Punjab News: ਬੀਤੇ ਕੱਲ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਵਾਲੇ ਦੋ ਵਿਧਾਇਕਾਂ ਸਨੌਰ ਤੋਂ ਹਰਮੀਤ ਸਿੰਘ ਪਠਾਨਮਾਜ਼ਰਾ ਅਤੇ ਸਮਾਣਾ ਤੋਂ ਚੇਤਨ ਸਿੰਘ ਜੋੜੇਮਾਜ਼ਰਾ ਸਮੇਤ ਅੰਮ੍ਰਿਤਸਰ ਨਾਰਥ ਤੋਂ ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੱਜ ਸੋਮਵਾਰ ਨੂੰ ਦਿੱਲੀ ‘ਚ ਭਾਜਪਾ ਦਾ ਪੱਲਾ ਫ਼ੜ ਲਿਆ। ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪਾਰਟੀ ਛੱਡਣ ਤੋਂ ਇਲਾਵਾ ਵਿਧਾਇਕੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਦਿੱਲੀ ਭਾਜਪਾ ਦਫ਼ਤਰ ਵਿਚ ਹੋਏ ਸਮਾਗਮ ਵਿਚ ਪੰਜਾਬ ਭਾਜਪਾ ਦੇ ਇੰਚਾਰਜ ਸਤੀਸ਼ ਪੂਨੀਆ ਅਤੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਨ੍ਹਾਂ ਤਿੰਨੋਂ ਵਿਧਾਇਕਾਂ ਨੂੰ ਪਾਰਟੀ ’ਚ ਜੀ ਆਇਆ ਨੂੰ ਆਖਿਆ।
ਇਹ ਵੀ ਪੜ੍ਹੋ 👉
ਹਲਕਾ ਸਨੌਰ ਤੋਂ 49,122 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤਣ ਵਾਲੇ ਹਰਮੀਤ ਸਿੰਘ ਪਠਾਨਮਾਜ਼ਰਾ ਵਿਰੁਧ ਇੱਕ ਔਰਤ ਦੀ ਸਿਕਾਇਤ ‘ਤੇ ਪਰਚਾ ਦਰਜ਼ ਕੀਤਾ ਗਿਆ ਸੀ, ਜਿਸਦੇ ਕਾਰਨ ਉਸਨੂੰ ਵਿਦੇਸ਼ ਵੀ ਭੱਜਣਾ ਪਿਆ ਪ੍ਰੰਤੂ ਵਾਪਸੀ ‘ਤੇ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਜਦਕਿ ਪਹਿਲਾਂ ਆਪ ਸਰਕਾਰ ਵਿਚ ਮੰਤਰੀ ਰਹੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਬਰਾਬਰ ਹੁਣ ਪਾਰਟੀ ਵੱਲੋਂ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਖੜਾ ਕਰ ਦਿੱਤਾ ਸੀ। ਇਸ ਤਰ੍ਹਾਂ ਬੇਅਦਬੀ ਦੇ ਮਾਮਲੇ ਵਿਚ ਪਿਛਲੀ ਕਾਂਗਰਸ ਸਰਕਾਰ ਦੌਰਾਨ ਜਾਂਚ ਕਰਤਾ ਰਹੇ ਸਾਬਕਾ ਪੁਲਿਸ ਅਫ਼ਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਹੁਣ ਇਸ ਮਾਮਲੇ ਵਿਚ ਕਾਰਵਾਈ ਨਾ ਹੋਣ ‘ਤੇ ਸਰਕਾਰ ਤੋਂ ਨਰਾਜ਼ ਚੱਲ ਰਹੇ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




