Bathinda ‘ਚ ਨਸ਼ਾ ਤਸਕਰੀ ਦੇ ਕੇਸਾਂ ਵਿਚ ਫਸੀ ਮਹਿਲਾ ਦੇ ਘਰ ‘ਤੇ ਚੱਲਿਆ ਪ੍ਰਸ਼ਾਸ਼ਨ ਦਾ ਪੀਲਾ ਪੰਜ਼ਾ

Date:

spot_img

Bathinda News : Bathinda ਦੇ ਥਾਣਾ ਸਿਵਲ ਲਾਈਨ ਇਲਾਕੇ ਅਧੀਨ ਆਉਂਦੇ ਧੋਬੀਆਣਾ ਬਸਤੀ ਵਿਚ ਕਥਿਤ ਨਸ਼ਾ ਤਸਕਰੀ ਦੇ ਕੇਸਾਂ ‘ਚ ਫ਼ਸੀ ਇੱਕ ਮਹਿਲਾ ਦੇ ਘਰ ‘ਤੇ ਸੋਮਵਾਰ ਨੂੰ ਪੁਲਿਸ ਪ੍ਰਸ਼ਾਸਨ ਦਾ ਪੀਲਾ ਪੰਜ਼ਾ ਚੱਲਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ ਅੰਮ੍ਰਿਤਪਾਲ ਸਿੰਘ ਭਾਟੀ ਨੇ ਮੀਡੀਆ ਨੂੰ ਦਸਿਆ ਕਿ ਜਸਪ੍ਰੀਤ ਕੌਰ ਪਤਨੀ ਇੰਦਰਜੀਤ ਸਿੰਘ, ਜਿਸਦੇ ਵਿਰੁਧ ਨਸ਼ਾ ਤਸਕਰੀ ਦੇ ਦੋ ਕੇਸ ਵੀ ਦਰਜ਼ ਹਨ, ਵੱਲੋਂ ਗੈਰ ਕਾਨੂੰਨੀ ਢੰਗ ਨਾਲ ਇਸ ਇਲਾਕੇ ਵਿਚ ਇਮਾਰਤ ਬਣਾਈ ਗਈ ਸੀ। ਇਸ ਸਬੰਧੀ ਸਮਰੱਥ ਅਥਾਰਟੀ ਡਿਪਟੀ ਕਮਿਸ਼ਨਰ ਕਮ ਮੈਜਿਸਟਰੇਟ ਵੱਲੋਂ ਇਸ ਨੂੰ ਢਾਹੁਣ ਦੀਆਂ ਹਿਦਾਇਤਾਂ ਹੋਈਆਂ ਸਨ ਤੇ ਜਿਸਤੋਂ ਬਾਅਦ ਪੁਲਿਸ ਸੁਰੱਖਿਆ ‘ਚ ਪੁੱਡਾ ਪ੍ਰਸ਼ਾਸਨ ਵੱਲੋਂ ਇਹ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ 👉ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੇ ਕਾ*ਤ*ਲ, ਪੁਲਿਸ ਮੁਕਾਬਲੇ ‘ਚ ਹੋਏ ਢੇਰ

ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਹ ਇਮਾਰਤ ਇਸ ਮਹਿਲਾ ਵੱਲੋਂ ਕਥਿਤ ਤੌਰ ‘ਤੇ ਨਸ਼ਾ ਤਸਕਰੀ ਦੇ ਪੈਸੇ ਨਾਲ ਬਣਵਾਈ ਗਈ ਸੀ। ਦੂਜੇ ਪਾਸੇ ਪੁੱਡਾ ਅਧਿਕਾਰੀਆਂ ਨੇ ਦਸਿਆ ਕਿ ਜਸਪ੍ਰੀਤ ਕੌਰ ਵੱਲੋਂ ਨਜਾਇਜ਼ ਤੌਰ ‘ਤੇ ਉਸਾਰੀ ਗਈ ਇਸ ਇਮਾਰਤ ਨੂੰ ਢਾਹੁਣ ਲਈ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ, ਪ੍ਰੰਤੂ ਕਬਜਾਕਾਰੀਆਂ ਵੱਲੋਂ ਇਸ ਜਗ੍ਹਾ ਨੂੰ ਖਾਲੀ ਨਾ ਕਰਨ ਕਰਕੇ ਇੱਥੇ ਬੁਲਡੋਜਰ ਕਾਰਵਾਈ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਜਿਲ੍ਹੇ ਵਿੱਚ ਵਿਆਪਕ ਪੱਧਰ ‘ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ 👉ਵੱਡੀ ਖ਼ਬਰ; ਬੱਸ ਅੱਡੇ ਚੋਂ ਚੋਰਾਂ ਨੇ ਕੀਤੀ ਪ੍ਰਾਈਵੇਟ ਬੱਸ ਚੋਰੀ!

ਸਿਵਲ ਪ੍ਰਸ਼ਾਸ਼ਨ ਵੱਲੋਂ ਬਠਿੰਡਾ ਪੁਲਿਸ ਦੇ ਸਹਿਯੋਗ ਨਾਲ ਹੁਣ ਤੱਕ 19 ਗੈਰ ਕਾਨੂੰਨੀ ਢੰਗ ਨਾਲ ਬਣਾਈਆਂ ਇਮਾਰਤਾਂ ਨੂੰ ਢਾਹਿਆ ਗਿਆ।ਇਸਦੇ ਨਾਲ ਹੀ ਉਹਨਾਂ ਕਿਹਾ ਕਿ ਬਠਿੰਡਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦੇ ਹੋਏ ਮਿਤੀ 01.03.2025 ਤੋਂ 3,177 ਮੁਕੱਦਮੇ ਦਰਜ ਕਰਕੇ 4487 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਜਿਹਨਾਂ ਵਿੱਚ 113 ਵੱਡੀਆਂ ਮੱਛੀਆਂ ਵੀ ਸ਼ਾਮਿਲ ਹਨ।ਇਸਦੇ ਨਾਲ ਹੀ ਸਾਲ 2023 ਤੋਂ ਹੁਣ ਤੱਕ ਕੁੱਲ 92 ਦੋਸ਼ੀਆਂ ਦੀ 14 ਕਰੋੜ 89 ਲੱਖ ਦੇ ਕਰੀਬ ਦੀ ਜਾਇਦਾਦ ਫਰੀਜ ਕਰਵਾਈ ਗਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

Haryana में अब तक 15.52 लाख मीट्रिक टन धान की सरकारी खरीद, लगभग 50 प्रतिशत का उठान

👉किसानों को 1,221 करोड़ रुपये का भुगतान 👉मुख्य सचिव अनुराग...

CM Nayab Singh Saini ने स्वीडन दौरे के दूसरे दिन कई निवेशकों से की सीधी मुलाकात

👉शहरी विकास के साथ जीवन की गुणवत्ता और सार्वजनिक...

CM Nayab Singh Saini ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

इंडो-स्वीडन इनोवेशन डे पर उपस्थित होना सम्मान और प्रसन्नता...