ਪੰਜਾਬ ਦੀ ਪਵਿੱਤਰ ਧਰਤੀ ’ਤੇ ਭਾਜਪਾ ਦੀ ਫਿਰਕੂ ਸਿਆਸਤ ਲਈ ਕੋਈ ਥਾਂ ਨਹੀਂ: ਐਮ.ਪੀ. ਕੰਗ

Date:

spot_img

👉ਸਤਿੰਦਰ ਜੈਨ ਦੀ ਗ੍ਰਿਫ਼ਤਾਰੀ ਭਾਜਪਾ ਦਾ ਸਿਰਫ਼ ਸਿਆਸੀ ਸਟੰਟ; ਭਾਜਪਾ ਨੂੰ ਪੰਜਾਬ ਵਿੱਚ ਆਪਣਾ ਕੋਈ ਭਵਿੱਖ ਨਜ਼ਰ ਨਹੀਂ ਆ ਰਿਹਾ: ਐਮ.ਪੀ.
👉ਅਯੁੱਧਿਆ ਮੰਦਰ ਟਰੱਸਟੀਆਂ ਨੂੰ ਐਸ.ਆਈ.ਟੀ. ਵੱਲੋਂ ਦਿੱਤੀ ਕਲੀਨ ਚਿੱਟ ਪਹਿਲਾਂ ਹੀ ਉਮੀਦ ਅਨੁਸਾਰ ਸੀ: ਐਮ.ਪੀ. ਕੰਗ
ਖਰੜ ਹਲਕੇ ਦੇ ਪਿੰਡਾਂ ਦੇ ਦੌਰੇ ਦੌਰਾਨ ਦੋ ਪੀਣ ਵਾਲੇ ਪਾਣੀ ਦੇ ਟੈਂਕਰ ਸੌਂਪੇ ਅਤੇ ਤਿੰਨ ਓਪਨ ਜਿੰਮਾਂ ਦਾ ਉਦਘਾਟਨ ਕੀਤਾ

SAS Nagar News: ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ. ਮਾਲਵਿੰਦਰ ਸਿੰਘ ਕੰਗ ਨੇ ਅੱਜ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ’ਤੇ ਭਾਜਪਾ ਦੀ ਫਿਰਕੂ ਸਿਆਸਤ ਲਈ ਕੋਈ ਥਾਂ ਨਹੀਂ ਹੈ, ਕਿਉਂਕਿ ਪੰਜਾਬ ਦੇ ਲੋਕ ਹਮੇਸ਼ਾ ਆਪਸੀ ਭਾਈਚਾਰੇ, ਸਦਭਾਵਨਾ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਹੱਕ ਵਿੱਚ ਖੜ੍ਹੇ ਰਹੇ ਹਨ।ਖਰੜ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਐਮ.ਪੀ. ਕੰਗ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਦੇ ਨਾਮ ’ਤੇ ਸਿਆਸਤ ਕਰਨ ਵਾਲੀ ਭਾਜਪਾ ਅਯੁੱਧਿਆ ਵਿਖੇ ਰਾਮ ਮੰਦਰ ਲਈ ਪ੍ਰਾਪਤ ਦਾਨ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਖ਼ਿਲਾਫ਼ ਕੋਈ ਮਿਸਾਲੀ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ।ਅਯੁੱਧਿਆ ਰਾਮ ਮੰਦਰ ਟਰੱਸਟ ਦੇ ਦੋ ਟਰੱਸਟੀਆਂ ਨੂੰ ਵਿਸ਼ੇਸ਼ ਜਾਂਚ ਟੀਮ ਵੱਲੋਂ ਕਲੀਨ ਚਿੱਟ ਦਿੱਤੇ ਜਾਣ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕਾਰਵਾਈ ਪਹਿਲਾਂ ਹੀ ਉਮੀਦ ਅਨੁਸਾਰ ਸੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਰਾਮ ਭਗਤਾਂ ਦੀ ਆਸਥਾ ਅਤੇ ਸ਼ਰਧਾ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਮਾਜ ਨੂੰ ਫਿਰਕੂ ਆਧਾਰ ’ਤੇ ਵੰਡਣ ਦੀ ਕਿਸੇ ਵੀ ਕੋਸ਼ਿਸ਼ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ।

ਇਹ ਵੀ ਪੜ੍ਹੋ 👉ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਮ.ਪੀ. ਕੰਗ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਦੇ ਇੰਚਾਰਜ ਵਾਰ-ਵਾਰ ਬਦਲੇ ਜਾਣਾ ਵੀ ਇਸ ਗੱਲ ਦਾ ਸੰਕੇਤ ਹੈ ਕਿ ਪਾਰਟੀ ਨੂੰ ਸੂਬੇ ਵਿੱਚ ਆਪਣੀ ਕੋਈ ਸਿਆਸੀ ਜ਼ਮੀਨ ਤਿਆਰ ਹੁੰਦੀ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹਮੇਸ਼ਾ ਸਿਹਤਮੰਦ ਲੋਕਤੰਤਰਿਕ ਰਵਾਇਤਾਂ ਦਾ ਸਮਰਥਨ ਕਰਦੇ ਆਏ ਹਨ ਅਤੇ ਮੌਜੂਦਾ ਭਗਵੰਤ ਸਿੰਘ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ।ਉਨ੍ਹਾਂ ਕਿਹਾ ਕਿ ਲੋਕ-ਪੱਖੀ ਯੋਜਨਾਵਾਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਸਰਬਪੱਖੀ ਵਿਕਾਸ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ ਅਤੇ ਲੋਕ ਇਨ੍ਹਾਂ ਨੀਤੀਆਂ ਦੀ ਸ਼ਲਾਘਾ ਕਰ ਰਹੇ ਹਨ।ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਿੰਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਭਾਜਪਾ ਦਾ ਮਹਿਜ਼ ਸਿਆਸੀ ਸਟੰਟ ਕਰਾਰ ਦਿੰਦਿਆਂ ਐਮ.ਪੀ. ਕੰਗ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਵੀ ਅਜਿਹੀਆਂ ਗ੍ਰਿਫ਼ਤਾਰੀਆਂ ਦਾ ਨਤੀਜਾ ਸਿਆਸੀ ਬਦਲਾਖੋਰੀ ਅਤੇ ਪਰੇਸ਼ਾਨੀ ਤੋਂ ਇਲਾਵਾ ਕੁਝ ਨਹੀਂ ਨਿਕਲਿਆ।

ਇਹ ਵੀ ਪੜ੍ਹੋ 👉ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ‘ਗੋਨੀ’ ਅਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕੁਨਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਉਨ੍ਹਾਂ ਕਿਹਾ ਕਿ ਮੌਜੂਦਾ ਕਾਰਵਾਈ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਦੀ ਚੰਗੀ ਕਾਰਗੁਜ਼ਾਰੀ ਤੋਂ ਭਾਜਪਾ ਦੀ ਘਬਰਾਹਟ ਦਾ ਨਤੀਜਾ ਜਾਪਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਪੰਜਾਬ ਦੇ ਲੋਕ ਇਸ ਪਾਰਟੀ ’ਤੇ ਭਰੋਸਾ ਨਹੀਂ ਕਰਨਗੇ।ਇਸ ਦੌਰਾਨ ਐਮ.ਪੀ. ਕੰਗ ਨੇ ਆਪਣੀ ਐਮ.ਪੀ. ਲੈਡ ਸਕੀਮ ਤਹਿਤ ਅੰਧੇਰੀ ਅਤੇ ਮਿਰਜ਼ਾਪੁਰ ਪਿੰਡਾਂ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੇ ਦੋ ਟੈਂਕਰ ਸੌਂਪੇ। ਇਸ ਤੋਂ ਇਲਾਵਾ ਉਨ੍ਹਾਂ ਭਗਤ ਮਾਜਰਾ, ਬੜੀ ਕਰੌਰਾਂ ਅਤੇ ਨਵਾਂ ਗਾਓਂ ਦੇ ਵਾਰਡ ਨੰਬਰ 7 ਵਿਖੇ ਤਿੰਨ ਓਪਨ ਜਿੰਮਾਂ ਦਾ ਉਦਘਾਟਨ ਵੀ ਕੀਤਾ।ਉਨ੍ਹਾਂ ਦੱਸਿਆ ਕਿ ਦੋ ਪੀਣ ਵਾਲੇ ਪਾਣੀ ਦੇ ਟੈਂਕਰਾਂ ਅਤੇ ਤਿੰਨ ਓਪਨ ਜਿੰਮਾਂ ਲਈ ਕੁੱਲ 16.75 ਲੱਖ ਰੁਪਏ ਦੀ ਰਾਸ਼ੀ ਐਮ.ਪੀ. ਲੈਡ ਫੰਡ ਵਿੱਚੋਂ ਜਾਰੀ ਕੀਤੀ ਗਈ ਹੈ।ਇਸ ਮੌਕੇ ਸਬੰਧਤ ਪਿੰਡਾਂ ਦੇ ਸਰਪੰਚਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਅਤੇ ਵਰਕਰ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...