WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਅਮ੍ਰਿਤਸਰ

ਪੰਥ ਦੇ ਨਾਮ ’ਤੇ ਵੋਟਾਂ ਮੰਗਣ ਵਾਲਿਆਂ ਨੇ ਸੰਸਦ ਵਿੱਚ ਕਦੇ ਪੰਜਾਬ ਦੀ ਗੱਲ ਨਹੀਂ ਕੀਤੀ-ਮੁੱਖ ਮੰਤਰੀ

ਮੈਂ ਪੰਜਾਬ ਨੂੰ ਬੁਲੰਦੀਆਂ ’ਤੇ ਵੇਖਣਾ ਚਾਹੁੰਦਾ ਹਾਂ-ਭਗਵੰਤ ਮਾਨ
ਬਾਬਾ ਬਕਾਲਾ ਦੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦਾ ਭਲਾ ਮੰਗਿਆ
ਬਾਬਾ ਬਕਾਲਾ, 19 ਅਗਸਤ: ਪੰਜਾਬਪ੍ਰਸਤ ਹੋਣ ਦਾ ਦਾਅਵਾ ਕਰਨ ਵਾਲੇ ਸ਼ਰੋਮਣੀ ਅਕਾਲੀ ਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਥ ਦੇ ਨਾਮ ਉਤੇ ਵੋਟਾਂ ਮੰਗਣ ਵਾਲੀ ਇਸ ਪਾਰਟੀ ਨੇ ਸੰਸਦ ਵਿੱਚ ਕਦੇ ਵੀ ਪੰਜਾਬ ਦੀ ਗੱਲ ਨਹੀਂ ਕੀਤੀ। ਰੱਖੜ ਪੁੰਨਿਆ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪੰਥ ਦੇ ਨਾਮ ਉਤੇ ਵੋਟਾਂ ਲੈ ਕੇ ਸੱਤਾ ਦਾ ਸੁਖ ਭੋਗਣ ਵਾਲੀ ਪਾਰਟੀ ਦੇ ਆਗੂ ਸੰਸਦ ਵਿੱਚ ਪੰਜਾਬ ਦੇ ਮਸਲਿਆਂ ਉਤੇ ਮੂਕ ਦਰਸ਼ਕ ਬਣੇ ਰਹੇ। ਭਗਵੰਤ ਸਿੰਘ ਨੇ ਇਕ ਮਿਸਾਲ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ 26 ਦਸੰਬਰ, 2018 ਨੂੰ ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਕੋਲ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਸੀ।

 

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਓਲੰਪਿਕਸ ਤਮਗ਼ਾ ਜੇਤੂ ਪੀ.ਸੀ.ਐਸ. ਅਫਸਰ ਹਾਕੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ

ਉਨ੍ਹਾਂ ਕਿਹਾ ਕਿ ਲੋਕ ਸਭਾ ਸਪੀਕਰ ਨੇ ਉਨ੍ਹਾਂ ਦੀ ਅਪੀਲ ਨਾਲ ਸਹਿਮਤ ਹੁੰਦਿਆਂ ਸੰਸਦ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਤਿਕਾਰ ਵਜੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਨੇ ਜ਼ੁਲਮ ਅਤੇ ਬੇਇਨਸਾਫੀ ਅੱਗੇ ਈਨ ਨਹੀਂ ਮੰਨੀ। ਪੰਜਾਬ ਨੂੰ ਅਮਨ-ਕਾਨੂੰਨ ਦੀ ਵਿਵਸਥਾ ਦਾ ਪਾਠ ਪੜ੍ਹਾਉਣ ਵਾਲੀ ਭਾਜਪਾ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਕਿਸੇ ਉਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਨੂੰ ਰਾਮ ਨੌਮੀ ਵਰਗੇ ਤਿਉਹਾਰਾਂ ਮੌਕੇ ਕਰਫਿਊ ਲਾਉਣੇ ਪੈਂਦੇ ਹਨ ਜੋ ਉੱਥੋਂ ਦੀ ਬਦਤਰ ਅਮਨ-ਕਾਨੂੰਨ ਦੀ ਜਿਉਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਨੇ ਭਾਜਪਾ ਨੂੰ ਹਰਿਆਣਾ ਦੇ ਨੂਹ ਇਲਾਕੇ ਵਿੱਚ ਲੱਗੇ ਕਰਫਿਊ ਦਾ ਵੀ ਚੇਤਾ ਕਰਵਾਇਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ

ਮੁੱਖ ਮੰਤਰੀ ਨੇ ਕਿਹਾ, “ਭਾਜਪਾ ਵਾਲੇ ਮੈਨੂੰ ਅਮਨ-ਕਾਨੂੰਨ ਦੀਆਂ ਨਸੀਹਤਾਂ ਦਿੰਦੇ ਹਨ। ਮੈਂ ਇਹ ਗੱਲ ਬੜੇ ਮਾਣ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਵਿੱਚ ਸਾਰੇ ਧਰਮਾਂ ਦੇ ਤਿਉਹਾਰ ਸਾਂਝੇ ਤੌਰ ਉਤੇ ਮਨਾਏ ਜਾਂਦੇ ਹਨ। ਮੇਰੇ ਕਾਰਜਕਾਲ ਦੌਰਾਨ ਇਕ ਦਿਨ ਵੀ ਇੱਥੇ ਕਰਫਿਊ ਨਹੀਂ ਲੱਗਿਆ ਕਿਉਂਕਿ ਸਾਡੀ ਧਰਤੀ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਹੈ ਜਿਸ ਕਰਕੇ ਪੰਜਾਬੀਆਂ ਨੂੰ ਦੁਨੀਆ ਭਰ ਵਿੱਚ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਕਰਕੇ ਜਾਣਿਆ ਜਾਂਦਾ ਹੈ।”ਜਲੰਧਰ ਪੱਛਮੀ ਜ਼ਿਮਨੀ ਚੋਣ ਵਿੱਚ ਬੁਰੀ ਤਰ੍ਹਾਂ ਹਾਰਨ ਤੋਂ ਬਾਅਦ ਸਿਆਸੀ ਗੁਮਨਾਮੀ ਵਿੱਚ ਜਾਣ ਵਾਲੇ ਵਿਰੋਧੀ ਆਗੂਆਂ ਉਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਚੋਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਏਨਾ ਵੱਡਾ ਝਟਕਾ ਲੱਗਾ ਹੈ ਕਿ ਉਹ ਸਿਆਸੀ ਖੇਤਰ ਵਿੱਚੋਂ ‘ਲਾਪਤਾ’ ਹੀ ਹੋ ਗਏ ਹਨ।

ਪੰਜਾਬ ਦੇ ਇਸ ਜ਼ਿਲ੍ਹੇ ਵਿਚ ਭਲਕੇ ਛੁੱਟੀ ਦਾ ਹੋਇਆ ਐਲਾਨ

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਸਾਫ਼ ਤੌਰ ਉਤੇ ਦੱਸ ਦਿੱਤਾ ਹੈ ਕਿ ਹੁਣ ਸਿਆਸਤ ਵਿੱਚ ਪਰਿਵਾਰਵਾਦ ਲਈ ਕੋਈ ਥਾਂ ਨਹੀਂ ਹੈ ਸਗੋਂ ਆਮ ਲੋਕਾਂ ਦੀ ਆਵਾਜ਼ ਉਠਾਉਣ ਵਾਲੇ ਸਿਆਸਤਦਾਨ ਹੀ ਸੱਤਾ ਦੀਆਂ ਪੌੜੀਆਂ ਚੜ੍ਹ ਸਕਦੇ ਹਨ। ਸਿੱਖਿਆ ਅਤੇ ਸਿਹਤ ਖੇਤਰ ਵਿੱਚ ‘ਮਜਬੂਰੀ ਨੂੰ ਮਰਜ਼ੀ ਵਿੱਚ ਬਦਲਣ’ ਦਾ ਵਾਅਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ 842 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਜਿਨ੍ਹਾਂ ਨੇ ਸਿਹਤ ਖੇਤਰ ਵਿੱਚ ਨਵੀਂ ਕ੍ਰਾਂਤੀ ਦੀ ਨੀਂਹ ਰੱਖੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਸਹੂਲਤ ਸ਼ੁਰੂ ਕੀਤੀ ਸੀ ਅਤੇ ਇਸ ਵੇਲੇ 90 ਫੀਸਦੀ ਘਰਾਂ ਨੂੰ ਬਿਜਲੀ ਮੁਫ਼ਤ ਮਿਲ ਰਹੀ ਹੈ।

ਪੰਜਾਬ ਦੇ ਵਿਚ ਵੱਡੀਆਂ ਸਿਆਸੀ ਕਾਨਫਰੰਸਾਂ ਅੱਜ, ਰੱਖੜ ਪੁੰਨਿਆਂ ਮੌਕੇ ਬਾਬਾ ਬਕਾਲਾ ’ਚ ਹੋਵੇਗਾ ਸ਼ਕਤੀ ਪ੍ਰਦਰਸ਼ਨ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਹੋਰ ਵੀ ਤਸੱਲੀ ਵਾਲੀ ਗੱਲ ਹੈ ਕਿ ਘਰੇਲੂ ਬਿਜਲੀ ਦੇ ਨਾਲ-ਨਾਲ ਖੇਤਾਂ ਨੂੰ ਵੀ ਨਿਰਵਿਘਨ ਬਿਜਲੀ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 880 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44700 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ ਜਿਸ ਨਾਲ ਪਿਛਲੇ ਢਾਈ ਸਾਲਾਂ ਵਿੱਚ ਔਸਤਨ ਰੋਜ਼ਾਨਾ 51 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਔਰਤਾਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਸਰਕਾਰ ਬਹੁਤ ਸਾਰੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬਰਾਬਰਤਾ ਦੇ ਸਿਧਾਂਤ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਇਸ ਵੇਲੇ ਸੂਬੇ ਦੇ ਛੇ ਜ਼ਿਲਿ੍ਹਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ ਅੱਠ ਜ਼ਿਲਿ੍ਹਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ।

ਨਾਗਰਿਕ ਹੁਣ ਮੈਪਲਜ਼ ਮੋਬਾਈਲ ਐਪ ਦੀ ਵਰਤੋਂ ਕਰਕੇ ’ਫਰਿਸ਼ਤੇ’ ਹਸਪਤਾਲਾਂ ਦੀ ਖੋਜ ਕਰ ਸਕਣਗੇ

ਉਨ੍ਹਾਂ ਕਿਹਾ ਕਿ ਲੜਕੀਆਂ ਪਹਿਲੀ ਵਾਰ ਅੱਗ ਬੁਝਾਊ ਅਮਲੇ ਵਿੱਚ ਭਰਤੀ ਕੀਤੀਆਂ ਜਾਣਗੀਆਂ ਅਤੇ ਪੰਜਾਬ ਅਜਿਹਾ ਕਦਮ ਚੁੱਕਣ ਵਾਲਾ ਪਹਿਲਾ ਸੂਬਾ ਹੋਵੇਗਾ।ਕੇਂਦਰ ਵੱਲੋਂ ਰੋਕੇ ਗਏ ਫੰਡਾਂ ਉਤੇ ਸਖ਼ਤ ਇਤਰਾਜ਼ ਜਤਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਕੋਲੋਂ ਪੰਜਾਬ ਕੋਈ ਭੀਖ ਨਹੀਂ ਮੰਗਦਾ ਸਗੋਂ ਆਪਣਾ ਹੱਕ ਮੰਗਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਜੀ.ਐਸ.ਟੀ. ਇਕੱਠੀ ਕਰਕੇ ਕੇਂਦਰ ਕੋਲ ਜਮਹਾਂ ਕਰਵਾਉਂਦੇ ਹਾਂ ਅਤੇ ਉਸ ਵਿੱਚੋਂ ਆਪਣਾ ਹਿੱਸਾ ਮੰਗਦੇ ਹਨ ਜਿਸ ਕਰਕੇ ਕੇਂਦਰ ਸਾਡੇ ਉਤੇ ਕੋਈ ਅਹਿਸਾਨ ਨਹੀਂ ਕਰਦਾ। ਰੱਖੜ ਪੁੰਨਿਆ ਮੌਕੇ ਉਤੇ ਇੱਥੇ ਇਤਿਹਾਸਕ ਗੁਰਦੁਆਰਾ ਨੌਵੇਂ ਪਾਤਸ਼ਾਹ ਜੀ ਵਿਖੇ ਮੁੱਖ ਮੰਤਰੀ ਨੇ ਨਤਮਸਤਕ ਹੋ ਕੇ ਸਰਬੱਤ ਦਾ ਭਲਾ ਮੰਗਿਆ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਬਕਾਲਾ ਦੀ ਇਤਿਹਾਸਕ ਤੇ ਪਵਿੱਤਰ ਧਰਤੀ ਉਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਲੰਮਾ ਸਮਾਂ ਭਗਤੀ ਕੀਤੀ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਲੋਕਾਂ ਨੂੰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ ਹੈ, ਜਿਸ ਸਦਕਾ ਪੰਜਾਬੀਆਂ ਨੇ ਹਮੇਸ਼ਾ ਹੀ ਬੁਰਾਈਆਂ ਵਿਰੁੱਧ ਲੜਾਈ ਵਿਚ ਦੇਸ਼ ਦੀ ਅਗਵਾਈ ਕੀਤੀ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿੱਚ ਵੀ ਪੰਜਾਬੀਆਂ ਦਾ ਅਹਿਮ ਸਥਾਨ ਹੈ ਅਤੇ ਸਾਨੂੰ ਉਨ੍ਹਾਂ ਦੀ ਬਹਾਦਰੀ ਅਤੇ ਵਿਲੱਖਣ ਯੋਗਦਾਨ ’ਤੇ ਮਾਣ ਹੈ।

 

Related posts

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼

punjabusernewssite

ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਗਿਰੋਹ ਦੇ 2 ਮੈਂਬਰਾਂ ਕਾਬੂ, 6 ਅਤਿ ਆਧੁਨਿਕ ਪਿਸਤੌਲ ਬਰਾਮਦ

punjabusernewssite

ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦੇ ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ

punjabusernewssite