ਤਲਾਸ਼ੀ ਅਭਿਆਨ ਦਾ ਤੀਜਾ ਦਿਨ: ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਵਾਹਨਾਂ ਦੀ ਚੈਕਿੰਗ

Date:

spot_img

ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀ ਹਰਕਤਾਂ ’ਤੇ ਬਾਜ਼ ਅੱਖ ਰੱਖਣਾ ਸੀ ਤਲਾਸ਼ੀ ਅਭਿਆਨ ਦਾ ਮੁੱਖ ਉਦੇਸ਼ :ਅਰਪਿਤ ਸ਼ੁਕਲਾ

ਚੰਡੀਗੜ੍ਹ, 18 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਨੂੰ ਲਗਾਤਾਰ ਤੀਜੇ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ’ਚ ੇ ਮਜ਼ਬੂਤ ਪੁਲਿਸ ਨੇ ਮਜ਼ਬੂਤ ਨਾਕੇ ਲਗਾ ਕੇ ਦੋਪਹੀਆ ਵਾਹਨਾਂ ਅਤੇ ਚਾਰ ਪਹੀਆ ਵਾਹਨਾਂ ਦੀ ਮੁਸਤੈਦੀ ਨਾਲ ਚੈਕਿੰਗ ਕੀਤੀ। ਇਹ ਤਲਾਸ਼ੀ ਅਭਿਆਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਦੌਰਾਨ ਚਲਾਇਆ ਗਿਆ।

ਨਸ਼ਿਆਂ ਵਿਰੁਧ ਜੰਗ,ਹੁਣ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਅੰਦਰ ਹੋਣਗੀਆਂ ਜਾਇਦਾਦਾਂ ਜਬਤ:ਮੁੱਖ ਮੰਤਰੀ

ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਰੇਕ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਇੰਸਪੈਕਟਰ ਰੈਂਕ ਦੇ ਅਧਿਕਾਰੀ ਦੀ ਨਜ਼ਰਸਾਨੀ ਹੇਠ ਇੱਕ-ਇੱਕ ਨਾਕਾ ਲਗਾਉਣ ਅਤੇ ਸਾਰੇ ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੀ ਮੁਸਤੈਦੀ ਤੇ ਬਾਰੀਕਬੀਨੀ ਨਾਲ ਚੈਕਿੰਗ ਕਰਨ ਲਈ ਕਿਹਾ ਗਿਆ ਸੀ । ਉਨ੍ਹਾਂ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ , ਸ਼ੱਕੀ ਲੋਕਾਂ ਨੂੰ ਬਰਾਏ-ਤਫ਼ਤੀਸ਼ ਹਿਰਾਸਤ ਵਿੱਚ ਲੈਣ ਲਈ ਵੀ ਕਿਹਾ ਗਿਆ ਸੀ।

ਨਸ਼ਿਆਂ ਵਿਰੁਧ ਮੁਹਿੰਮ: ਮੋੜ ਪੁਲਿਸ ਨੇ ਪਿੰਡਾਂ ਵਿਚ ਕਰਵਾਏ ਸੈਮੀਨਾਰ

ਉਨ੍ਹਾਂ ਅੱਗੇ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਇਸ ਕਾਰਵਾਈ ਦੌਰਾਨ ਚੈਕਿੰਗ ਕਰਦੇ ਸਮੇਂ ਉਹ ਹਰ ਯਾਤਰੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।’’ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 2684 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੇ 372 ਸੁਚੱਜੇ ਤੇ ਮਜ਼ਬੂਤ ਨਾਕੇ ਲਗਾਏ ਗਏ ਸਨ।ਉਨ੍ਹਾਂ ਦੱਸਿਆ ਕਿ ਚਾਰ ਘੰਟੇ ਚੱਲੇ ਇਸ ਅਭਿਆਨ ਵਿੱਚ 12040 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 603 ਦੇ ਚਲਾਨ ਕੀਤੇ ਗਏ ਅਤੇ 35 ਨੂੰ ਜ਼ਬਤ ਕੀਤਾ ਗਿਆ। ਪੁਲਿਸ ਟੀਮਾਂ ਨੇ ਆਪ੍ਰੇਸ਼ਨ ਦੌਰਾਨ 4236 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ।

 

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...