Punjab News: Punjab Police ‘ਚ ਹੁਣ Sub Inspector Rank ‘ਤੇ ਸਿੱਧੀ ਭਰਤੀ ਨਹੀਂ ਹੋਵੇਗੀ। ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਉੱਠ ਰਹੀ ਮੰਗ ਨੂੰ ਦੇਖਦਿਆਂ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਇਹ ਫੈਸਲਾ ਲਿਆ ਹੈ। ਨਵੇਂ ਨਿਯਮਾਂ ਤਹਿਤ ਇਸਤੋਂ ਬਾਅਦ ਹੁਣ ਪੰਜਾਬ ਪੁਲਿਸ (Punjab Police) ਵਿਚ Sub Inspector ਦੀ ਬਜਾਏ ASI ਦੀ ਸਿੱਧੀ ਭਰਤੀ ਹੋਵੇਗੀ। ਇਸਦੇ ਲਈ ਕੈਬਨਿਟ ਨੇ ‘ਪੰਜਾਬ ਪੁਲਿਸ ਰੂਲਜ਼, 1934’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ 👉Moga Police ਥਾਣੇ ‘ਤੇ ਹੋਏ ਗ੍ਰਨੇਡ ਹਮਲੇ ਦਾ ਪਰਦਾਫ਼ਾਸ; ਨਿਕਲਿਆ ਵਿਦੇਸ਼ੀ ਲਿੰਕ, ਪਿਸਤੌਲ ਤੇ IED ਸਮੇਤ 17 ਕਾਬੂ
ਇਹ ਵੀ ਫੈਸਲਾ ਕੀਤਾ ਗਿਆ ਕਿ ਸਿੱਧੀ ਭਰਤੀ ਏ.ਐੱਸ.ਆਈ. ਰੈਂਕ ‘ਤੇ ਹੋਵੇਗੀ, ਜਿਸ ਵਿੱਚ ਜ਼ਿਲ੍ਹਾ, ਇੰਟੈਲੀਜੈਂਸ, ਇਨਵੈਸਟੀਗੇਸ਼ਨ ਅਤੇ ਟੀ.ਐੱਸ.ਐੱਸ. ਕੈਡਰਾਂ ਵਿੱਚ 30 ਫੀਸਦੀ ਅਤੇ ਆਰਮਡ ਕੈਡਰ ਵਿੱਚ 10 ਫੀਸਦੀ ਭਰਤੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸਬ-ਇੰਸਪੈਕਟਰਾਂ ਦੀਆਂ 50 ਫੀਸਦੀ ਤੱਕ ਅਸਾਮੀਆਂ ਸਿੱਧੀ ਭਰਤੀ ਰਾਹੀਂ ਭਰੀਆਂ ਜਾਂਦੀਆਂ ਸਨ। ਜ਼ਿਕਰਯੋਗ ਹੈ ਕਿ ਏ.ਐਸ.ਆਈ. ਜ਼ਿਆਦਾਤਰ ਮਾਮਲਿਆਂ ਵਿੱਚ ਜਾਂਚ ਅਧਿਕਾਰੀ ਹੁੰਦੇ ਹਨ ਅਤੇ ਤਫਤੀਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ।
ਇਹ ਵੀ ਪੜ੍ਹੋ 👉CM Bhagwant Singh Mann ਦਾ ਵੱਡਾ ਐਲਾਨ; ਪੰਜਾਬ ‘ਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ
ਇਸ ਲਈ ਏ.ਐਸ.ਆਈ. ਰੈਂਕ ‘ਤੇ ਸਿੱਧੀ ਭਰਤੀ ਨਾਲ ਥਾਣਿਆਂ ਵਿੱਚ ਜਾਂਚ ਅਧਿਕਾਰੀਆਂ ਵਜੋਂ ਨਵੀਂ ਅਤੇ ਉੱਚ-ਸਿੱਖਿਅਤ ਪ੍ਰਤਿਭਾ ਆਵੇਗੀ। ਇਸਤੋਂ ਇਲਾਵਾ ਇਹ ਗੱਲ ਵੀ ਸਾਹਮਣੇ ਆ ਰਹੀ ਸੀ ਕਿ ਸਿੱਧੇ ਭਰਤੀ ਹੋਏ ਸਬ ਇੰਸਪੈਕਟਰ ਵਿਚੋਂ ਜਿਆਦਾਤਰ ਟਰੈਨਿੰਗ ਪੂਰੀ ਹੋਣ ਤੋਂ ਬਾਅਦ ਸਿੱਧੇ ਐਸਐਚਓ ਲੱਗ ਜਾਂਦੇ ਸਨ ਪ੍ਰੰਤੂ ਤਜਰਬਾ ਨਾਂ ਹੋਣ ਕਾਰਨ ਕਈ ਵਾਰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸੇ ਤਰ੍ਹਾਂ 50 ਫ਼ੀਸਦੀ ਕੋਟੇ ਵਿਚ ਸਿੱਧੀ ਭਰਤੀ ਹੋਣ ਕਾਰਨ ਹੇਠਲੇ ਕਾਡਰ ਦੀਆਂ ਤਰੱਕੀਆਂ ਵੀ ਪ੍ਰਭਾਵਿਤ ਹੁੰਦੀਆਂ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





