Bathinda News : ਲੰਘੇ ਮੰਗਲਵਾਰ ਦੀ ਦੇਰ ਸ਼ਾਮ ਨੂੰ ਬਠਿੰਡਾ ਦੇ ਬਹਿਮਣ ਪੁਲ ਦੇ ਕੋਲ ਨਹਿਰ ਵਿਚ ਡੁੱਬੇ ਮਾਸੂਮ ਭੈਣ-ਭਰਾ ਬਾਰੇ ਹਾਲੇ ਤੱਕ ਤਿੰਨ ਦਿਨ ਬੀਤਣ ਦੇ ਬਾਅਦ ਵੀ ਕੁੱਝ ਪਤਾ ਨਹੀਂ ਚੱਲਿਆ। ਅਚਾਨਕ ਵਾਪਰੀ ਇਸ ਘਟਨਾ ਕਾਰਨ ਆਪਣੇ ਖਾਲੀ ਹੋਏ ਘਰ ਕਾਰਨ ਦੁਖੀ ਪ੍ਰਵਾਰ ਵਾਲਿਆਂ ਵੱਲੋਂ ਅੱਜ ਸ਼ੁੱਕਰਵਾਰ ਨੂੰ ਨਹਿਰ ਉੱਪਰ ਧਰਨਾ ਲਗਾ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਜਿੱਥੇ ਉਨ੍ਹਾਂ ਪ੍ਰਸ਼ਾਸਨ ਤੋਂ ਨਹਿਰ ਵਿਚ ਪਾਣੀ ਘੱਟ ਕਰਨ ਦੀ ਮੰਗ ਰੱਖੀ ਤਾਂ ਕਿ ਉਨ੍ਹਾਂ ਦੇ ਬੱਚਿਆਂ ਦਾ ਸੁਰਾਗ ਮਿਲ ਸਕੇ।
ਇਹ ਵੀ ਪੜ੍ਹੋ 👉ਪੁਲਿਸ ਕਾਂਸਟੇਬਲ ਦਾ ਘਰ ‘ਚ ਗੋ.ਲੀ.ਆਂ ਮਾਰ ਕੇ ਕ/ਤ/ਲ, ਪੁੱਤ ‘ਤੇ ਸ਼ੱਕ !
ਜਿਕਰਯੋਗ ਹੈ ਕਿ 6 ਸਾਲਾ ਅੰਜਨਾ ਅਤੇ ਉਸਦਾ 11 ਸਾਲਾ ਭਰਾ ਰਿਸ਼ੂ ਲੰਘੀ 22 ਸਤੰਬਰ ਦੀ ਸ਼ਾਮ ਨੂੰ ਗਣਪਤੀ ਵਿਸਰਜਨ ਦੌਰਾਨ ਸਰਹਿੰਦ ਨਹਿਰ ਦੇ ਤੇਜ਼ ਵਹਾਅ ਵਿੱਚ ਵਹਿ ਗਏ ਸਨ। ਘਟਨਾ ਦੀ ਜਾਣਕਾਰੀ ਮਿਲਦਿਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਬੱਚਿਆ ਦੀ ਭਾਲ ਕੀਤੀ ਗਈ ਪ੍ਰੰਤੂ ਪਤਾ ਨਹੀਂ ਲੱਗ ਸਕਿਆ। ਇਸਤੋਂ ਇਲਾਵਾ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੀਆਂ ਟੀਮਾਂ ਵੀ ਲਗਾਤਾਰ ਬੱਚਿਆਂ ਦੀ ਖੋਜ ਵਿਚ ਜੁਟੀਆਂ ਹੋਈਆਂ ਹਨ। ਅਧਿਕਾਰੀਆਂ ਮੁਤਾਬਕ ਪਿੰਡ ਘੁੱਦਾ ਤੱਕ ਇਹ ਕੰਮ ਚੱਲ ਰਿਹਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




