ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ ਨਿੱਝਰ ਦੇ ਕਤਲ ‘ਚ ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ

Date:

spot_img
Kapurthala News : ਕਪੂਰਥਲਾ ਤੋਂ ਇੱਕ ਵੱਡੀ ਅਤੇ ਸੰਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਢਿੱਲਵਾਂ ਵਿਖੇ ਜੀ.ਟੀ. ਰੋਡ ‘ਤੇ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਿੱਝਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ ਹੁਣ ਨਵਾਂ ਮੋੜ ਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਡੋਨੀ ਬਲ ਗੈਂਗ ਵੱਲੋਂ ਲਈ ਗਈ ਹੈ। ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕਰਦੇ ਹੋਏ ਗੈਂਗ ਨਾਲ ਜੁੜੇ ਵਿਅਕਤੀਆਂ ਨੇ ਇਸ ਵਾਰਦਾਤ ਨੂੰ ਆਪਣੀ ਕਾਰਵਾਈ ਦੱਸਿਆ ਹੈ। ਪੋਸਟ ਵਿੱਚ ਕਈ ਨਾਂ ਵੀ ਸਾਹਮਣੇ ਆਏ ਹਨ ਅਤੇ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਇਹ ਕਤਲ ਪੁਰਾਣੀ ਰੰਜਿਸ਼ ਦਾ ਨਤੀਜਾ ਹੈ।

ਇਹ ਵੀ ਪੜ੍ਹੋ 👉 Punjab News : ਪੰਜਾਬ ਰੋਡਵੇਜ਼, ਪਨ ਬਸ ਅਤੇ PRTC ਦੇ ਕੱਚੇ ਕਾਮਿਆਂ ਨੇ ਕੀਤਾ ਵੱਡਾ ਐਲਾਨ

ਹਾਲਾਂਕਿ, ਇਸ ਸੋਸ਼ਲ ਮੀਡੀਆ ਪੋਸਟ ਦੀ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ ਅਤੇ ਇਸਨੂੰ ਲੈ ਕੇ ਅਜੇ ਵੀ ਸਥਿਤੀ ਸਪੱਸ਼ਟ ਨਹੀਂ ਹੈ। ਉਧਰ, ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ, ਇਸ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਦੋਸ਼ੀਆਂ ਦੀ ਤਲਾਸ਼ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮਾਮਲੇ ਨਾਲ ਜੁੜੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ 👉 Punjab News : ਪੰਜਾਬ ਰੋਡਵੇਜ਼, ਪਨ ਬਸ ਅਤੇ PRTC ਦੇ ਕੱਚੇ ਕਾਮਿਆਂ ਨੇ ਕੀਤਾ ਵੱਡਾ ਐਲਾਨ

ਜਾਣਕਾਰੀ ਅਨੁਸਾਰ, ਮ੍ਰਿਤਕ ਗੁਰਪ੍ਰੀਤ ਸਿੰਘ ਦੇ ਖ਼ਿਲਾਫ਼ ਪਹਿਲਾਂ ਵੀ ਤਿੰਨ ਅਪਰਾਧਿਕ ਮਾਮਲੇ ਦਰਜ ਸਨ, ਜਿਨ੍ਹਾਂ ਵਿੱਚ ਗੈਰ-ਕਾਨੂੰਨੀ ਹਥਿਆਰ, ਡਕੈਤੀ ਅਤੇ ਐਨ.ਡੀ.ਪੀ.ਐੱਸ ਐਕਟ ਤਹਿਤ ਮਾਮਲੇ ਸ਼ਾਮਲ ਹਨ। ਇਸ ਤੋਂ ਇਲਾਵਾ, ਉਹ 2015 ਵਿੱਚ ਹੋਏ ਗੈਂਗਸਟਰ ਸੁੱਖਾ ਕਾਹਲਵਾਂ ਦੇ ਕਤਲ ਮਾਮਲੇ ਵਿੱਚ ਇੱਕ ਅਹਿਮ ਗਵਾਹ ਵੀ ਦੱਸਿਆ ਜਾ ਰਿਹਾ ਹੈ।
ਫਿਲਹਾਲ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini ਨੇ ਮੁਨੀਮਪੁਰ ਵਿੱਚ ਕਿਸਾਨਾਂ ਨੂੰ ਪ੍ਰਦਾਨ ਕੀਤੇ ਪੁਸ਼ਪ ਰਤਨ ਅਤੇ ਪੁਸ਼ਪ ਸਨਮਾਨ ਪੁਰਸਕਾਰ

👉ਫਲੋਰਿਕਲਚਰ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਮੁੱਖ ਮੰਤਰੀ ਨੇ...