ਬਲਾਕ ਸੰਮਤੀ ਦੇ ਅਮਲੇ ਦੀਆਂ ਬਦਲੀਆਂ ਹੋ ਸਕਦੀਆਂ ਹਨ- ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

Date:

spot_img

👉ਜਿਹੜੇ ਮੁਲਾਜ਼ਮ ਲੰਬੇ ਸਮੇਂ ਤੋਂ ਇੱਕੋ ਸੀਟ ‘ਤੇ ਬੈਠੇ ਹਨ ਉਨ੍ਹਾਂ ਦੇ ਫੇਰਬਦਲ ਲਈ ਜਲਦ ਗੌਰ ਕਰਾਂਗੇ
Chandigarh News:ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਦੇ ਬਲਾਕ ਸੰਮਤੀ ਦਫਤਰਾਂ ਵਿੱਚ ਤਾਇਨਾਤ ਅਮਲੇ ਦੀਆਂ ਬਦਲੀਆਂ ਵੀ ਸਰਕਾਰ ਵੱਲੋਂ ਕੀਤੀਆਂ ਜਾਂਦੀਆਂ ਹਨ।ਵਿਧਾਇਕ ਜੰਗੀ ਲਾਲ ਮਹਾਜਨ ਨੇ ਸਵਾਲ ਪੁੱਛਿਆ ਸੀ ਕਿ ਰਾਜ ਦੇ ਬਲਾਕ ਸੰਮਤੀਆਂ ਦੇ ਦਫ਼ਤਰਾਂ ਵਿੱਚ ਤੈਨਾਤ ਅਮਲੇ ਦੀ ਸਰਕਾਰ ਵੱਲੋਂ ਕਦੇ ਬਦਲੀ ਨਹੀਂ ਕੀਤੀ ਜਾਂਦੀ, ਜਿਸ ਕਾਰਨ ਇੱਥੇ ਰਿਸ਼ਵਤਖੋਰੀ ਨੂੰ ਬੜਾਵਾ ਮਿਲਦਾ ਹੈ। ਇਸ ਦੇ ਜਵਾਬ ਵਿੱਚ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜਿਹੜੇ ਵੀ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਇੱਕੋ ਸੀਟ ‘ਤੇ ਬੈਠੇ ਹਨ ਉਨ੍ਹਾਂ ਦੇ ਫੇਰਬਦਲ ਲਈ ਜਲਦ ਗੌਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1274 ਇਮੀਗ੍ਰੇਸ਼ਨ ਫਰਮਾਂ ‘ਤੇ ਕੀਤੀ ਛਾਪੇਮਾਰੀ; 24 ਐਫਆਈਆਰਜ਼ ਦਰਜ, 7 ਗ੍ਰਿਫ਼ਤਾਰ

ਉਨ੍ਹਾਂ ਵਿਧਾਨ ਸਭਾ ਦੇ ਮੈਂਬਰਾਂ ਨੂੰ ਦੱਸਿਆ ਕਿ ਬਲਾਕ ਸੰਮਤੀਆਂ ਵਿੱਚ ਤੈਨਾਤ ਸੰਮਤੀ ਸਾਈਡ ਦੇ ਕਰਮਚਾਰੀਆਂ ਦੀ ਸਮਰੱਥ ਨਿਯੁਕਤੀ/ਸਜ਼ਾ ਅਥਾਰਟੀ ਸਬੰਧਤ ਸੰਮਤੀ ਹੁੰਦੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਜਿਵੇਂ ਕਿ ਸੁਪਰਡੰਟ ਗ੍ਰੇਡ 2, ਟੈਕਸ ਕੁਲੈਕਟਰ, ਪੰਚਾਇਤ ਸਕੱਤਰ ਅਤੇ ਪੰਚਾਇਤ ਅਫਸਰਾਂ ਦੀਆਂ ਬਦਲੀਆਂ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਦੇ ਪੱਧਰ ‘ਤੇ ਕੀਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਸੰਮਤੀ ਦੇ ਕਰਮਚਾਰੀਆਂ ਜਿਵੇਂ ਕਿ ਕਲਰਕ, ਸੇਵਾਦਾਰ ਅਤੇ ਡਰਾਇਵਰ ਆਦਿ ਦੀਆਂ ਅੰਤਰ ਜ਼ਿਲ੍ਹਾ ਬਦਲੀਆਂ ਦੇ ਕੇਸ ਵੀ ਸਰਕਾਰ ਪੱਧਰ ‘ਤੇ ਵਿਚਾਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸੰਮਤੀ ਦੇ ਬਾਕੀ ਕਰਮਚਾਰੀਆਂ ਦੀਆਂ ਬਦਲੀਆਂ ਉਨ੍ਹਾਂ ਦੇ ਜ਼ਿਲੇ ਅੰਦਰ ਹੀ ਉਨ੍ਹਾਂ ਦੀ ਸਮਰੱਥ ਅਥਾਰਟੀ ਵੱਲੋਂ ਕੀਤੀਆਂ ਜਾਂਦੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...