“ਕਾਂਗਰਸ ਨੇ ਕਿਸਾਨਾਂ ਨੂੰ ਤਾਕਤਵਰ ਤੇ ਸਸ਼ਕਤ ਬਣਾਉਣ ਦਾ ਵਾਅਦਾ ਕੀਤਾ: ਮੈਨੀਫੈਸਟੋ ਵਿੱਚ ਐਮਐਸਪੀ ਦੇਣ ਦੀ ਗਾਰੰਟੀ”
ਚੰਡੀਗੜ, 5 ਮਈ – ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜੋ ਵੀ ਸਿਆਸੀ ਪਾਰਟੀ, ਚੋਣਾਂ ਦੌਰਾਨ ਸਿਆਸੀ ਵਾਅਦੇ ਕਰਦੀ ਹੈ ਉਹਨਾਂ ਵਾਅਦਿਆਂ ਲਈ ਕਾਨੂੰਨੀ ਜਵਾਬਦੇਹੀ ਹੋਣੀ ਚਾਹੀਦੀ ਹੈ ਤਾਂ ਜੋ ਕੋਈ ਵੀ ਸਿਆਸੀ ਪਾਰਟੀ ਆਪਣਾ ਵਾਅਦਾ ਪੂਰਾ ਕਰਨ ਤੋਂ ਪਿੱਛੇ ਹੱਟਦੀ ਹੈ ਤਾਂ ਉਸ ਤੋਂ ਇਸ ਸਬੰਧੀ ਕਾਨੂੰਨੀ ਤਰੀਕੇ ਨਾਲ ਕਾਰਵਾਈ ਹੋਵੇ, ਇਸ ਨਾਲ ਵਾਅਦੇ ਨਾ ਪੂਰੇ ਹੋਣ ਕਾਰਣ ਲੋਕਾਂ ਵਿੱਚ ਜੋ ਨਿਰਾਸ਼ਾ ਹੁੰਦੀ ਹੈ ਉਹ ਘੱਟ ਹੋਵੇਗੀ। ਉਹਨਾਂ ਨੇ ਕਿਹਾ ਕਿ ਕਾਂਗਰਸ ਦੇ ਚੋਣ ਮਨੋਰਥ ਪੱਤਰ ਦਾ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਰਾਹਤ ਪ੍ਰਦਾਨ ਕਰਨਾ ਹੈ,
ਅਕਾਲੀ ਦਲ ਨੂੰ ਪਾਈ ਵੋਟ ਭਾਜਪਾ ਦੀ ਝੋਲੀ ਵਿਚ ਜਾਵੇਗੀ: ਜੀਤਮਹਿੰਦਰ ਸਿੱਧੂ
ਇਸੇ ਲਈ ਕਾਂਗਰਸ ਦਾ ਮੈਨੀਫੈਸਟੋ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦਾ ਭਰੋਸਾ ਦਿੰਦਾ ਹੈ, ਨਾਲ ਹੀ ਖੇਤੀ ਸੰਦਾਂ ਨੂੰ ਜੀਐੱਸਟੀ ਤੋਂ ਛੋਟ ਅਤੇ ਕੁਦਰਤੀ ਆਫ਼ਤ ਸਮੇਂ ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ ’ਤੇ ਮੁਆਵਜ਼ਾ ਦੇਣ ਦਾ ਵੀ ਵਾਅਦਾ ਕਰਦਾ ਹੈ। ਕਾਂਗਰਸ ਸਰਕਾਰ ਦੇ ਦੌਰਾਨ, ਅਸੀਂ ਕਿਸਾਨਾਂ ਦੀ ਕਰਜ਼ਾ ਮੁਆਫੀ ਲਈ ਇੱਕ ਕਮਿਸ਼ਨ ਦੀ ਸਥਾਪਨਾ ਦੇ ਨਾਲ-ਨਾਲ 30 ਦਿਨਾਂ ਦੇ ਅੰਦਰ ਕਿਸਾਨਾਂ ਨੂੰ ਸਿੱਧਾ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਕਰਦੇ ਹਾਂ। ਇਸ ਤੋਂ ਇਲਾਵਾ, ਮਹਾਲਕਸ਼ਮੀ ਯੋਜਨਾ ਤਹਿਤ ਗਰੀਬ ਔਰਤਾਂ ਨੂੰ ਬਿਨਾਂ ਸ਼ਰਤ 1 ਲੱਖ ਰੁਪਏ ਪ੍ਰਤੀ ਸਾਲ ਦਿੱਤੇ ਜਾਣ ਨੂੰ ਯਕੀਨੀ ਬਣਾਏਗੀ। ਨੌਜਵਾਨਾਂ ਨੂੰ ਰੁਜ਼ਗਾਰ ਦਿੱਤੇ ਜਾਣ ਨੂੰ ਯਕੀਨੀ ਬਣਾਉਣ ਲਈ ਅਪ੍ਰੈਂਟਿਸਸ਼ਿਪ ਐਕਟ,
ਕਿਸਾਨ ਦੀ ਮੌਤ ਦੇ ਮਾਮਲੇ ’ਚ ਭਾਜਪਾ ਆਗੂ ਵਿਰੁਧ ਪਰਚਾ ਦਰਜ਼
1961, ਨੂੰ ਅਪ੍ਰੈਂਟਿਸਸ਼ਿਪ ਰਾਈਟਸ ਐਕਟ ਦੁਆਰਾ ਬਦਲਿਆ ਜਾਵੇਗਾ, ਜਿਸ ਵਿੱਚ 25 ਸਾਲ ਤੋਂ ਘੱਟ ਉਮਰ ਦੇ ਡਿਪਲੋਮਾ ਧਾਰਕਾਂ ਜਾਂ ਕਾਲਜ ਗ੍ਰੈਜੂਏਟਾਂ ਲਈ 1 ਲੱਖ ਰੁਪਏ ਦੇ ਵਜ਼ੀਫੇ ਦੇ ਨਾਲ ਇੱਕ ਸਾਲ ਦੀ ਸਿਖਲਾਈ ਦੀ ਗਰੰਟੀ ਦਿੱਤੀ ਜਾਵੇਗੀ। ਮਜ਼ਦੂਰਾਂ ਨੂੰ ਘੱਟੋ-ਘੱਟ 400 ਰੁਪਏ ਦਿਹਾੜੀ ਅਤੇ ਸ਼ਹਿਰੀ ਮਨਰੇਗਾ ਸ਼ੁਰੂ ਕਰਕੇ ਪੰਜਾਬ ਦੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਕੇ ਅਤੇ ਸੂਬੇ ਦੀ ਤਰੱਕੀ ਨੂੰ ਹੁਲਾਰਾ ਦੇ ਕੇ ਕਿਰਤ ਨਿਆਂ ਨੂੰ ਯਕੀਨੀ ਬਣਾਇਆ ਜਾਵੇਗਾ।ਵੜਿੰਗ ਨੇ ਕਿਸਾਨਾਂ ਦੇ ਸਸ਼ਕਤੀਕਰਨ ਅਤੇ ਚਹੁੰਪੱਖੀ ਸਮਾਜਿਕ-ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਕਾਂਗਰਸ ਪਾਰਟੀ ਦੇ ਦ੍ਰਿੜ ਸਮਰਪਣ ਦੀ ਪੁਸ਼ਟੀ ਕੀਤੀ ਤੇ ਕਾਂਗਰਸ ਪਾਰਟੀ ਦੇ ਮੈਨੀਫੈਸਟੋ ਨੂੰ ਸਮੁੱਚੇ ਦੇਸ਼ਵਾਸੀਆਂ ਦੀ ਭਲਾਈ ਤੇ ਤਰੱਕੀ ਦਾ ਪ੍ਰਤੀਕ ਦੱਸਿਆ।
Share the post "ਸਿਆਸੀ ਵਾਅਦਿਆਂ ਲਈ ਕਾਨੂੰਨੀ ਜਵਾਬਦੇਹੀ ਹੋਣੀ ਚਾਹੀਦੀ ਹੈ: ਅਮਰਿੰਦਰ ਸਿੰਘ ਰਾਜਾ ਵੜਿੰਗ"