Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਠਿੰਡਾ

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਇਕਜੁੱਟ ਹੋ ਕੇ ਮਾਰੇ ਜਾਣ ਹੰਭਲੇ : ਡਿਪਟੀ ਕਮਿਸ਼ਨਰ

17 Views

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਕਰਵਾਇਆ ਜਾਵੇ ਜਾਣੂ
ਬਠਿੰਡਾ, 23 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਆਰਡ) ਕਮੇਟੀ ਦੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਾਂਝੀਆਂ ਕਮੇਟੀਆਂ ਬਣਾ ਕੇ ਲਗਾਤਾਰ ਹੰਭਲੇ ਮਾਰੇ ਜਾਣ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵਲੋਂ ਨਸ਼ਿਆਂ ਦੀ ਰੋਕਥਾਮ ਤੇ ਇਸ ਦੇ ਮਾੜੇ ਦੁਰਪ੍ਰਭਾਵਾਂ ਬਾਰੇ ਜਿੱਥੇ ਅਧਿਕਾਰੀਆਂ ਕੋਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ, ਉੱਥੇ ਹੀ ਉਨ੍ਹਾਂ ਅਧਿਕਾਰੀਆਂ ਕੋਲੋਂ ਨਸ਼ੇ ਦੇ ਖਾਤਮੇ ਲਈ ਲੋੜੀਂਦੇ ਸੁਝਾਅ ਵੀ ਲਏ ਅਤੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਕੋਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਕੂਲਾਂ/ਕਾਲਜਾਂ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਉਨ੍ਹਾਂ ਨੂੰ ਹਦਾਇਤ ਕੀਤੀ

ਇਹ ਵੀ ਪੜ੍ਹੋ: ਝੋਨੇ ਦੀ ਖਰੀਦ ਪ੍ਰਬੰਧਾਂ ਦਾ ਡੀਸੀ, ਡੀਆਈਜੀ ਬਠਿੰਡਾ ਰੇਂਜ ਅਤੇ ਐਸਐਸਪੀ ਨੇ ਲਿਆ ਜ਼ਾਇਜ਼ਾ

ਕਿ ਸਕੂਲਾਂ/ਕਾਲਜਾਂ ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਅੰਦਰ ਢੁੱਕਵੀਆਂ ਥਾਵਾਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਵਾਲੀਬਾਲ, ਬਾਸਕਟਬਾਲ ਅਤੇ ਕ੍ਰਿਕਟ ਆਦਿ ਦੇ ਗਰਾਊਂਡ ਆਦਿ ਬਣਾ ਕੇ ਦਿੱਤੇ ਜਾ ਸਕਣ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਡਰੱਗ ਇੰਸਪੈਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਮਿਸਟਾਂ ਦੀਆਂ ਦੁਕਾਨਾਂ ਦੀ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਤਾਰ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨਾਂ ਇਹ ਵੀ ਹਦਾਇਤ ਕੀਤੀ ਕਿ ਸਾਰੀਆਂ ਕੈਮਿਸਟਾਂ ਦੀਆਂ ਦੁਕਾਨਾਂ ’ਤੇ ਸੀਸੀਟੀਵੀ ਕੈਮਰੇ ਲਗਵਾਉਣੇ ਲਾਜ਼ਮੀ ਬਣਾਏ ਜਾਣ ਅਤੇ ਉਨਾਂ ਦੀਆਂ ਲਿਸਟਾਂ ਤੁਰੰਤ ਭੇਜਣੀਆਂ ਯਕੀਨੀ ਬਣਾਉਣ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਰੋਡ ਸੇਫਟੀ ਦੀ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲਾਂ ਦੀਆਂ ਵੈਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ।

ਇਹ ਵੀ ਪੜ੍ਹੋ: ਕਿਸਾਨਾਂ ਨੂੰ ਉੱਨਤ ਐਪ ਦੀ ਵਰਤੋਂ ਬਾਰੇ ਕਰਵਾਇਆ ਜਾਵੇ ਜਾਣੂ : ਡਿਪਟੀ ਕਮਿਸ਼ਨਰ

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਕੂਲ ਵਾਲੀਆਂ ਵੈਨਾਂ ਚਲਾਉਣ ਵਾਲੇ ਡਰਾਈਵਰਾਂ ਦੇ ਡੋਪ ਟੈਸਟ ਕਰਨੇ ਲਾਜ਼ਮੀ ਬਣਾਏ ਜਾਣ।ਇਸ ਦੌਰਾਨ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸਬੰਧਤ ਵਿਭਾਗਾਂ ਦੇ ਮੁਖੀਆਂ ਨਾਲ ਰਾਬਤਾ ਕਰਕੇ ਸਾਂਝੀਆਂ ਥਾਵਾਂ ਤੋਂ ਇਲਾਵਾ ਸਕੂਲਾਂ/ਕਾਲਜਾਂ ਚ ਜਾ ਕੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾ ਬਾਰੇ ਜਾਣੂ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਆਪਸੀ ਸਹਿਯੋਗ ਨਾਲ ਜ਼ਿਲ੍ਹੇ ਅੰਦਰ ਨਸ਼ੇ ਨੂੰ ਨਕੇਲ ਪਾਉਣ ਲਈ ਨਵੇਂ ਪ੍ਰੋਗਰਾਮ ਉਲੀਕੇ ਜਾਣਗੇ।ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹਾ ਅਟਾਰਨੀ ਦਲਜੀਤ ਸ਼ਰਮਾ ਨੇ ਜਾਣੂ ਕਰਵਾਉਂਦਿਆ ਦੱਸਿਆ ਕਿ ਸਾਲ 2024 ਦੇ ਸਤੰਬਰ ਮਹੀਨੇ ਦੌਰਾਨ ਐਨਡੀਪੀਐਸ ਦੇ 23 ਕੇਸਾਂ ਦਾ ਫੈਸਲਾ ਕੀਤਾ ਗਿਆ, ਜਿਸ ਵਿੱਚ 22 ਕੇਸਾਂ ਵਿੱਚ ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ।ਇਸ ਮੌਕੇ ਸਿਖਲਾਈ ਅਧੀਨ ਆਈਏਐਸ ਸ਼੍ਰੀ ਰਾਕੇਸ਼ ਕੁਮਾਨ ਮੀਨਾ, ਐਸਡੀਐਮ ਬਠਿੰਡਾ ਬਲਕਰਨ ਸਿੰਘ ਮਾਹਲ, ਐਸਡੀਐਮ ਰਾਮਪੁਰਾ ਸ਼੍ਰੀਗਗਨਦੀਪ ਸਿੰਘ, ਐਸਡੀਐਮ ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਸ਼੍ਰੀ ਸੁਖਰਾਜ ਸਿੰਘ ਢਿੱਲੋਂ ਤੋਂ ਇਲਾਵਾ ਪੁਲਿਸ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

Related posts

ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਪਲੇਸਮੈਂਟ ਕੈਂਪ 23 ਅਗਸਤ ਨੂੰ

punjabusernewssite

ਖੂਨਦਾਨ ਕਰਕੇ ਬਚਾਈ ਜਾ ਸਕਦੀ ਹੈ ਅਣਮੁੱਲੀ ਜਾਨ : ਸ਼ੌਕਤ ਅਹਿਮਦ ਪਰੇ

punjabusernewssite

ਸਿਮਰਨਜੀਤ ਮਾਨ ਖ਼ਿਲਾਫ਼ ਭਾਜਪਾ ਨੇ ਐਸਐਸਪੀ ਨੂੰ ਦਿੱਤੀ ਸ਼ਿਕਾਇਤ

punjabusernewssite