਆਂ।
ਇਹ ਵੀ ਪੜ੍ਹੋ Big News; ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ VC ਤੇ Registrar ਸਹਿਤ ਹੋਰਨਾਂ ਵਿਰੁਧ ਪਰਚਾ ਦਰਜ਼, ਜਾਣੋ ਮਾਮਲਾ
ਸ: ਜਟਾਣਾ ਨੇ ਐਲਾਨ ਕੀਤਾ ਕਿ ਪਾਰਟੀ ਦੀ ਸਰਕਾਰ ਬਣਦਿਆਂ ਹੀ ਤਲਵੰਡੀ ਸਾਬੋ ਹਲਕੇ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਇਸ ਮੌਕੇ ਸਹਿ ਇੰਚਾਰਜ਼ ਰਵਿੰਦਰ ਡਾਲਵੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ ਕਿਉਂਕਿ ਅਰਵਿੰਦ ਕੇਜਰੀਵਾਲ ਆਰਐਸਐਸ ਦੇ ਵਰਕਰ ਵੀ ਰਹੇ ਹਨ ਜੋ ਹਮੇਸ਼ਾ ਹੀ ਭਾਜਪਾ ਦੀਆਂ ਨੀਤੀਆਂ ਨੂੰ ਲਾਗੂ ਕਰਦੇ ਹਨ । ਉਹਨਾਂ ਦੋਸ਼ ਲਾਏ ਕਿ ਪ੍ਰਧਾਨ ਮੰਤਰੀ ਵੋਟ ਚੋਰੀ ਦੀ ਰਾਜਨੀਤੀ ਬੜਾਵਾ ਦੇ ਰਹੇ ਹਨ ਜਿਸ ਕਰਕੇ ਅੱਜ ਹਰ ਪਾਸੇ ਸਰਕਾਰ ‘ਤੇ ਉਂਗਲ ਉੱਠ ਰਹੀ ਹੈ ਅਤੇ ਇਲੈਕਸ਼ਨ ਕਮਿਸ਼ਨ ਨੂੰ ਵੀ ਜਵਾਬ ਦੇਣਾ ਚਾਹੀਦਾ ਹੈ। ਇਸ ਮੌਕੇ ਰਣਜੀਤ ਸਿੰਘ ਸੰਧੂ ਸੂਬਾ ਜਨਰਲ ਸਕੱਤਰ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਤੋਂ ਇਲਾਵਾ ਸਮੁੱਚੀ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













