ਪੰਜਾਬ ਦੇ ਪਿੰਡਾਂ ਨੂੰ ਸਾਫ ਤੇ ਲੋੜੀਂਦੀ ਪਾਣੀ ਦੀ ਕੋਈ ਕਮੀ ਨਹੀਂ ਰਹੇਗੀ: ਮੁੰਡੀਆ

0
63
+2

👉2174 ਕਰੋੜ ਰੁਪਏ ਦੀ ਲਾਗਤ ਵਾਲੇ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਪ੍ਰਗਤੀ ਅਧੀਨ
ਚੰਡੀਗੜ੍ਹ, 1 ਫਰਵਰੀ:ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਪਿੰਡਾਂ ਨੂੰ ਪੀਣ ਲਈ ਸਾਫ ਤੇ ਲੋੜੀਂਦੀ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਦੱਸਿਆ ਕਿ ਪਾਣੀ ਦੀ ਗੁਣਵੱਤਾ ਅਤੇ ਪਾਣੀ ਦੀ ਕਮੀ ਦੇ ਮੁੱਦਿਆਂ ਨੂੰ ਦੂਰ ਕਰਨ ਲਈ ਵਿਭਾਗ ਵੱਲੋਂ 2174 ਕਰੋੜ ਰੁਪਏ ਦੀ ਲਾਗਤ ਨਾਲ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਚਲਾਏ ਹੋਏ ਹਨ ਜਿਨ੍ਹਾਂ ਉੱਪਰ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ਤੋਂ ਪੜਾਅ ਵਾਰ ਮੁਕੰਮਲ ਹੋਣੇ ਸ਼ੁਰੂ ਹੋ ਜਾਣਗੇ ਅਤੇ ਸਾਲ ਦੇ ਅਖੀਰ ਤੱਕ ਸਾਰੇ ਪ੍ਰਾਜੈਕਟ ਮੁਕੰਮਲ ਹੋ ਜਾਣਗੇ।

ਇਹ ਵੀ ਪੜ੍ਹੋ ਕੇਂਦਰੀ ਬਜ਼ਟ ’ਚ ਕਿਸਾਨਾਂ ਲਈ ਹੋਏ ਕਈ ਐਲਾਨ ਪਰ MSP ਦੀ ਕਾਨੂੰਨੀ ਗਰੰਟੀ ਅਤੇ ਕਰਜ਼ ਮੁਆਫ਼ੀ ਬਾਰੇ ਧਾਰੀ ਚੁੱਪੀ 

ਸ. ਮੰਡੀਆਂ ਨੇ ਅੱਗੇ ਦੱਸਿਆ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ 1706 ਪਿੰਡ ਕਵਰ ਹੋਣਗੇ ਅਤੇ ਇਸ ਨਾਲ ਲਗਭਗ 25 ਲੱਖ ਆਬਾਦੀ ਅਤੇ 4 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਉਹ ਖੇਤਰ ਚੁਣੇ ਗਏ ਹਨ ਜਿੱਥੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾੜੀ ਹੈ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਖਾਸ ਕਰਕੇ ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

+2

LEAVE A REPLY

Please enter your comment!
Please enter your name here