ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ

Date:

spot_img

👉2 ਸਤੰਬਰ ਨੂੰ ਪਾਵਰ ਕਾਰਪੋਰੇਸ਼ਨ ਦੇ ਮੁੱਖ ਦਫ਼ਤਰ ਅੱਗੇ ਦਿੱਤਾ ਜਾਵੇਗਾ ਸੂਬਾ ਪੱਧਰੀ ਧਰਨਾ:ਕਮੇਟੀ ਆਗੂ
Bathinda News: ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਲਾਗੂ ਕਰਵਾਉਣ ਦੀ ਮੰਗ ਨੂੰ ਲੈਕੇ ਸ਼ੁਰੂ ਕੀਤੀ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਹੈ। ਇਸ ਸਮੇਂ ਹਾਜ਼ਿਰ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਜਗਸੀਰ ਸਿੰਘ ਭੰਗੂ,ਬਲਜਿੰਦਰ ਮਾਨ,ਲਛਮਣ ਰਾਮਪੁਰਾ,ਹਰਦੀਪ ਤੱਗੜ,ਜਗਜੀਤ ਸਿੰਘ ਅਤੇ ਮੱਖਣ ਸਿੰਘ ਮਲੂਕਾ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿੱਚ ਪਿਛਲੇ ਦੋ ਢਾਈ ਦਹਾਕਿਆਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਤਨਦੇਹੀ ਨਾਲ਼ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਲਗਾਤਾਰ ਸੰਘਰਸ਼ਾਂ ਦੇ ਦਬਾਅ ਸਦਕਾ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ 30 ਜੂਨ ਨੂੰ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ 👉Bathinda Police ‘ਚ ਮੁੜ ਹੋਏ ਤਬਾਦਲੇ; SHOs ਤੇ ਚੌਕੀ ਇੰਚਾਰਜ਼ ਬਦਲੇ, ਦੇਖੋ List

ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਲਾਗੂ ਕਰਨ ਸੰਬੰਧੀ ਲਗਾਤਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ। ਜਿਸਦੇ ਵਿਰੋਧ ਵਜੋਂ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਲਗਾਤਾਰ ਹੜਤਾਲ਼ ਕਰਕੇ ਥਰਮਲ ਦੇ ਮੁੱਖ ਗੇਟ ਦੇ ਸਾਹਮਣੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 07 ਦੀ ਸਰਵਿਸ ਰੋਡ ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਸ਼ਰਤ ਤਜ਼ਰਬੇ ਦੇ ਅਧਾਰ ਤੇ ਵਿਭਾਗ ਵਿੱਚ ਮਰਜ਼ ਕੀਤਾ ਜਾਵੇ। ਆਗੂਆਂ ਨੇ ਅਗਲੇ ਸੰਘਰਸ਼ਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਕਤ ਮੰਗਾਂ ਨੂੰ ਲੈਕੇ 02 ਸਤੰਬਰ ਨੂੰ ਮੁੱਖ ਦਫ਼ਤਰ ਪਟਿਆਲਾ ਸਾਹਮਣੇ ਪ੍ਰੀਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਪਤਨੀ ਤੇ ਧੀ ਦਾ ਜਾਇਦਾਦ ’ਚ ਕਿੰਨਾ ਹੱਕ? ਵਸੀਅਤ ਬਣਾਉਣ ਤੋਂ ਪਹਿਲਾਂ ਜਾਣ ਲਓ ਜਾਇਦਾਦ ਦੇ ਕਾਨੂੰਨ

ਨਿਊਜ਼ ਡੈਸਕ :  ਜਾਇਦਾਦ ਕਰੋੜਾਂ ਦੀ ਹੋਵੇ ਜਾਂ ਲੱਖਾਂ...

Amit Shah ਦੇ ਟਵੀਟ ‘ਤੇ CM Bhagwant Mann ਤੇ Arvind Kejriwal ਦਾ ਮੋੜਵਾਂ ਜਵਾਬ

Chandigarh News: ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ(Amit Shah)...

 Whatsapp ਦਾ ਨਵਾਂ ਗੈਸਟ ਕਾਲ ਫੀਚਰ ਹੋਇਆ ਸ਼ੁਰੂ! ਬਿਨਾਂ Whatsapp ਖਾਤੇ ਦੇ ਵੀ Audio ਤੇ Video Call

ਨਿਊਜ਼ ਡੈਸਕ : ਦੋਸਤਾਂ ਜਾਂ ਰਿਸ਼ਤੇਦਾਰਾਂ ਨਾਲ ਵੀਡੀਓ ਕਾਲ...

Batala ‘ਚ ਨਸ਼ਾ ਰੋਕਣ ਨੂੰ ਲੈ ਕੇ ਹੋਏ ਵਿਵਾਦ ‘ਚ ਇੱਕ ਹੋਰ ਕ*ਤ*ਲ; ਦੋ ਜਖ਼ਮੀ

Batala News: ਹਾਲੇ ਮਾਨਸਾ 'ਚ ਇੱਕ ਮੈਡੀਕਲ ਸਟੋਰ ਮਾਲਕ...