WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਦੇਸ਼ ਦੇ ਕਿਰਤੀ ਆਰਆਰਐਸ-ਭਾਜਪਾ ਦੀ ਫਿਰਕੂ ਵੱਢ-ਟੁੱਕ ਦੀ ਸਾਜ਼ਿਸ਼ ਫੇਲ੍ਹ ਕਰਨਗੇ -ਪਾਸਲਾ

ਸਾਮਰਾਜੀ ਤੇ ਕਾਰਪੋਰੇਟ ਲੋਟੂਆਂ ਪੱਖੀ ਨੀਤੀਆਂ ਬਦਲੇ ਬਿਨਾ ਭੁੱਖ-ਦੁੱਖ ਤੋਂ ਬੰਦ ਖਲਾਸੀ ਨਹੀਂ ਹੋਣੀ- ਮਹੀਪਾਲ
ਬਠਿੰਡਾ ; 13 ਸਤੰਬਰ- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਅਤੇ ਸੀਪੀਆਈ (ਐਮਐਲ) ਲਿਬ੍ਰੇਸ਼ਨ ਵਲੋਂ ਸੰਘ ਪਰਿਵਾਰ ਦੀਆਂ ਵੰਡਵਾਦੀ ਕੁਚਾਲਾਂ ਅਤੇ ਲੋਕਾਈ ਦਾ ਕਚੂੰਮਰ ਕੱਢਣ ਵਾਲੀਆਂ ਮੋਦੀ-ਮਾਨ ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਖਿਲਾਫ਼ ਇੱਥੋਂ ਦੇ ਅੰਬੇਡਕਰ ਪਾਰਕ ਵਿਖੇ ਕੀਤੇ ਗਏ ਵਿਸ਼ਾਲ ਰੋਸ ਪ੍ਰਦਰਸ਼ਨ ਵਿਚ ਭਾਰੀ ਗਿਣਤੀ ਔਰਤਾਂ ਸਮੇਤ ਹਜ਼ਾਰਾਂ ਕਿਰਤੀ-ਕਿਸਾਨ ਸ਼ਾਮਲ ਹੋਏ।ਇਸ ਮੌਕੇ ਉਚੇਚੇ ਪੁੱਜੇ ਆਰ.ਐਮ.ਪੀ.ਆਈ. ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਆਰਐਸਐਸ ਦੀ ਧਰਮ ਅਧਾਰਤ ਕੱਟੜ ਹਿੰਦੂਤਵੀ ਰਾਜ ਕਾਇਮ ਕਰਨ ਦੀ ਵੰਡਵਾਦੀ ਸਾਜ਼ਿਸ਼ ਨੂੰ ਤਿੱਖੇ ਵਿਚਾਰਧਾਰਕ ਤੇ ਸਿਆਸੀ ਜਨ ਸੰਗਰਾਮ ਰਾਹੀਂ ਫੇਲ੍ਹ ਕਰਨ ਦਾ ਸੱਦਾ ਦਿੱਤਾ।

ਦੀਪਸ਼ਿਖਾ ਸ਼ਰਮਾ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਜੋਂ ਅਹੁਦਾ ਸੰਭਾਲਿਆ

ਉਨ੍ਹਾਂ ਕਿਹਾ ਕਿ ਜੇ ਸੰਘ ਪਰਿਵਾਰ ਦੇ ਕੋਝੇ ਮਨਸੂਬੇ ਸਿਰੇ ਚੜ੍ਹ ਗਏ ਤਾਂ ਭਾਰਤ ਦਾ ਸੰਵਿਧਾਨ ਅਤੇ ਜਮਹੂਰੀ, ਧਰਮ ਨਿਰਪੱਖ ਤੇ ਫੈਡਰਲ ਢਾਂਚਾ, ਲਹੂ ਵੀਟਵੀਆਂ ਕੁਰਬਾਨੀਆਂ ਸਦਕਾ ਹਾਸਲ ਕੀਤੀ ਆਜ਼ਾਦੀ ਅਤੇ ਦੇਸ਼ ਦੀ ਏਕਤਾ-ਅਖੰਡਤਾ ਲਈ ਗਭੀਰ ਖਤਰੇ ਖੜ੍ਹੇ ਹੋ ਜਾਣਗੇ।ਪਾਰਟੀ ਦੀ ਕੇਂਦਰੀ ਕਮੇਟੀ ਦੇ ਮੈਂਬਰ ਸਾਥੀ ਮਹੀਪਾਲ ਨੇ ਭਾਰਤੀ ਲੋਕਾਈ ਦੀਆਂ ਬੇਰੁਜ਼ਗਾਰੀ-ਮਹਿੰਗਾਈ, ਸਿੱਖਿਆ-ਸਿਹਤ ਸਹੂਲਤਾਂ, ਘਰਾਂ ਤੇ ਸਮਾਜਿਕ ਸੁਰੱਖਿਆ ਦੀ ਅਣਹੋਂਦ ਆਦਿ ਮੁਸੀਬਤਾਂ ‘ਚ ਅੰਤਾਂ ਦਾ ਵਾਧਾ ਕਰਕੇ ਅਡਾਨੀ-ਅੰਬਾਨੀ ਜਿਹੇ ਜੁੰਡੀ ਪੂੰਜੀਪਤੀਆਂ ਦੇ ਖਜ਼ਾਨੇ ਨੱਕੋ-ਨੱਕ ਭਰਨ ਵਾਲੀਆਂ ਨਵ ਉਦਾਰਵਾਦੀ ਨੀਤੀਆਂ ਦਾ ਫਸਤਾ ਵੱਢਣ ਦੇ ਸੰਗਰਾਮ ਪ੍ਰਚੰਡ ਕਰਨ ਦੀ ਅਪੀਲ ਕੀਤੀ।ਸੀਪੀਆਈ (ਐਮਐਲ) ਲਿਬ੍ਰੇਸ਼ਨ ਦੇ ਸੂਬਾਈ ਆਗੂ ਸਾਥੀ ਗੁਰਤੇਜ ਸਿੰਘ ਮਹਿਰਾਜ ਨੇ ਵੀ ਵਿਚਾਰ ਰੱਖੇ।

ਫੀਲਡ ਕਰਮਚਾਰੀਆਂ ਨੇ ਕੀਤੀ Xen ਸੀਵਰੇਜ ਬੋਰਡ ਖਿਲਾਫ ਰੋਸ ਰੈਲੀ

ਸਾਥੀ ਪ੍ਰਕਾਸ਼ ਸਿੰਘ ਨੰਦਗੜ੍ਹ ਨੇ ਮੰਚ ਦੀ ਕਾਰਵਾਈ ਚਲਾਈ। ਸਾਥੀ ਰਜਿੰਦਰ ਸਿੰਘ ਸਿਵੀਆਂ ਨੇ ਸਾਰਿਆਂ ਦਾ ਧੰਨਵਾਦ ਕੀਤਾ। ਮੰਚ ‘ਤੇ ਸਾਥੀ ਸੰਪੂਰਨ ਸਿੰਘ, ਹਰਜੀਤ ਸਿੰਘ ਬਰਾੜ, ਮਲਕੀਤ ਸਿੰਘ ਮਹਿਮਾ ਸਰਜਾ ਅਤੇ ਗੁਰਮੀਤ ਸਿੰਘ ਜੈ ਸਿੰਘ ਵਾਲਾ ਵੀ ਬਿਰਾਜਮਾਨ ਸਨ।ਸੰਸਦ ਮੈਂਬਰ ਸ਼੍ਰੀ ਮਤੀ ਹਰਸਿਮਰਤ ਕੌਰ ਬਾਦਲ ਦੇ ਪ੍ਰਤੀਨਿਧੀ ਸ਼੍ਰੀ ਇਕਬਾਲ ਸਿੰਘ ਢਿਲੋਂ ‘ਬਬਲੀ’ ਰਾਹੀਂ ਕੇਂਦਰੀ ਸਰਕਾਰ ਨੂੰ ਮੰਗ ਪੱਤਰ ਵੀ ਭੇਜਿਆ ਗਿਆ। ਉਪਰੰਤ ਬੱਸ ਅੱਡੇ ਤੱਕ ਰੋਸ ਮੁਜ਼ਾਹਰਾ ਵੀ ਕੀਤਾ ਗਿਆ।ਦੱਸਣਯੋਗ ਹੈ ਕਿ ਦੋਨੋਂ ਪਾਰਟੀਆਂ ਵਲੋਂ ਉਕਤ ਕਿਸਮ ਦੇ ਰੋਸ ਮੁਜ਼ਾਹਰੇ 9 ਤੋਂ 17 ਸਤੰਬਰ ਤੱਕ ਸਾਰੇ ਪੰਜਾਬ ਅੰਦਰ ਕੀਤੇ ਜਾ ਰਹੇ ਹਨ।

 

Related posts

ਪੰਜਾਬ ਭਾਜਪਾ ਲਈ ਨਵੀਂ ਬਿਪਤਾ: ਹੁਣ ਭਾਜਪਾ ਦੇ ਸਮੂਹ ਆਗੂਆਂ ਦੇ ਘਰਾਂ ਅੱਗੇ ਲੱਗਣਗੇ ਧਰਨੇ

punjabusernewssite

ਏਡੀਸੀ ਨੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਸਬੰਧੀ ਕੀਤੀ ਅਗਾਉਂ ਮੀਟਿੰਗ

punjabusernewssite

ਸਹੀਦ ਭਗਤ ਸਿੰਘ ਦੀ ਮਾਰਗ ਸੇਧ ਹੀ ਲੋਕ ਕਲਿਆਣ ਦਾ ਸਹੀ ਰਾਹ – ਉਗਰਾਹਾਂ

punjabusernewssite