ਨੌਜਵਾਨ ਵਰਗ ਅਕਾਲੀ ਦਲ ਦੇ ਫਲਸਫੇ ਨੂੰ ਸਮਝੇ ਤੇ ਆਪਣੇ ਕਾਰਜਾਂ ’ਚ ਲਾਗੂ ਕਰੇ: ਬਲਵਿੰਦਰ ਸਿੰਘ ਭੂੰਦੜ

0
71
+1

ਐਸ ਓ ਆਈ ਵੱਲੋਂ ਕਰਵਾਏ ਸੈਮੀਨਾਰ ’ਚ ਚੰਡੀਗੜ੍ਹ ਤੇ ਪੀ ਯੂ ਦੇ ਵੱਖ-ਵੱਖ ਕਾਲਜਾਂ ਤੋਂ ਵਿਦਿਆਰਥੀਆਂ ਨੇ ਕੀਤੀ ਸ਼ਮੂਲੀਅਤ
ਚੰਡੀਗੜ੍ਹ, 1 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਅਕਾਦਮਿਕ ਸ਼ਖਸੀਅਤਾਂ ਤੇ ਬੁੱਧੀਜੀਵੀਆਂ ਨੇ ਅੱਜ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਫਲਸਫੇ ਅਤੇ ਦੇਸ਼ ਦੇ ਨਿਰਮਾਣ ਦੇ ਨਾਲ-ਨਾਲ ਸਮਾਜ ਸੇਵਾ ਵਿਚ ਪਾਏ ਯੋਗਦਾਨ ਨੂੰ ਸਮਝੇ ਤੇ ਆਪਣੇ ਕਾਰਜਾਂ ਵਿਚ ਇਸਨੂੰ ਲਾਗੂ ਕਰੇ।ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਵੱਲੋਂ ਕਰਵਾਏ ’ਸ਼੍ਰੋਮਣੀ ਅਕਾਲੀ ਦਲ ਦਾ ਸੰਘਰਸ਼ਮਈ ਸਫਰਨਾਮਾ’ ਵਿਸ਼ੇ ’ਤੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਾਰਜਕਾ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਦਾ ਸ਼ਾਨਾਮੱਤਾ ਇਤਿਹਾਸ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ: ਪਟਿਆਲਾ ’ਚ ਬੀਡੀਪੀਓ ਦੇ ਗਾਲੋ-ਗਾਲੀ ਹੁੰਦਿਆਂ ਦੀ ਵੀਡੀਓ ਵਾਈਰਲ

ਮਹੰਤਾਂ ਦੇ ਕਬਜ਼ੇ ਵਿਚੋਂ ਗੁਰਦੁਆਰਾ ਸਾਹਿਬਾਨ ਛੁਡਵਾਉਣ ਤੋਂ ਲੈ ਕੇ ਅੰਗਰੇਜ਼ਾਂ ਨਾਲ ਲੜਾਈ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਲਗਾਈ ਐਮਰਜੰਸੀ ਦਾ ਵਿਰੋਧ ਕਰਨ ਤੱਕ ਅਕਾਲੀ ਦਲ ਹਮੇਸ਼ਾ ਆਪਣੇ ਪੁਰਖਿਆਂ ਦੇ ਸਿਧਾਂਤਾਂ ਅਨੁਸਾਰ ਡਟਿਆ ਹੈ। ਉਹਨਾਂ ਕਿਹਾ ਕਿ ਹੁਣ ਵੀ ਕਿਸਾਨਾਂ, ਬੰਦੀ ਸਿੰਘਾਂ ਅਤੇ ਪੰਜਾਬੀਆਂ ਦੇ ਮਸਲਿਆਂ ਭਾਵੇਂ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਮਾਮਲਾ ਹੋਵੇ ਜਾਂ ਸੂਬੇ ਦੇ ਲੋਕਾਂ ਦੇ ਦਰਿਆਈ ਪਾਣੀਆਂ ਦੇ ਹੱਕ ਲੈਣ ਤੱਕ ਅਕਾਲੀ ਦਲ ਡੱਟ ਕੇ ਖੜ੍ਹਾ ਹੈ।ਡਾ. ਦਲਜੀਤ ਸਿੰਘ ਚੀਮਾ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਨੂੰ ਸਮਾਜ ਲਈ ਅਰਥਭਰਪੂਰ ਯੋਗਦਾਨ ਪਾਉਣ ਤੇ ਰਾਜਨੀਤੀ ਵਿਚ ਪਾਰਦਰਸ਼ਤਾ ਲਈ ਡੱਟਣ ਦੀ ਅਪੀਲ ਕੀਤੀ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਵਿਦਿਅਕ ਅਦਾਰਿਆਂ ਵਿਚ ਜਾ ਕੇ ਵਿਦਿਆਰਥੀਆਂ ਨੂੰ ਉਹਨਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਅਤੇ ਹੱਕ ਲੈਣ ਵਾਸਤੇ ਪ੍ਰੇਰਿਤ ਕਰਨ।

ਇਹ ਖ਼ਬਰ ਵੀ ਪੜ੍ਹੋ: ਇਕੱਠ ਕਰਕੇ ਵੋਟਾਂ ਮੰਗਦੇ ਸਰਪੰਚ ਦਾ ਪਿੰਡ ਦੇ ਲੋਕਾਂ ਵੱਲੋਂ ਚਾੜਿਆ ਕੁਟਾਪਾ, ਵੀਡੀਓ ਹੋਈ ਵਾਈਰਲ

ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਚੇਅਰਪਰਸਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਕਿਵੇਂ ਅਕਾਲੀ ਦਲ ਨਾ ਸਿਰਫ ਗੁਰਦੁਆਰਾ ਸਾਹਿਬਾਨ ਤੋਂ ਮਹੰਤਾਂ ਨੂੰ ਭਜਾਉਣ ਵਾਸਤੇ ਲੜਿਆ ਬਲਕਿ ਦੇਸ਼ ਦੀ ਆਜ਼ਾਦੀ ਵਿਚ ਵੀ ਅਹਿਮ ਯੋਗਦਾਨ ਪਾਇਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਕਿਵੇਂ ਐਮਰਜੰਸੀ ਵੇਲੇ ਹੋਈਆਂ ਕੁੱਲ 1.40 ਲੱਖ ਗ੍ਰਿਫਤਾਰੀਆਂ ਵਿਚੋਂ ਇਕੱਲਿਆਂ 40 ਹਜ਼ਾਰ ਗ੍ਰਿਫਤਾਰੀਆਂ ਸਿੱਖਾਂ ਨੇ ਦਿੱਤੀਆਂ ਸਨ। ਇਸ ਮੌਕੇ ਬਲਜੀਤ ਸਿੰਘ ਵਿਰਕ ਤੇ ਪਰਮਜੀਤ ਸਿੰਘ ਭੰਗੂ ਨੇ ਵਿਚਾਰ ਪ੍ਰਗਟ ਕੀਤੇ।ਨੌਜਵਾਨ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਐਸ ਓ ਆਈ ਦੇ ਪ੍ਰਧਾਨ ਸਰਦਾਰ ਰਣਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਅਜਿਹੇ ਸੈਮੀਨਾਰ ਪੰਜਾਬ ਦੇ ਹੋਰ ਵਿਦਿਅਕ ਅਦਾਰਿਆਂ ਵਿਚ ਵੀ ਕਰਵਾਏ ਜਾਣਗੇ ਅਤੇ ਉਹਨਾਂ ਸੈਮੀਨਾਰ ਵਿਚ ਵੱਧ ਚੜ੍ਹ ਕੇ ਭਾਗ ਲੈਣ ਲਈ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

 

+1

LEAVE A REPLY

Please enter your comment!
Please enter your name here