Bathinda News: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ, ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ, ਜੁਆਇਟ ਪ੍ਰੈਸ ਸਕੱਤਰ ਜਸਵੀਰ ਸਿੰਘ ਸੀਰਾ ਨੇ ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਪਿਛਲੇ 15-20 ਸਾਲਾਂ ਤੋਂ ਸੇਵਾਵਾਂ ਦੇ ਰਹੇ ਆਊਟਸੋਰਸ ਅਤੇ ਇਨਲਿਸਟਮੈਂਟ ਠੇਕਾ ਮੁਲਾਜਮਾਂ ਨੂੰ ਸਬੰਧਤ ਪਿੱਤਰੀ ਵਿਭਾਗਾਂ ’ਚ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਸਮੇਤ ‘ਮੰਗ-ਪੱਤਰ’ ਵਿਚ ਦਰਜ ਤਮਾਮ ਮੰਗਾਂ ਲੈ ਕੇ ‘ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ’ ਦੇ ਬੇਨਰ ਹੇਠ ਪੰਜਾਬ ਸਰਕਾਰ ਦੇ ਕਿਰਤ ਮੰਤਰੀ ਦੇ ਸ਼ਹਿਰ ਖੰਨਾ ਦੀ ਅਨਾਜ ਮੰਡੀ ਵਿਚ 21 ਮਾਰਚ ਨੂੰ ਸੂਬਾ ਪੱਧਰੀ ਰੋਸ਼ ਰੈਲੀ ਪਰਿਵਾਰਾਂ-ਬੱਚਿਆ ਸਮੇਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਮੁੜ ਵਿਗੜੀ, ਸੱਦੀ ਮੀਟਿੰਗ
ਇਸ ਰੈਲੀ ਦੀ ਤਿਆਰੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵੱਲੋਂ ਜਿਲ੍ਹਾ ਅਤੇ ਤਹਿਸੀਲ ਪੱਧਰੀ ਮੀਟਿੰਗਾਂ ਕਰਕੇ ਜਲ ਸਪਲਾਈ ਵਿਭਾਗ ’ਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਵਰਕਰਾਂ ਨੂੰ ਪਰਿਵਾਰਾਂ-ਬੱਚਿਆ ਸਮੇਤ ਹਿੱਸਾ ਲੈਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ।ਸੂਬਾਈ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੂਬੇ ਦੀ ਸੱਤਾ ਵਿਚ ਆਉਣ ਤੋਂ ਪਹਿਲਾਂ ਠੇਕਾ ਮੁਲਾਜਮਾਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਬਣਨ ਉਪਰੰਤ ਸਾਰੇ ਸਰਕਾਰੀ ਵਿਭਾਗਾਂ ਵਿਚ ਵੱਖ ਵੱਖ ਕੈਟਾਗਿਰੀਆ ਅਧੀਨ ਕੰਮ ਕਰਦੇ ਠੇਕਾ ਮੁਲਾਜਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਤ੍ਰਾਂਸਦੀ ਇਹ ਹੈ ਕਿ ਵਰਤਮਾਨ ਪੰਜਾਬ ਸਰਕਾਰ ਦੇ ਸੱਤਾ ਵਿਚ ਆਉਣ ਵਿਚ 3 ਸਾਲ ਬੀਤ ਚੁੱਕੇ ਹਨ ਪਰ ਹਾਲੇ ਤੱਕ ਠੇਕਾ ਮੁਲਾਜਮਾਂ ਨੂੰ ਪੱਕਾ ਕਰਨ ਵਾਲੀ ਮੰਗ ਦਾ ਹੱਲ ਨਹੀਂ ਹੋ ਸਕਿਆ ਹੈ।
ਇਹ ਵੀ ਪੜ੍ਹੋ ਤਿੰਨ ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮਿਲੀ ਲਾਸ਼, ਪੁਲਿਸ ਵੱਲੋਂ ਜਾਂਚ ਸ਼ੁਰੂ
ਇਸ ਮੌਕੇ ਸੂਬਾ ਆਗੂ ਹਾਕਮ ਸਿੰਘ ਧਨੇਠਾ, ਭੁਪਿੰਦਰ ਸਿੰਘ ਕੁਤਬੇਵਾਲ, ਰੁਪਿੰਦਰ ਸਿੰਘ, ਜਸਬੀਰ ਸਿੰਘ ਜਿੰਦਵੜੀ, ਬਲਜੀਤ ਸਿੰਘ ਭੱਟੀ, ਮਨਪ੍ਰੀਤ ਸਿੰਘ, ਜਗਰੂਪ ਸਿੰਘ, ਸੁਰਿੰਦਰ ਸਿੰਘ, ਓਕਾਰ ਸਿੰਘ, ਪ੍ਰਦੂਮਣ ਸਿੰਘ, ਤਰਜਿੰਦਰ ਸਿੰਘ ਮਾਨ, ਗੁਰਵਿੰਦਰ ਸਿੰਘ ਬਾਠ, ਮੇਜਰ ਸਿੰਘ, ਗੁਰਵਿੰਦਰ ਸਿੰਘ ਪੰਜੋਲੀ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਠੇਕਾ ਮੁਲਾਜਮ ਸੰਘਰਸ਼ ਮੋਰਚਾ ਵੱਲੋਂ 21 ਮਾਰਚ ਨੂੰ ਕਿਰਤ ਮੰਤਰੀ ਦੇ ਸ਼ਹਿਰ ਖੰਨਾ ’ਚ ਸੂਬਾ ਪੱਧਰੀ ਰੋਸ਼ ਰੈਲੀ ਕਰਨ ਦਾ ਐਲਾਨ"