ਫਿਰੋਜ਼ਪੁਰ, 6 ਮਈ: ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਸਿਆਸੀ ਪਾਰਟੀਆਂ ਵੱਲੋਂ ਪੰਜਾਬ ਦੀਆਂ 13 ਸੀਟਾਂ ‘ਤੇ ਉਮੀਦਵਾਰ ਐਲਾਨ ਦਿੱਤੇ ਹਨ। ਪਰ ਇਸ ਦੌਰਾਨ ਪੰਜਾਬ ਵਿੱਚ ਦੋ ਪਾਰਟੀਆਂ ਅਜਿਹੀਆਂ ਹਨ ਜਿਨਾਂ ਨੇ ਕੁਝ ਸਿੱਟਾ ਤੇ ਉਮੀਦਵਾਰਾਂ ਦਾ ਨਾਂ ਨਹੀਂ ਐਲਾਨਿਆ ਹੈ । ਜਿਵੇਂ ਕਿ ਕਾਂਗਰਸ ਪਾਰਟੀ ਨੇ ਫਿਰੋਜ਼ਪੁਰ ਤੋਂ ਉਮੀਦਵਾਰ ਦੇ ਨਾਂਅ ਦਾ ਐਲਾਨ ਨਹੀਂ ਕੀਤਾ ਹੈ। ਫਿਰੋਜ਼ਪੁਰ ਦੀ ਸੀਟ ਨੂੰ ਲੈ ਕੇ ਕਾਂਗਰਸ ਪਾਰਟੀ ਵਿੱਚ ਪੇਚ ਅੜਿਆ ਨਜ਼ਰ ਆ ਰਿਹਾ ਹੈ। ਪਰ ਇਸੇ ਵਿਚਾਲੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ ਕਿ ਫਿਰੋਜਪੁਰ ਤੋਂ ਕਾਂਗਰਸ ਆਗੂ ਸ਼ੇਰ ਸਿੰਘ ਘੁਬਾਇਆ ਨੇ ਵੱਡਾ ਦਾਅਵਾ ਕੀਤਾ ਹੈ ਕਿ ਫਿਰੋਜ਼ਪੁਰ ਸੀਟ ਤੋਂ ਉਹੀ ਚੋਣ ਲੜਨਗੇ।
ਮੰਤਰੀ ਦੇ ਨਿੱਜੀ ਸਕੱਤਰ ਦੇ ਘਰ ਈ.ਡੀ ਦੀ ਛਾਪੇਮਾਰੀ, 20 ਕਰੋੜ ਕੈਸ਼ ਬਰਾਮਦ
ਦੱਸ ਦਈਏ ਕਿ ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਉਹਨਾਂ ਕੋਲ ਪ੍ਰਤਾਪ ਸਿੰਘ ਬਾਜਵਾ ਦਾ ਫੋਨ ਆਇਆ ਸੀ ਤੇ ਉਹਨਾਂ ਕਿਹਾ ਕਿ ਫਿਰੋਜ਼ਪੁਰ ਤੋਂ ਤੁਹਾਨੂੰ ਹੀ ਟਿਕਟ ਦਿੱਤੀ ਜਾਵੇਗੀ ‘ਤੇ ਤੁਸੀਂ ਹੁਣ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦੇਵੋ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਉਹ ਅੱਜ ਫਿਰੋਜ਼ਪੁਰ ਦੇ ਪਿੰਡ ਚੱਕ ਟਾਲੀਆਂ ਤੇ ਚੱਕ ਮਹਿਦਪੁਰ ਵਿੱਚ ਸਥਿਤ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਆਏ ਹਨ। ਕਿਉਂਕਿ ਉਹ ਹਮੇਸ਼ਾ ਚੋਣ ਪ੍ਰਚਾਰ ਤੋਂ ਪਹਿਲਾਂ ਇਸ ਗੁਰਦੁਆਰਾ ਸਾਹਿਬ ਵਿੱਚ ਨਤਮਸਤੱਕ ਹੁੰਦੇ ਹਨ। ਜਦੋਂ ਉਹਨਾਂ ਤੋਂ ਪੁੱਛਿਆ ਗਿਆ ਕਿ ਜੇਕਰ ਕਾਂਗਰਸ ਪਾਰਟੀ ਤੁਹਾਨੂੰ ਉਮੀਦਵਾਰ ਐਲਾਨ ਦੀ ਹੈ ਤਾਂ ਹੋਰ ਦੂਸਰੇ ਸਿਆਸੀ ਆਗੂ ਨਾਰਾਜ਼ਗੀ ਜਾਹਿਰ ਕਰ ਸਕਦੇ ਹਨ ਤਾਂ ਉਹਨਾਂ ਦਾ ਕਹਿਣਾ ਸੀ ਕਿ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਹੈ ਸੀਟ ਦਾ ਫੈਸਲਾ ਹਾਈ ਕਮਾਂਡ ਦਾ ਹੁੰਦਾ ਹੈ ਤੇ ਵਰਕਰਾਂ, ਆਗੂਆਂ ਵੱਲੋਂ ਹਾਈ ਕਮਾਂਡ ਦੇ ਫੈਸਲੇ ਦੀ ਇੱਜਤ ਕਰਨੀ ਚਾਹੀਦੀ ਹੈ।