spot_img
spot_img
spot_img

ਪੰਜਾਬ ਸਰਕਾਰ ਸੂਬੇ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਯਤਨਸ਼ੀਲ:ਗੁਰਮੀਤ ਸਿੰਘ ਖੁਡੀਆਂ

Date:

spot_img

👉ਕਿਹਾ, ਰੋਜ਼ਗਾਰ ਦੇ ਮਾਮਲੇ ‘ਚ ਪੰਜਾਬ ਸਰਕਾਰ ਮੋਹਰੀ
Bathinda News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਕ੍ਰਾਂਤੀਕਾਰੀ ਤੇ ਯਤਨਸ਼ੀਲ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬਠਿੰਡਾ ਦੇ ਇੱਕ ਪ੍ਰਾਈਵੇਟ ਵਿਦਿਅਕ ਅਦਾਰੇ ਵਿਚ ਰੱਖੇ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਵੀਰ ਸਿੰਘ ਘੁੰਮਣ, ਗਿਆਨ ਸਿੰਘ ਮਾਨ, ਵਿਧਾਇਕ ਗਿੱਦੜਬਾਹਾ ਹਰਦੀਪ ਸਿੰਘ ਡਿੰਪੀ ਢਿੱਲੋਂ, ਚੇਅਰਮੈਨ ਇੰਪਰੂਵਮੈਂਟ ਟਰਸਟ ਜਤਿੰਦਰ ਸਿੰਘ ਭੱਲਾ,ਸੀਨੀਅਰ ਆਪ ਆਗੂ ਚੁਸਪਿੰਦਰ ਬੀਰ ਸਿੰਘ ਚਾਹਲ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਬਲਕਰਨ ਸਿੰਘ ਮਾਹਲ,ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ, ਡਿਪਟੀ ਡਾਇਰੈਕਟਰ ਹਰਪਾਲ ਸਿੰਘ ਹਾਜ਼ਰ ਸਨ।

ਇਹ ਵੀ ਪੜ੍ਹੋ ਨਕਲ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਪੁਖ਼ਤਾ ਬੰਦੋਬਸਤ;278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ  

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਉਨਾਂ ਨੂੰ ਆਪਣੇ ਪੈਰਾਂ ਤੇ ਖੜੇ ਕਰਨ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਉਪਰਾਲਿਆਂ ਦੀ ਲੜੀ ਤਹਿਤ ਹੁਣ ਤੱਕ ਸੂਬਾ ਸਰਕਾਰ ਵੱਲੋਂ ਪੰਜਾਬ ਦੇ 51000 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।ਇਸ ਦੌਰਾਨ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ਲਈ ਹਮੇਸ਼ਾ ਤਤਪਰ ਹੈ ਅਤੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ, ਉਹਨਾਂ ਕਿਹਾ ਕਿ ਨਹਿਰਾਂ ‘ਚ ਸੁਧਾਰ ਕਰਦਿਆਂ ਪਾਣੀ ਟੇਲਾਂ ‘ਤੇ ਪਹੁੰਚਾਇਆ ਹੈ, ਜਿਸ ਕਾਰਨ ਕਿਸਾਨਾਂ ਨੂੰ ਭਰਪੂਰ ਲਾਹਾ ਮਿਲ ਰਿਹਾ ਹੈ।

ਇਹ ਵੀ ਪੜ੍ਹੋ ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਇਸ ਤੋਂ ਇਲਾਵਾ ਹੁਣ ਕਿਸਾਨਾਂ ਨੂੰ ਟਿਊਬਵੈਲਾਂ ਰਾਹੀਂ ਆਪਣੇ ਖੇਤਾਂ ਨੂੰ ਪਾਣੀ ਲਗਾਉਣ ਲਈ ਦਿਨ ਵੇਲੇ ਹੀ ਬਿਜਲੀ ਸਪਲਾਈ ਦਿੱਤੀ ਜਾ ਰਹੀ, ਜਦਕਿ ਪਿਛਲੀਆਂ ਸਰਕਾਰਾਂ ਸਮੇਂ ਰਾਤ ਨੂੰ ਬਿਜਲੀ ਸਪਲਾਈ ਦਿੱਤੀ ਜਾਂਦੀ ਸੀ ਜਿਸ ਨਾਲ ਕਿਸਾਨਾਂ ਨੂੰ ਰਾਤ ਸਮੇਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ।ਸ. ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਖੇਤਰ ਵਿੱਚ ਆਮ ਲੋਕਾਂ ਦੀ ਭਲਾਈ ਲਈ ਹੋਰ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 90ਫ਼ੀਸਦੀ ਲੋਕਾਂ ਦੇ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਿੰਨ੍ਹਾਂ ਦਾ ਸੂਬਾ ਵਾਸੀ ਭਰਪੂਰ ਲਾਹਾ ਲੈ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

Punjab News : AAP ਦਾ ਵੱਡਾ ਫੈਸਲਾ, ਰੌਬੀ ਕੰਗ ਨੂੰ ਮਿਲੀ ਨਵੀਂ ਜ਼ਿੰਮੇਵਾਰੀ

Punjab News : ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ...

प्रधानमंत्री के स्वच्छ भारत विजन को साकार करने में जुटें अधिकारी: मनोहर लाल

👉हरियाणा के शहरों को स्वच्छ, सुंदर और आधुनिक बनाने...

Punjab News ; ਅਕਾਲੀ ਦਲ ਨੂੰ ਵੱਡਾ ਝਟਕਾ!ਅਮਰਿੰਦਰ ਸਿੰਘ ਲਿਬੜਾ ਨੇ ਦਿੱਤਾ ਅਸਤੀਫਾ

Punjab News ; ਅਕਾਲੀ ਦਲ ਪੁਨਰ ਸੁਰਜੀਤ ਨੂੰ ਉਸ...

ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ, ਲੁੱਕ ਆਊਟ ਸਰਕੂਲਰ ਹੋਇਆ ਜਾਰੀ

Amritsar News : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ...