Bathinda News: prtc buses closed today; ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਦਾ ਵਿਰੋਧ ਕਰ ਰਹੀ ਪੰਜਾਬ ਰੋਡਵੇਜ਼/ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਹੇਠ ਅੱਜ 17 ਨਵੰਬਰ ਨੂੰ ਦੁਪਿਹਰ 12 ਵਜੇਂ ਤੋਂ ਬਾਅਦ ਪੰਜਾਬ ਭਰ ਵਿਚ ਸਰਕਾਰੀ ਬੱਸਾਂ ਦੇ ਚੱਕਾ ਜਾਮ ਦਾ ਐਲਾਨ ਕੀਤਾ ਗਿਆ। ਜਥੇਬੰਦੀ ਦੇ ਸੂਬਾ ਆਗੂ ਕੁਲਵੰਤ ਸਿੰਘ ਮਨੇਸ਼ ਨੇ ਦਸਿਆ ਕਿ, ”ਜੇਕਰ ਸਰਕਾਰ ਆਪਣੇ ਮਨਸੂਬੇ ਤੋਂ ਬਾਜ਼ ਨਾ ਆਈ ਤਾਂ ਯੁਨੀਅਨ ਸੰਘਰਸ਼ ਵਿੱਢਣ ਲਈ ਤਿਆਰ-ਬਰ-ਤਿਆਰ ਹੈ। ”
ਇਹ ਵੀ ਪੜ੍ਹੋ ਬਠਿੰਡਾ ਵਿਖੇ 17 ਨਵੰਬਰ ਨੂੰ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਦੇ ਮੱਦੇਨਜ਼ਰ ਰੂਟ ਪਲਾਨ ਜਾਰੀ:ਐਸਐਸਪੀ
ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਾਈਵੇਟ ਟ੍ਰਾਂਸਪੋਟਰਾਂ ਨੂੰ ਫ਼ਾਈਦਾ ਪਹੁੰਚਾਉਣ ਲਈ ਇਹ ਫੈਸਲਾ ਲਿਆ ਗਿਆ ਹੈ ਜਦਕਿ ਜੇਕਰ ਸਰਕਾਰ ਆਪਣੀਆਂ ਬੱਸਾਂ ਨੂੰ ਕਰਜ਼ ਚੁੱਕ ਕੇ ਵੀ ਪਾਏ ਤਾਂ ਇਸਦੇ ਨਾਲ ਪ੍ਰਾਈਵੇਟ ਟ੍ਰਾਂਸਪੋਟਰ ਨੁੰ ਮਹੀਨੇ ਦੇ ਦਿੱਤੇ ਜਾਣ ਵਾਲੇ ਪੈਸੇ ਤੋਂ ਕਿਤੇ ਘੱਟ ਮਹੀਨੇ ਦੀ ਕਿਸ਼ਤ ਆਵੇਗੀ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ ਕਿਲੋਮੀਟਰ ਸਕੀਮ ਵਾਲੇ ਟੈਂਡਰ ਨੂੰ ਖੋਲਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦੀ ਜਥੇਬੰਦੀ ਵਲੋਂ ਅੱਜ ਸੋਮਵਾਰ ਦੁਪਹਿਰ 12 ਵਜੇ ਤੋਂ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ ਦੀਆਂ ਬੱਸਾਂ ਦਾ ਮੁਕੰਮਲ ਚੱਕਾ ਜਾਮ ਕਰਕੇ ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ ਤਰੁੰਤ ਚੇਅਰਮੈਨ ਅਤੇ ਐਮ.ਡੀ. ਪੀ.ਆਰ.ਟੀ.ਸੀ. ਦੀ ਰਿਹਾਇਸ਼ ਅਤੇ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ।ਇਸਦੇ ਨਾਲ ਹੀ ਭਲਕੇ 18 ਨਵੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪੱਕਾ ਧਰਨਾ ਦਿੱਤਾ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













