ਪ੍ਰੇਮਿਕਾ ਦੇ ਪਤੀ ਤੇ ਰਿਸ਼ਤੇਦਾਰਾਂ ਦੀਆਂ ਧਮਕੀਆਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਆਤਮਹੱਤਿਆ

0
42
+1

ਸਮਾਣਾ, 5 ਅਪ੍ਰੈਲ: ਥਾਣਾ ਸਦਰ ਅਧੀਨ ਆਉਂਦੇ ਪਿੰਡ ਸ਼ਾਹਪੁਰ ਵਿਖੇ ਇੱਕ ਨੌਜਵਾਨ ਮਨਪ੍ਰੀਤ ਸਿੰਘ ਵੱਲੋਂ ਅਪਣੀ ਸਾਬਕਾ ਪ੍ਰੇਮਿਕਾ ਦੇ ਪਤੀ ਹੋਰਨਾਂ ਰਿਸ਼ਤੇਦਾਰਾਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਤੋਂ ਦੁਖੀ ਹੋ ਕੇ ਜ਼ਹਿਰਲੀ ਦਵਾਈ ਖ਼ਾ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਉਪਰ ਪਿੰਡ ਦੇ ਹੀ ਤਿੰਨ ਨੌਜਵਾਨਾਂ ਵਿਰੁਧ ਪਰਚਾ ਦਰਜ਼ ਕਰ ਲਿਆ ਹੈ। ਘਟਨਾ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਨੌਜਵਾਨ ਗੁਰਜੀਤ ਸਿੰਘ ਨੇ ਸਿਕਾਇਤ ਕੀਤੀ ਸੀ ਕਿ ਉਸਦਾ ਪੁੱਤਰ ਮਨਪ੍ਰੀਤ ਸਿੰਘ (24 ਸਾਲ) ਨੇ ਪਿੰਡ ਦੇ ਹੀ ਕੁੱਝ ਲੋਕਾਂ ਤੋਂ ਤੰਗ ਆ ਕੇ ਆਤਮਹੱਤਿਆ ਕਰ ਲਈ ਹੈ।ਆਤਮਹੱਤਿਆ ਦਾ ਕਾਰਨ ਇਹ ਦਸਿਆ ਜਾ ਰਿਹਾ ਹੈ ਕਿ ਕਰੀਬ ਦੋ ਮਹੀਨੇ ਪਹਿਲਾਂ ਮਨਪ੍ਰੀਤ ਸਿੰਘ ਨੂੰ ਪਿੰਡ ਦੀ ਇੱਕ ਬਹੂ ਜੋਕਿ ਤਿੰਨ ਬੱਚਿਆਂ ਦੀ ਮਾਂ ਹੈ, ਅਪਣੇ ਨਾਲ ਭਜਾ ਕੇ ਸ਼ਹਿਰ ਲੈ ਗਈ ਸੀ।

ਦੁਖ਼ਦਾਈਕ ਖ਼ਬਰ: ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤ ਦੀ ਹੋਈ ਮੌਤ

ਕਰੀਬ ਇੱਕ ਮਹੀਨਾ ਬਾਹਰ ਰਹਿਣ ਤੋਂ ਬਾਅਦ ਦੋਨੋਂ ਜਣੇ ਪੰਚਾਇਤ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਵਾਪਸ ਆ ਗਏ ਸਨ ਤੇ ਰਾਜ਼ੀਨਾਮਾ ਹੋ ਗਿਆ ਸੀ ਅਤੇ ਦੋਨੋਂ ਅਲੱਗ-ਅਲੱਗ ਆਪੋ-ਅਪਣੇ ਘਰਾਂ ਵਿਚ ਵਸ ਗਏ ਸਨ। ਲੜਕੇ ਦੇ ਬਾਪ ਮੁਤਾਬਕ ਹੁਣ ਫ਼ਿਰ ਕੁੱਝ ਦਿਨ ਤੋਂ ਉਕਤ ਔਰਤ ਦੇ ਪਤੀ ਅਤੇ ਹੋਰਨਾਂ ਵੱਲੋਂ ਲੜਕੇ ਉਪਰ ਦੋਸ਼ ਲਗਾਇਆ ਜਾ ਰਿਹਾ ਸੀ ਕਿ ਉਸਨੇ ਉਸਦੀ ਘਰਵਾਲੀ ਨੂੰ ਫ਼ੋਨ ਲੈ ਕੇ ਦਿੱਤਾ ਹੈ ਤੇ ਨਾਲ ਹੀ ਉਸਦੀਆਂ ਅਸਲੀਲ ਵੀਡੀਓ ਵਾਈਰਲ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਜਿਸਦੇ ਚੱਲਦੇ ਇੰਨ੍ਹਾਂ ਧਮਕੀਆਂ ਤੋਂ ਤੰਗ ਆ ਕੇ ਕੁੱਝ ਦਿਨ ਪਹਿਲਾਂ ਮਨਪ੍ਰੀਤ ਨੇ ਖੇਤ ਵਿਚ ਪਈ ਜਹਿਰੀਲੀ ਦਵਾਈ ਪੀ ਲਈ ਸੀ ਤੇ ਉਸਦੀ ਮੌਤ ਹੋ ਗਈ ਸੀ। ਮਾਮਲੇ ਦੀ ਪੁਸ਼ਟੀ ਕਰਦਿਆਂ ਥਾਣੇ ਦੇ ਸਬ ਇੰਸਪੈਕਟਰ ਅਵਤਾਰ ਸਿੰਘ ਨੇ ਦਸਿਆ ਕਿ ਮੁਢਲੀ ਜਾਂਚ ਤੋਂ ਬਾਅਦ ਗੁਰਜੀਤ ਸਿੰਘ ਦੇ ਬਿਆਨਾਂ ਉਪਰ ਗੁਰਧਿਆਨ ਸਿੰਘ, ਨਿਰਮਲ ਸਿੰਘ ਤੇ ਰਾਜਵੀਰ ਸਿੰਘ ਵਿਰੁਧ ਪਰਚਾ ਦਰਜ਼ ਕਰ ਲਿਆ ਹੈ।

 

+1

LEAVE A REPLY

Please enter your comment!
Please enter your name here