Bathinda News: ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ (ਪੰਜਾਬ) ਦੇ ਸੱਦੇ ‘ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈਕੇ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਅੱਜ ਨੌਵੇਂ ਦਿਨ ਵੀ ਜਾਰੀ ਹੈ। ਇਸ ਸਮੇਂ ਹਾਜ਼ਿਰ ਕੋਆਰਡੀਨੇਸ਼ਨ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਗੁਰਪ੍ਰੀਤ ਢਿੱਲੋਂ,ਅਮਰਦੀਪ ਚਹਿਲ,ਜਗਸੀਰ ਭੰਗੂ,ਜਸਵਿੰਦਰ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ 30 ਜੂਨ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਲਿਖਤੀ ਸਮਝੌਤਿਆਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਕੋਆਰਡੀਨੇਸ਼ਨ ਕਮੇਟੀ ਪੰਜਾਬ’ ਦੇ ਬੈਨਰ ਹੇਠ 04 ਅਗਸਤ ਨੂੰ ਵਿਭਾਗ ਦੇ ਮੁੱਖ ਦਫ਼ਤਰ ਸਾਹਮਣੇ ਪ੍ਰੀਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ 👉Sri Muktsar Sahib Police ਵੱਲੋਂ 2 ਦੇਸੀ ਰਿਵਾਲਵਰਾਂ ਅਤੇ 13 ਜ਼ਿੰਦਾ ਰੌਂਦ ਸਮੇਤ ਇੱਕ ਕਾਬੂ
ਆਗੂਆਂ ਨੇ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਸਮੂਹ ਫੈਸਲਿਆਂ ਨੂੰ ਤੁਰੰਤ ਪ੍ਰਭਾਵ ਨਾਲ਼ ਲਾਗੂ ਕੀਤਾ ਜਾਵੇ। ਨੋਟੀਫਿਕੇਸ਼ਨ ਵਿੱਚੋਂ ਰਹਿੰਦੀਆਂ ਕੈਟਾਗਿਰੀਆਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜਦ ਤੱਕ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਪੂਰੀ ਤਰਾਂ ਲਾਗੂ ਨਹੀਂ ਕੀਤਾ ਜਾਂਦਾ ਤਦ ਤੱਕ ਹੜਤਾਲ਼ ਲਗਾਤਾਰ ਜਾਰੀ ਰਹੇਗੀ। ਅੱਜ ਦੀ ਇਕੱਤਰਤਾ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੋਂ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ,ਮੋਲਡਰ ਐਂਡ ਸਟੀਲ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਲੁਧਿਆਣਾ ਨੇ ਵੀ ਸੰਬੋਧਨ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।






