ਚੰਡੀਗੜ੍ਹ, 21 ਅਪ੍ਰੈਲ: ਜਿੱਥੇ ਇੱਕ ਪਾਸੇ ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਭਰ ਵਿੱਚ ਸਿਆਸਤ ਗਰਮਾਈ ਹੋਈ ਹੈ ਉੱਥੇ ਹੀ ਦੂਜੇ ਪਾਸੇ ਵੱਖ-ਵੱਖ ਪਾਰਟੀ ਆਗੂਆਂ ਵੱਲੋਂ ਪਾਰਟੀਆਂ ਬਦਲਣ ਦਾ ਵੀ ਦੌਰ ਜਾਰੀ ਹੈ। ਜੇਕਰ ਗੱਲ ਕਰੀ ਜਾਵੇ ਪੰਜਾਬ ਦੀ ਸਿਆਸਤ ਦੀ ਤਾਂ ਇੱਕ ਵੱਡੀ ਖਬਰ ਮੁਤਾਬਕ ਦੁਆਬੇ ਤੋਂ ਇੱਕ ਵੱਡੇ ਕਾਂਗਰਸੀ ਆਗੂ ਅੱਜ ਅਕਾਲੀ ਦਲ ਵਿੱਚ ਸ਼ਾਮਿਲ ਹੋ ਸਕਦੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਕਾਂਗਰਸੀ ਆਗੂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਜਾ ਸਕਦਾ ਹੈ ਤੇ ਇਸ ਆਗੂ ਨੂੰ ਹੀ ਅਕਾਲੀ ਦਲ ਜਲੰਧਰ ਤੋਂ ਆਪਣਾ ਉਮੀਦਵਾਰ ਐਲਾਨ ਸਕਦਾ ਹੈ।
ਕਿਸਾਨ ਅੱਜ ਕਰਨਗੇ ਤਿੱਖੇ ਐਕਸ਼ਨ ਦਾ ਐਲਾਨ,ਜੀਂਦ ਨੇੜੇ ਮੀਟਿੰਗ ਰੱਖੀ
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਜਲੰਧਰ ਤੋਂ ਕਾਂਗਰਸ ਦੇ ਸਾਬਕਾ ਸੰਸਦ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਭਾਜਪਾ ਵਿੱਚ ਸ਼ਾਮਿਲ ਹੋ ਗਏ ਸੀ। ਇਸ ਤੋਂ ਇਲਾਵਾ ਇੱਕ ਹੋਰ ਕਾਂਗਰਸੀ ਤੇਜਿੰਦਰ ਸਿੰਘ ਬਿੱਟੂ ਨੇ ਵੀ ਭਾਜਪਾ ਦਾ ਪੱਲਾ ਫੜ ਲਿਆ ਸੀ। ਜਲੰਧਰ ਸੀਟ ਨੂੰ ਲੈ ਕੇ ਕਾਂਗਰਸ ਪਾਰਟੀ ਵਿੱਚ ਮਾਹੌਲ ਗਰਮਾਇਆ ਹੋਇਆ। ਹਾਲਾਂਕਿ ਕਾਂਗਰਸ ਨੇ ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਪਰ ਕਾਂਗਰਸੀ ਵਿਧਾਇਕ ਬਿਕਰਮ ਸਿੰਘ ਚੌਧਰੀ ਵੱਲੋਂ ਇਸ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਉਥੇ ਹੀ ਜੇਕਰ ਗੱਲ ਕਰੀਏ ਆਮ ਆਦਮੀ ਪਾਰਟੀ ਦੀ ਤਾਂ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਤੋਂ ਪਵਨ ਟੀਨੂ ਨੂੰ ਜਲੰਧਰ ਤੋਂ ਟਿਕਟ ਦਿੱਤੀ ਹੈ ਭਾਜਪਾ ਨੇ ਮੌਜੂਦਾ ਸੰਸਦ ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ।
Share the post "ਪੰਜਾਬ ਦੇ ਵਿੱਚ ਅੱਜ ਹੋਵੇਗੀ ਇੱਕ ਹੋਰ ਵੱਡੀ ਦਲ ਬਦਲੀ, ਕਾਂਗਰਸ ਨੂੰ ਲੱਗ ਸਕਦਾ ਝਟਕਾ!"